Chhattisgarh News : ਅਸਮਾਨੀ ਬਿਜਲੀ ਡਿੱਗਣ ਨਾਲ 9 ਦੀ ਮੌਤ, 9 ਲੋਕ ਝੁਲਸ ਗਏ; ਸਕੂਲੀ ਬੱਚੇ ਵੀ ਚਪੇਟ 'ਚ ਆਏ
Published : Sep 23, 2024, 8:38 pm IST
Updated : Sep 23, 2024, 8:38 pm IST
SHARE ARTICLE
lightning strike
lightning strike

ਜੰਜਗੀਰ-ਚੰਪਾ 'ਚ ਪਿਕਨਿਕ ਮਨਾ ਰਹੇ ਲੋਕਾਂ 'ਤੇ ਬਿਜਲੀ ਡਿੱਗੀ

Chhattisgarh News :  ਛੱਤੀਸਗੜ੍ਹ ਵਿੱਚ ਖ਼ਰਾਬ ਮੌਸਮ ਦਰਮਿਆਨ ਬਿਜਲੀ ਨੇ ਕਹਿਰ ਢਾਹਿਆ ਹੈ। 24 ਘੰਟਿਆਂ ਦੇ ਅੰਦਰ ਰਾਜ ਦੇ ਦੋ ਜ਼ਿਲ੍ਹਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ 9 ਲੋਕਾਂ ਦੀ ਮੌਤ ਹੋ ਗਈ ਅਤੇ ਇੰਨੇ ਹੀ ਲੋਕ ਬੁਰੀ ਤਰ੍ਹਾਂ ਝੁਲਸ ਗਏ। ਛੱਤੀਸਗੜ੍ਹ ਦੇ ਰਾਜਨੰਦਗਾਓਂ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਕਾਰਨ 8 ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਵਿੱਚ ਕੁਝ ਸਕੂਲੀ ਬੱਚੇ ਵੀ ਸ਼ਾਮਲ ਹਨ। ਇੱਕ ਦਿਨ ਪਹਿਲਾਂ ਜੰਜਗੀਰ-ਚੰਪਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ ਜਦੋਂ ਕਿ 8 ਝੁਲਸ ਗਏ ਸਨ।

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਦੁਪਹਿਰ ਕਰੀਬ ਡੇਢ ਵਜੇ ਜ਼ਿਲੇ ਦੇ ਸੋਮਨੀ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਜੋਰਾਤਰਾਈ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਕੁਝ ਸਕੂਲੀ ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਰਾਜਨੰਦਗਾਓਂ ਜ਼ਿਲੇ ਦੇ ਪੁਲਸ ਸੁਪਰਡੈਂਟ ਮੋਹਿਤ ਗਰਗ ਨੇ ਕਿਹਾ, 'ਸ਼ੁਰੂਆਤੀ ਜਾਣਕਾਰੀ ਮੁਤਾਬਕ ਅਸਮਾਨੀ ਬਿਜਲੀ ਡਿੱਗਣ ਕਾਰਨ ਕੁਝ ਸਕੂਲੀ ਬੱਚਿਆਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਹੈ, ਜਿਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸੀਨੀਅਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ | ਪੁਲਿਸ ਸੁਪਰਡੈਂਟ ਅਨੁਸਾਰ ਉਹ ਅਤੇ ਰਾਜਨੰਦਗਾਓਂ ਦੇ ਜ਼ਿਲ੍ਹਾ ਮੈਜਿਸਟ੍ਰੇਟ ਵੀ ਮੌਕੇ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਘਟਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

ਜੰਜਗੀਰ-ਚੰਪਾ 'ਚ ਪਿਕਨਿਕ ਮਨਾ ਰਹੇ ਲੋਕਾਂ 'ਤੇ ਬਿਜਲੀ ਡਿੱਗੀ

ਛੱਤੀਸਗੜ੍ਹ ਦੇ ਜੰਜਗੀਰ ਚੰਪਾ ਜ਼ਿਲੇ 'ਚ ਐਤਵਾਰ ਨੂੰ ਅਸਮਾਨੀ ਬਿਜਲੀ ਡਿੱਗਣ ਨਾਲ ਇਕ ਨਾਬਾਲਗ ਦੀ ਮੌਤ ਹੋ ਗਈ, ਜਦਕਿ 8 ਹੋਰ ਗੰਭੀਰ ਰੂਪ 'ਚ ਜ਼ਖਮੀ ਹੋ ਗਏ। 22 ਲੋਕ ਪਿਕਨਿਕ ਮਨਾਉਣ ਗਏ ਸਨ। ਉਨ੍ਹਾਂ ਦਾ ਇੱਕ ਸਮੂਹ ਇੱਕ ਦਰੱਖਤ ਹੇਠਾਂ ਬੈਠਾ ਸੀ ਜਦੋਂ ਅਚਾਨਕ ਮੌਸਮ ਬਦਲ ਗਿਆ ਅਤੇ ਮੀਂਹ ਸ਼ੁਰੂ ਹੋ ਗਿਆ ਅਤੇ ਇੱਕ ਦਰੱਖਤ 'ਤੇ ਬਿਜਲੀ ਡਿੱਗ ਗਈ। ਇਸ ਹਮਲੇ 'ਚ 11 ਸਾਲਾ ਚੰਦਰਹਾਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 8 ਹੋਰ ਲੋਕ ਝੁਲਸ ਗਏ।

Location: India, Chhatisgarh

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement