ਸ਼ਿਵਕੁਮਾਰ ਨੂੰ ਮਿਲਣ ਤਿਹਾੜ ਜੇਲ੍ਹ ‘ਚ ਪੁੱਜੀ ਸੋਨੀਆਂ ਗਾਂਧੀ
Published : Oct 23, 2019, 1:24 pm IST
Updated : Oct 23, 2019, 1:24 pm IST
SHARE ARTICLE
Sonia Gandhi
Sonia Gandhi

ਸ਼ਿਵ ਕੁਮਾਰ ਜੋ ਕਿ ਮਨੀ–ਲਾਂਡਰਿੰਗ (ਧਨ ਦੇ ਗ਼ੈਰ–ਕਾਨੂੰਨੀ ਲੈਣ–ਦੇਣ) ਦੇ ਇੱਕ ਮਾਮਲੇ...

ਨਵੀਂ ਦਿੱਲੀ: ਸ਼ਿਵ ਕੁਮਾਰ ਜੋ ਕਿ ਮਨੀ–ਲਾਂਡਰਿੰਗ (ਧਨ ਦੇ ਗ਼ੈਰ–ਕਾਨੂੰਨੀ ਲੈਣ–ਦੇਣ) ਦੇ ਇੱਕ ਮਾਮਲੇ ’ਚ ਬੀਤੀ 3 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਅਦਾਲਤ ਵਿੱਚ ਮੁਲਤਵੀ ਪਈ ਹੈ ਤੇ ED ਦੀ ਜਾਂਚ ਜਾਰੀ ਹੈ। ਕਾਂਗਰਸ ਦੇ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਬੁੱਧਵਾਰ ਨੂੰ ਪਾਰਟੀ ਆਗੂ ਤੇ ਕਰਨਾਟਕ ਦੇ ਸਾਬਕਾ ਮੰਤਰੀ ਡੀ.ਕੇ. ਸ਼ਿਵਕੁਮਾਰ ਨਾਲ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕੀਤੀ।ਕਾਂਗਰਸ ਦਾ ਕਹਿਣਾ ਹੈ ਕਿ ਕੇਂਦਰੀ ਏਜੰਸੀਆਂ ਨੇ ਸਿਆਸੀ ਬਦਲਾਖੋਰੀ ਕਾਰਨ ਨਿਸ਼ਾਨਾ ਬਣਾਇਆ ਸੀ।

Sonia Gandhi rallySonia Gandhi 

ਇਸ ਲਈ ਨਹੀਂ ਕਿ ਉਨ੍ਹਾਂ ਨੇ ਕਾਨੂੰਨ ਦੀ ਉਲੰਘਣਾ ਕੀਤੀ ਸੀ। ਕਾਂਗਰਸ ਦੇ ਇੱਕ ਸੀਨੀਅਰ ਆਗੂ ਨੇ ਕਿਹਾ ਕਿ ਇਹ ਕਾਡਰ ਲਈ ਇੱਕ ਸੁਨੇਹਾ ਹੈ ਕਿ ਪਾਰਟੀ ਅਜਿਹੇ ਮਾਮਲਿਆਂ ਵਿੱਚ ਜੇਲ੍ਹ ਜਾਣ ਵਾਲੇ ਆਗੂਆਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਇਸ ਤੋਂ ਪਹਿਲਾਂ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਐੱਚਡੀ ਕੁਮਾਰਸਵਾਮੀ ਨੇ ਵੀ ਤਿਹਾੜ ਜੇਲ੍ਹ ਜਾ ਕੇ ਸ਼ਿਵ ਕੁਮਾਰ ਨਾਲ ਮੁਲਾਕਾਤ ਕੀਤੀ ਸੀ। ਕਰਨਾਟਕ ਕਾਂਗਰਸ ਦੇ ਸੀਨੀਅਰ ਆਗੂ ਡੀ.ਕੇ. ਸ਼ਿਵਕੁਮਾਰ ਕਈ ਵਾਰ ਆਪਣੀ ਪਾਰਟੀ ਨੂੰ ਸੰਕਟ ’ਚੋਂ ਕੱਢ ਚੁੱਕੇ ਹਨ।

Shiv KumarShiv Kumar

ਸਾਲ 2017 ’ਚ ਗੁਜਰਾਤ ਰਾਜ ਸਭਾ ਚੋਣ, ਕਰਨਾਟਕ ’ਚ ਜੇਡੀਐੱਸ-ਕਾਂਗਰਸ ਗੱਠਜੋੜ ਦੀ ਸਰਕਾਰ ਨੂੰ ਲੈ ਕੇ ਕਈ ਵਾਰ ਸ਼ਿਵ ਕੁਮਾਰ ਅਹਿਮ ਭੂਮਿਕਾ ਨਿਭਾਉਂਦੇ ਰਹੇ ਹਨ। ਸ੍ਰੀ ਸ਼ਿਵ ਕੁਮਾਰ ਦੀ ਪੇਸ਼ੀ ਦੌਰਾਨ ED ਦੇ ਵਕੀਲ ਅਮਿਤ ਮਹਾਜਨ ਨੇ ਅਦਾਲਤ ਨੂੰ ਦੱਸਿਆ ਸੀ ਕਿ ਸ੍ਰੀ ਸ਼ਿਵ ਕੁਮਾਰ ਦੀ ਰੈਗੂਲਰ ਜ਼ਮਾਨਤ ਪਟੀਸ਼ਨ ਦਿੱਲੀ ਹਾਈ ਕੋਰਟ ਵਿੱਚ ਮੁਲਤਵੀ ਪਈ ਹੈ। ਡੀ.ਕੇ. ਸ਼ਿਵ ਕੁਮਾਰ ਵੱਲੋਂ ਅਦਾਲਤ ਵਿੱਚ ਕਿਹਾ ਗਿਆ ਹੈ ਕਿ ਤਿਹਾੜ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਨਾਲ ਭੇਦਭਾਵ ਵਰਤ ਰਿਹਾ ਹੈ।

ਜੇਲ੍ਹ ਵਿੱਚ ਹੋਰ ਕੈਦੀਆਂ ਨੂੰ ਕੁਰਸੀ ਦਿੱਤੀ ਜਾ ਰਹੀ ਹੈ ਪਰ ਉਨ੍ਹਾਂ ਦੀ ਪਿੱਠ ਵਿੱਚ ਬਹੁਤ ਜ਼ਿਆਦਾ ਦਰਦ ਹੈ ਪਰ ਉਨ੍ਹਾਂ ਨੂੰ ਕੁਰਸੀ ਨਹੀਂ ਦਿੱਤੀ ਜਾ ਰਹੀ। ਸ੍ਰੀ ਡੀ.ਕੇ. ਸ਼ਿਵ ਕੁਮਾਰ ਤੋਂ ਪਹਿਲਾਂ ਪਿਛਲੇ ਮਹੀਨੇ ਸ੍ਰੀਮਤੀ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨਾਲ ਤਿਹਾੜ ਜੇਲ੍ਹ ’ਚ ਮੁਲਾਕਾਤ ਕੀਤੀ ਸੀ। ਸ੍ਰੀ ਪੀ. ਚਿਦੰਬਰਮ ਆਈਐੱਨਐਕਸ ਮੀਡੀਆ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement