
ਜਦੋਂ ਮੁਲਜ਼ਮ ਅਕਸ਼ੈ ਸ਼ਿੰਦੇ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਸੀ ਤਾਂ ਉਸ ਨੇ ਪੁਲੀਸ ਦਾ ਰਿਵਾਲਵਰ ਖੋਹ ਲਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ
Badlapur Rape Case : ਮਹਾਰਾਸ਼ਟਰ ਦੇ ਬਦਲਾਪੁਰ ਜਿਨਸੀ ਸ਼ੋਸ਼ਣ ਮਾਮਲੇ ਦੇ ਮੁੱਖ ਆਰੋਪੀ ਅਕਸ਼ੈ ਸ਼ਿੰਦੇ (Akshay Shinde) ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਪੁਲਸ ਨੇ ਦੱਸਿਆ ਕਿ ਆਰੋਪੀ ਦੇ ਪੁਲਸ ਟੀਮ 'ਤੇ ਫਾਇਰਿੰਗ ਕਰਨ ਤੋਂ ਬਾਅਦ ਆਰੋਪੀ ਦੇ ਖਿਲਾਫ਼ ਜਵਾਬੀ ਕਾਰਵਾਈ 'ਚ ਫਾਇਰਿੰਗ ਕੀਤੀ ,ਜਿਸ 'ਚ ਅਕਸ਼ੈ ਨੂੰ ਗੋਲੀ ਲੱਗੀ। ਜ਼ਖਮੀ ਹੋਣ ਤੋਂ ਬਾਅਦ ਉਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਜਦੋਂ ਮੁਲਜ਼ਮ ਅਕਸ਼ੈ ਸ਼ਿੰਦੇ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਸੀ ਤਾਂ ਉਸ ਨੇ ਪੁਲੀਸ ਦਾ ਰਿਵਾਲਵਰ ਖੋਹ ਲਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਉਸ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਨੂੰ ਰੋਕਣ ਦੀ ਕੋਸ਼ਿਸ਼ ਵਿੱਚ ਇੱਕ ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ।
ਦੱਸ ਦੇਈਏ ਕਿ ਬਦਲਾਪੁਰ ਪੁਲਿਸ ਨੇ ਅਕਸ਼ੇ ਸ਼ਿੰਦੇ ਨੂੰ ਦੋ ਸਕੂਲੀ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦੇ ਆਰੋਪ ਵਿੱਚ ਗ੍ਰਿਫਤਾਰ ਕੀਤਾ ਸੀ। ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸਕੂਲੀ ਬੱਚਿਆਂ ਦੇ ਮਾਪਿਆਂ ਅਤੇ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਸਨ। ਪ੍ਰਦਰਸ਼ਨ ਦੌਰਾਨ 'ਰੇਲ ਰੋਕੋ' ਦੌਰਾਨ ਪ੍ਰਦਰਸ਼ਨਕਾਰੀਆਂ ਨੇ ਇਕ ਸਕੂਲ ਦੀ ਭੰਨਤੋੜ ਕੀਤੀ ਅਤੇ ਸਥਾਨਕ ਰੇਲਵੇ ਸਟੇਸ਼ਨ 'ਤੇ ਪਥਰਾਅ ਵੀ ਕੀਤਾ। ਐਸਆਈਟੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਆਰੋਪੀ ਦਾ ਦੋ ਵਾਰ ਵਿਆਹ ਹੋ ਚੁੱਕਾ ਹੈ। ਉਸਦੀ ਪਹਿਲੀ ਪਤਨੀ ਉਸਨੂੰ ਛੱਡ ਕੇ ਚਲੀ ਗਈ ਸੀ। ਪਹਿਲੀ ਪਤਨੀ ਦੇ ਉਸ ਨੂੰ ਛੱਡਣ ਤੋਂ 4 ਮਹੀਨੇ ਬਾਅਦ ਹੀ ਉਸ ਨੇ ਦੂਜਾ ਵਿਆਹ ਕਰ ਲਿਆ। ਹਾਲਾਂਕਿ ਉਸ ਦੀਆਂ ਆਦਤਾਂ ਕਾਰਨ ਉਸ ਦੀ ਦੂਜੀ ਪਤਨੀ ਨੇ ਵੀ ਉਸ ਨੂੰ ਛੱਡ ਦਿੱਤਾ ਸੀ। 16 ਅਗਸਤ ਨੂੰ ਸਕੂਲ ਦੇ ਬਾਥਰੂਮ ਵਿੱਚ ਦੋ ਵਿਦਿਆਰਥਣਾਂ ਨਾਲ ਜਿਨਸੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਪੁਲਸ ਨੇ ਆਰੋਪੀ ਨੂੰ ਪੋਕਸੋ ਐਕਟ ਤਹਿਤ ਗ੍ਰਿਫਤਾਰ ਕਰ ਲਿਆ ਸੀ।