
ਪਟਾਕੇ ਚਲਾ ਕੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਜੇਲ ਦੀ ਹਵਾ ਵੀ ਖਾਣ ਪੈ ਸਕਦੀ ਹੈ
ਨਵੀਂ ਦਿੱਲੀ : ਜੇ ਤੁਸੀ ਦੀਵਾਲੀ 'ਤੇ ਪਟਾਕੇ ਚਲਾਉਣ ਬਾਰੇ ਸੋਚ ਰਹੇ ਹੋ ਤਾਂ ਪਹਿਲਾਂ ਹੀ ਸਾਵਧਾਨ ਹੋ ਜਾਉ। ਇਸ ਵਾਰ ਦੀਵਾਲੀ ਦੇ ਤਿਉਹਾਰ ਮੌਕੇ ਤੁਹਾਨੂੰ ਜੇਲ ਵੀ ਜਾਣਾ ਪੈ ਸਕਦਾ ਹੈ ਅਤੇ ਨਾਲ ਹੀ ਭਾਰੀ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ। ਇਹ ਪ੍ਰਗਟਾਵਾ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਉਪ ਪ੍ਰਧਾਨ ਮੋਹਨ ਸ਼ਰਮਾ ਅਤੇ ਐਡਵੋਕੇਟ ਕਾਲਿਕਾ ਪ੍ਰਸਾਦ ਕਾਲਾ ਨੇ ਕੀਤਾ।
Diwali firecrackers
ਮੋਹਨ ਸ਼ਰਮਾ ਅਤੇ ਕਾਲਿਕਾ ਪ੍ਰਸਾਦ ਕਾਲਾ ਨੇ ਦੱਸਿਆ ਕਿ ਦਾ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਵਾਤਾਵਰਣ ਸੁਰੱਖਿਆ ਐਕਟ ਅਤੇ ਹਵਾ ਪ੍ਰਦੂਸ਼ਣ ਕੰਟਰੋਲ ਐਕਟ ਬਣਾਏ ਗਏ ਹਨ। ਇਸ ਅਧੀਨ ਵਾਤਾਵਰਣ ਸੁਰੱਖਿਆ ਕਾਨੂੰਨ ਦੇ ਅਧੀਨ ਪ੍ਰਦੂਸ਼ਣ ਫੈਲਾਉਣ ਵਾਲਿਆਂ ਲਈ 5 ਤੋਂ 7 ਸਾਲ ਤਕ ਜੇਲ ਦੀ ਸਜਾ ਦਾ ਪ੍ਰਬੰਧ ਕੀਤਾ ਗਿਆ ਹੈ। ਨਾਲ ਹੀ ਉਸ ਵਿਅਕਤੀ 'ਤੇ ਜ਼ੁਰਮਾਨਾ ਲਗਾਇਆ ਜਾ ਸਕਦਾ ਹੈ।
Diwali firecrackers
ਵਕੀਲਾਂ ਨੇ ਦੱਸਿਆ ਕਹਿਣਾ ਹੈ ਕਿ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਵਾਤਾਵਰਣ ਸੁਰੱਖਿਆ ਐਕਟ ਅਤੇ ਹਵਾ ਪ੍ਰਦੂਸ਼ਣ ਨਿਯੰਤਰਣ ਐਕਟ ਬਣਾਏ ਗਏ ਹਨ। ਨਾਲ ਹੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸਾਰੇ ਸੂਬਿਆਂ ਵਿਚ ਸੂਬਾ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦਾ ਗਠਨ ਕੀਤਾ ਹੈ। ਇਨ੍ਹਾਂ ਨੂੰ ਹਵਾ ਪ੍ਰਦੂਸ਼ਣ ਰੋਕਣ ਲਈ ਹੁਕਮ ਦੇਣ ਅਤੇ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।
Diwali firecrackers
ਕਾਲਿਕਾ ਪ੍ਰਸ਼ਾਦ ਕਾਲਾ ਨੇ ਦਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੂੰ ਪ੍ਰਦੂਸ਼ਣ ਫੈਲਾਉਣ ਵਾਲੇ ਵਿਅਕਤੀ ਨੂੰ 3 ਸਾਲ ਦੀ ਸਜਾ ਸੁਣਾਉਣ ਅਤੇ ਉਸ 'ਤੇ 10 ਕਰੋੜ ਰੁਪਏ ਜ਼ੁਰਮਾਨਾ ਲਗਾਉਣ ਦਾ ਅਧਿਕਾਰ ਹੈ। ਜੇ 10 ਕਰੋੜ ਰੁਪਏ ਦਾ ਜ਼ੁਰਮਾਨਾ ਅਤੇ ਜੇਲ ਦੀ ਸਜਾ ਤੋਂ ਬਾਅਦ ਵੀ ਪ੍ਰਦੂਸ਼ਣ ਜਾਰੀ ਰਹਿੰਦਾ ਹੈ ਅਤੇ ਐਨਜੀਟੀ ਦੇ ਹੁਕਮਾਂ ਦਾ ਪਾਲਣ ਨਹੀਂ ਕੀਤੀ ਜਾਂਦੀ ਹੈ ਤਾਂ ਜਦੋਂ ਤੱਕ ਹੁਕਮਾਂ ਦਾ ਪਾਲਣ ਨਹੀਂ ਕੀਤਾ ਜਾਂਦਾ ਹੈ, ਉਦੋਂ ਤਕ ਰੋਜਾਨਾ ਦੇ ਹਿਸਾਬ ਨਾਲ 25 ਹਜ਼ਾਰ ਦਾ ਜ਼ੁਰਮਾਨਾ ਲਗਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵਕੀਲ ਕਾਲਾ ਨੇ ਦਸਿਆ ਕਿ ਜੇ ਕੋਈ ਕੰਪਨੀ ਪ੍ਰਦੂਸ਼ਣ ਫੈਲਾਉਂਦੀ ਹੈ ਤਾਂ ਐਨਜੀਟੀ ਉਸ 'ਤੇ 25 ਕਰੋੜ ਰੁਪਏ ਤੱਕ ਦੀ ਜ਼ੁਰਮਾਨਾ ਲਗਾ ਸਕਦੀ ਹੈ।
Diwali firecrackers
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਨਾਗਰਿਕਾਂ ਦੀ ਜੀਵਨ ਜਿਊਣ ਅਤੇ ਸਾਫ਼ ਹਵਾ ਪਾਉਣ ਦੇ ਮੌਲਿਕ ਅਧਿਕਾਰਾਂ ਦੀ ਰੱਖਿਆ ਲਈ ਹੀ ਦਿੱਲੀ ਐਨਸੀਆਰ ‘ਚ ਪਟਾਖੇ ਜਲਾਉਣ 'ਤੇ ਪਾਬੰਧੀ ਲਗਾਈ ਹੈ।