ਖੇਤੀ ਕਾਨੂੰਨਾਂ 'ਤੇ ਪ੍ਰਧਾਨ ਮੰਤਰੀ ਦਾ ਵੱਡਾ ਬਿਆਨ, ਕਿਹਾ, ਫ਼ੈਸਲੇ ਤੋਂ ਪਿੱਛੇ ਨਹੀਂ ਹਟੇਗੀ ਸਰਕਾਰ!
Published : Oct 23, 2020, 4:55 pm IST
Updated : Oct 23, 2020, 4:55 pm IST
SHARE ARTICLE
Narendra Modi
Narendra Modi

ਕਿਸਾਨਾਂ ਨੂੰ ਨਹੀਂ ਵਿਚੋਲਿਆਂ ਨੂੰ ਬਚਾਉਣਾ ਚਾਹੁੰਦੇ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ

ਨਵੀਂ ਦਿੱਲੀ : ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨੀ ਸੰਘਰਸ਼ ਬਾਰੇ ਭਾਜਪਾ ਆਗੂਆਂ ਦੇ ਉਪਰ-ਥੱਲੀ ਆ ਰਹੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਕਿਸਾਨਾਂ ਅੰਦਰ ਗੁੱਸਾ ਵਧਣ ਲੱਗਾ ਹੈ।  ਬੀਤੇ ਦਿਨੀਂ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਵਲੋਂ ਖੇਤੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਵਿਚੋਲੀਆ ਕਹਿਣ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਵਿਰੋਧੀ ਧਿਰਾਂ ਦੇ ਆਗੂਆਂ 'ਤੇ ਸਵਾਲ ਚੁੱਕੇ ਹਨ।

JP NaddaJP Nadda

ਖੇਤੀ ਕਾਨੂੰਨਾਂ ਬਾਰੇ ਸਰਕਾਰ ਦੇ ਇਰਾਦੇ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਆਪਣੇ ਫ਼ੈਸਲੇ ਤੋਂ ਪਿੱਛੇ ਨਹੀਂ ਹਟੇਗੀ। ਵਿਰੋਧੀ ਧਿਰ ਦੇ ਨੇਤਾਵਾਂ ਵੱਲ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲਿਆਂ ਦਾ ਮਕਸਦ ਕਿਸਾਨਾਂ ਨੂੰ ਨਹੀਂ ਬਲਕਿ ਵਿਚੋਲਿਆਂ ਤੋਂ ਬਚਾਉਣਾ ਹੈ। ਖੇਤੀ ਬਿੱਲਾਂ ਦੇ ਕਿਸਾਨ ਵਿਰੋਧੀ ਹੋਣ ਦੇ ਲਾਏ ਜਾ ਰਹੇ ਦੋਸ਼ਾਂ ਨੂੰ ਨਕਾਰਦਿਆਂ ਉਨ੍ਹਾਂ ਕਿਹਾ ਇਹ ਬਿੱਲ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਣਗੇ।

Narendra ModiNarendra Modi

ਬਿਹਾਰ ਦੇ ਸਾਸਾਰਾਮ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਖੇਤੀ ਸੰਕਟ ਦਾ ਹੱਲ ਕੱਢਦਿਆਂ ਵਿਚੋਲੇ ਤੇ ਦਲਾਲਾਂ ਦੀ ਭੂਮਿਕਾ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਲੋਕ ਕਿਸਾਨਾਂ ਦੇ ਵਿਕਾਸ 'ਚ ਅੜਿੱਕਾ ਬਣ ਰਹੇ ਹਨ।

PM ModiPM Modi

ਮੋਦੀ ਨੇ ਅੱਗੇ ਕਿਹਾ ਕਿ ਮੰਡੀ ਤੇ ਘੱਟੋ-ਘੱਟ ਸਮਰਥਨ ਮੁੱਲ ਸਿਰਫ਼ ਬਹਾਨਾ ਹਨ ਜਦਕਿ ਵਿਰੋਧੀ ਆਗੂਆਂ ਦਾ ਮਕਸਦ ਸਿਰਫ਼ ਵਿਚੋਲਿਆਂ ਨੂੰ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਪੈਸੇ ਪਾਉਣ ਦਾ ਕੰਮ ਸ਼ੁਰੂ ਕਰਨ ਵੇਲੇ ਵੀ ਵਿਰੋਧੀਆਂ ਨੇ ਭੰਬਲਭੂਸਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਦਕਿ ਅੱਜ ਇਸ ਸਕੀਮ ਦਾ ਕਿਸਾਨਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ।

Narendra ModiNarendra Modi

ਕਾਬਲੇਗੌਰ ਹੈ ਕਿ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਬੀਤੇ ਦਿਨ ਬਿਆਨ ਦਿਤਾ ਸੀ ਕਿ ਖੇਤੀ ਕਾਨੂੰਨਾਂ ਖਿਲਾਫ਼ ਧਰਨੇ ਪ੍ਰਦਰਸ਼ਨ ਕਿਸਾਨ ਨਹੀਂ ਬਲਕਿ ਵਿਚੋਲੀਆ ਕਰ ਰਹੇ ਹਨ। ਧਰਨੇ 'ਤੇ ਬੈਠੇ ਕਿਸਾਨਾਂ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਕਿਸਾਨਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਤੁਲ ਦਸਿਆ ਹੈ। ਇਸੇ ਤਰ੍ਹਾਂ ਸੁਖਪਾਲ ਸਿੰਘ ਖਹਿਰਾ ਸਮੇਤ ਹੋਰ ਕਈ ਆਗੂਆਂ ਵਲੋਂ ਭਾਜਪਾ ਪ੍ਰਧਾਨ ਦੇ ਬਿਆਨ 'ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਸਾਨਾਂ ਤੋਂ ਮੁਆਫ਼ੀ ਦੀ ਮੰਗ ਕੀਤੀ ਜਾ ਰਹੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement