
ਅਗਲੇ 24 ਘੰਟਿਆਂ ਦੌਰਾਨ ਇਲਾਕੇ ਵਿਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ
ਸ੍ਰੀਨਗਰ : ਕਸ਼ਮੀਰ ਅਤੇ ਲੱਦਾਖ ਦੇ ਕੁਝ ਹਿੱਸਿਆਂ ਵਿਚ ਸਨਿਚਰਵਾਰ ਨੂੰ ਤਾਜ਼ਾ ਬਰਫ਼ਬਾਰੀ ਹੋਈ ਜਦਕਿ ਘਾਟੀ ਦੇ ਮੈਦਾਨੀ ਇਲਾਕਿਆਂ ਵਿਚ ਭਾਰੀ ਮੀਂਹ ਪਿਆ, ਜਿਸ ਨਾਲ ਸਰਦੀ ਵਰਗੀ ਸਥਿਤੀ ਪੈਦਾ ਹੋ ਗਈ। ਅਧਿਕਾਰੀਆਂ ਦੇ ਹਵਾਲੇ ਤੋਂ ਇਹ ਜਾਣਕਾਰੀ ਮਿਲੀ ਹੈ।
snowfall
ਉਨ੍ਹਾਂ ਕਿਹਾ ਕਿ ਘਾਟੀ ਦੇ ਗੁਲਮਰਗ, ਸੋਨਮਾਰਗ, ਪਹਿਲਗਾਮ, ਸ਼ੋਪੀਆਂ ਅਤੇ ਗੁਰੇਜ਼ ਖੇਤਰਾਂ 'ਚ ਦਰਮਿਆਨੀ ਬਰਫ਼ਬਾਰੀ ਹੋਈ।
snowfall
ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਮਿਨਮਰਗ ਅਤੇ ਦਰਾਸ 'ਚ ਵੀ ਸ਼ੁੱਕਰਵਾਰ ਰਾਤ ਤੋਂ ਬਰਫ਼ਬਾਰੀ ਹੋ ਰਹੀ ਹੈ।
snowfall
ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਸ੍ਰੀਨਗਰ ਸ਼ਹਿਰ ਅਤੇ ਘਾਟੀ ਦੇ ਹੋਰ ਮੈਦਾਨੀ ਇਲਾਕਿਆਂ 'ਚ ਸ਼ੁੱਕਰਵਾਰ ਰਾਤ ਤੋਂ ਭਾਰੀ ਮੀਂਹ ਪੈ ਰਿਹਾ ਹੈ। ਬਿਜਲੀ ਵਿਕਾਸ ਵਿਭਾਗ ਵਲੋਂ ਦਰਖਤਾਂ ਦੀਆਂ ਟਾਹਣੀਆਂ ਨੂੰ ਸਮੇਂ ਸਿਰ ਕੱਟਣ ਕਾਰਨ ਬਿਜਲੀ ਸਪਲਾਈ ਵਿੱਚ ਘੱਟੋ ਘੱਟ ਵਿਘਨ ਪਿਆ ਹੈ। ਦੱਸ ਦਈਏ ਕਿ ਲਗਾਤਾਰ ਪਰ ਰਹੇ ਮੀਂਹ ਕਾਰਨ ਜੰਮੂ-ਸ੍ਰੀਨਗਰ ਨੈਸ਼ਨਲ ਹਾਈਵੇਅ ਅਤੇ ਮੁਗਲ ਰੋਡ 'ਤੇ ਆਵਾਜਾਈ ਠੱਪ ਹੋ ਗਈ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਇਲਾਕੇ ਵਿਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।