
200 ਲੋਕਾਂ ਵਿਰੁਧ ਮਾਮਲਾ ਦਰਜ, 33 ਗ੍ਰਿਫ਼ਤਾਰ
ਮੁੰਬਈ : ਮੁੰਬਈ 'ਚ ਇਕ ਵਿਅਕਤੀ ਦੀ ਅੰਤਮ ਯਾਤਰਾ ਦੌਰਾਨ ਹਿੰਸਾ ਭੜਕ ਗਈ। ਇਸ ਤੋਂ ਬਾਅਦ ਹਿੰਸਕ ਭੀੜ ਨੇ ਕਥਿਤ ਤੌਰ 'ਤੇ ਪੁਲਿਸ ਟੀਮ ਉਤੇ ਹਮਲਾ ਕਰ ਦਿੱਤਾ। ਇਸ ਦੌਰਾਨ ਭੀੜ ਨੇ ਕਈ ਗੱਡੀਆਂ ਦੀ ਭੰਨਤੋੜ ਕੀਤੀ। ਪੁਲਿਸ ਨੇ ਹਿੰਸਾ ਦੇ ਮਾਮਲੇ 'ਚ ਲਗਭਗ 200 ਲੋਕਾਂ ਵਿਰੁਧ ਮਾਮਲਾ ਦਰਜ ਕੀਤਾ ਹੈ। ਨਾਲ ਹੀ 33 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਪੁਲਿਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਇਸ ਘਟਨਾ 'ਚ ਤਿੰਨ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ।
Mumbai violence File Photo
ਜਾਣਕਾਰੀ ਮੁਤਾਬਕ ਪਿਛਲੇ ਹਫ਼ਤੇ ਪੰਚਾਰਾਮ ਰਿਠਾਡਿਆ (44) ਨੇ ਤਿਲਕ ਨਗਰ ਰੇਲਵੇ ਸਟੇਸ਼ਨ ਨੇੜੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਕਥਿਤ ਤੌਰ 'ਤੇ ਖ਼ੁਦਕੁਸ਼ੀ ਕਰ ਲਈ ਸੀ। ਉਹ ਕਈ ਮਹੀਨਿਆਂ ਤੋਂ ਲਾਪਤਾ ਆਪਣੀ 17 ਸਾਲਾ ਬੇਟੀ ਦਾ ਪਤਾ ਨਾ ਲੱਗਣ ਕਾਰਨ ਪ੍ਰੇਸ਼ਾਨ ਸੀ। ਆਪਣੇ ਖ਼ੁਦਕੁਸ਼ੀ ਪੱਤਰ 'ਚ ਪੰਚਾਰਾਮ ਨੇ ਲਿਖਿਆ ਸੀ ਕਿ ਉਸ ਦੀ ਬੇਟੀ ਬਾਰੇ ਪਤਾ ਲਗਾਉਣ 'ਚ ਪੁਲਿਸ ਨੇ ਕੋਈ ਮਦਦ ਨਾ ਕੀਤੀ। ਇਸ ਲਈ ਪ੍ਰੇਸ਼ਾਨ ਹੋ ਕੇ ਉਸ ਨੇ ਖ਼ੁਦਕੁਸ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
Mumbai : 33 people arrested & FIR filed against 200 people
ਐਡੀਸ਼ਨਲ ਪੁਲਿਸ ਕਮਿਸ਼ਨਰ (ਪੂਰਬੀ ਖੇਤਰ) ਲਖਮੀ ਗੌਤਮ ਨੇ ਦਸਿਆ ਕਿ ਮੰਗਲਵਾਰ ਨੂੰ ਉਪ ਨਗਰ ਚੈਂਬੂਰ ਦੇ ਸ਼ਮਸ਼ਾਨ ਘਾਟ ਤਕ ਪੰਚਾਰਾਮ ਦੀ ਅੰਤਮ ਯਾਤਰਾ ਦੌਰਾਨ ਉਨ੍ਹਾਂ ਦੇ ਨਾਰਾਜ਼ ਰਿਸ਼ਤੇਦਾਰਾਂ ਅਤੇ ਕੁਝ ਹੋਰ ਲੋਕਾਂ ਨੇ ਕਥਿਤ ਤੌਰ 'ਤੇ ਪੁਲਿਸ ਉੱਤੇ ਪੱਥਰਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਕ ਪੁਲਿਸ ਵੈਨ ਅਤੇ ਹੋਰ ਨਿੱਜੀ ਵਾਹਨਾਂ ਦੀ ਭੰਨਤੋੜ ਕੀਤੀ। ਪੁਲਿਸ ਨੇ ਮੰਗਲਵਾਰ ਰਾਤ ਲਗਭਗ 200 ਲੋਕਾਂ ਵਿਰੁਧ ਮਾਮਲਾ ਦਰ ਕਰ ਕੇ 33 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Mumbai violence File Photo
ਉਨ੍ਹਾਂ ਦਸਿਆ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਇਸ ਘਟਨਾ ਦੇ ਕੁਝ ਵੀਡੀਓ ਅਤੇ ਫੁਟੇਜ਼ ਦੀ ਮਦਦ ਨਾਲ ਹਿੰਸਾ 'ਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਇਕ ਹੋਰ ਪੁਲਿਸ ਅਧਿਕਾਰੀ ਨੇ ਪਹਿਲਾਂ ਕਿਹਾ ਸੀ ਕਿ ਅੰਤਮ ਯਾਤਰਾ 'ਚ ਸ਼ਾਮਲ ਕੁਝ ਲੋਕਾਂ ਨੇ ਅਚਾਨਕ ਹੀ ਚੈਂਬੂਰ 'ਚ ਉਮਰਸ਼ੀ ਬੱਪਾ ਚੌਕ 'ਤੇ ਸੜਕ ਜਾਮ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਹਟਾਉਣ