
ਪੀਐਮ ਮੋਦੀ ਨਿਤਿਸ਼ ਕੁਮਾਰ ਲਈ ਅਤੇ ਰਾਹੁਲ ਗਾਂਧੀ ਤੇਜਸਵੀ ਯਾਦਵ ਲਈ ਅੱਜ ਕਰਨਗੇ ਚੋਣ ਰੈਲੀਆਂ
ਨਵੀਂ ਦਿੱਲੀ: ਬਿਹਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਜਾਰੀ ਹੈ। ਇਸ ਦੌਰਾਨ ਕਈ ਵੱਡੇ ਨੇਤਾ ਚੋਣ ਮੁਹਿੰਮ ਵਿਚ ਜੁਟੇ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਲਈ ਚੋਣ ਪ੍ਰਚਾਰ ਕਰਨ ਜਾ ਰਹੇ ਹਨ।
Narendra Modi
ਇਹਨਾਂ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬਿਹਾਰ ਵਿਚ ਤਿੰਨ ਰੈਲੀਆਂ ਨੂੰ ਸੰਬੋਧਨ ਕਰਨ ਜਾ ਰਹੇ ਹਨ। ਇਹ ਰੈਲੀਆਂ ਸਾਸਾਰਾਮ, ਗਯਾ ਤੇ ਭਾਗਲਪੁਰ ਵਿਚ ਕੀਤੀਆਂ ਜਾਣਗੀਆਂ। ਦੱਸ ਦਈਏ ਕਿ ਬਿਹਾਰ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਲਗਾਤਾਰ ਜਾਰੀ ਹੈ।
Nitish Kumar
ਇਸ ਦੇ ਚਲਦਿਆਂ ਅੱਜ ਕਾਂਗਰਸੀ ਆਗੂ ਅਤੇ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਵੀ ਤੇਜਸਵੀ ਯਾਦਵ ਲਈ ਦੋ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਹਨਾਂ ਰੈਲੀਆਂ ਨੂੰ ਲੈ ਕੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਬਿਹਾਰ ਵਿਚ 28 ਅਕਤੂਬਰ ਨੂੰ ਪਹਿਲੇ ਪੜਾਅ ਤਹਿਤ ਚੋਣਾਂ ਹੋਣ ਜਾ ਰਹੀਆਂ ਹਨ।
Rahul Gandhi
ਭਾਜਪਾ ਨੇ ਚੋਣਾਂ ਲਈ ਕੇਂਦਰੀ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਆਦਿ ਸਟਾਰ ਪ੍ਰਚਾਰਕਾਂ ਨੂੰ ਚੋਣ ਪ੍ਰਚਾਰ ਲਈ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ਨਿਤਿਸ਼ ਕੁਮਾਰ ਵੱਲੋਂ ਵੀ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਜ਼ਿਆਦਾ ਤੋਂ ਜ਼ਿਆਦਾ ਲੋਕਾਂ ਤੱਕ ਪਹੁੰਚਣ ਲਈ ਉਹ ਡਿਜੀਟਲ ਰੈਲੀਆਂ ਦਾ ਵੀ ਸਹਾਰਾ ਲੈ ਰਹੇ ਹਨ।