ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਮਿਲੀ ਖੁਸ਼ਖ਼ਬਰੀ, ਗ਼ੈਰ-ਬਾਸਮਤੀ ਚਿੱਟੇ ਚੌਲਾਂ 'ਤੇ ਨਿਰਯਾਤ ਟੈਕਸ ਨੂੰ ਘਟਾ ਕੇ ਕੀਤਾ ਸਿਫ਼ਰ
Published : Oct 23, 2024, 7:49 pm IST
Updated : Oct 23, 2024, 8:05 pm IST
SHARE ARTICLE
Good news for farmers before Diwali, tax removed from boiled rice
Good news for farmers before Diwali, tax removed from boiled rice

ਚੌਲਾਂ 'ਤੇ ਨਿਰਯਾਤ ਟੈਕਸ ਘਟਾ ਕੇ ਜ਼ੀਰੋ ਕਰ ਦਿੱਤਾ ਹੈ।

ਨਵੀਂ ਦਿੱਲੀ: ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਗ਼ੈਰ-ਬਾਸਮਤੀ ਚਿੱਟੇ ਚੌਲਾਂ ਚੌਲਾਂ ਦੀ ਬਰਾਮਦ ਨੂੰ ਲੈ ਕੇ ਸਰਕਾਰ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ 22 ਅਕਤੂਬਰ ਨੂੰ ਉਬਲੇ ਚੌਲਾਂ 'ਤੇ ਨਿਰਯਾਤ ਟੈਕਸ ਨੂੰ ਘਟਾ ਕੇ ਜ਼ੀਰੋ ਕਰ ਦਿੱਤਾ ਹੈ। ਯਾਨੀ ਹੁਣ ਇਸ ਚੌਲਾਂ 'ਤੇ ਕੋਈ ਟੈਕਸ ਨਹੀਂ ਲੱਗੇਗਾ। ਇਸ ਤੋਂ ਪਹਿਲਾਂ ਉਬਲੇ ਚੌਲਾਂ ਦੀ ਬਰਾਮਦ 'ਤੇ 10 ਫੀਸਦੀ ਟੈਕਸ ਸੀ।

ਇਹ ਫੈਸਲਾ ਅਜਿਹੇ ਸਮੇਂ 'ਚ ਆਇਆ ਹੈ ਜਦੋਂ ਦੁਨੀਆ ਦੇ ਸਭ ਤੋਂ ਵੱਡੇ ਅਨਾਜ ਨਿਰਯਾਤਕ 'ਚ ਭੰਡਾਰ ਵਧਿਆ ਹੈ। ਨਾਲ ਹੀ ਮਾਨਸੂਨ ਤੋਂ ਬਾਅਦ ਦੇਸ਼ ਵਿੱਚ ਬੰਪਰ ਫਸਲ ਹੋਣ ਦੀ ਸੰਭਾਵਨਾ ਹੈ। ਪਿਛਲੇ ਮਹੀਨੇ ਟੈਕਸ 20 ਫੀਸਦੀ ਤੋਂ ਘਟਾ ਕੇ 10 ਫੀਸਦੀ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਮੰਗਲਵਾਰ ਨੂੰ ਇਹ ਜ਼ੀਰੋ 'ਤੇ ਆ ਗਿਆ।

ਇੱਕ ਦਿਨ ਪਹਿਲਾਂ ਆਇਆ ਹੈ ਇਹ ਫੈਸਲਾ

ਵਿੱਤ ਮੰਤਰਾਲੇ ਵੱਲੋਂ ਮੰਗਲਵਾਰ ਦੇਰ ਰਾਤ ਜਾਰੀ ਨੋਟੀਫਿਕੇਸ਼ਨ ਮੁਤਾਬਕ ਪਰਬਾਇਲਡ ਰਾਈਸ, ਬਰਾਊਨ ਰਾਈਸ ਅਤੇ ਝੋਨੇ 'ਤੇ ਐਕਸਪੋਰਟ ਡਿਊਟੀ 10 ਫੀਸਦੀ ਤੋਂ ਘਟਾ ਕੇ ਜ਼ੀਰੋ ਕਰ ਦਿੱਤੀ ਗਈ ਹੈ। ਇਹ ਛੋਟ 22 ਅਕਤੂਬਰ ਤੋਂ ਲਾਗੂ ਹੋ ਗਈ ਹੈ। ਸੂਤਰਾਂ ਨੇ ਨਿਊਜ਼ ਏਜੰਸੀ ਨੂੰ ਦੱਸਿਆ ਕਿ ਇਸ ਫੀਸ ਕਟੌਤੀ ਨੂੰ ਚੋਣ ਕਮਿਸ਼ਨ ਨੇ ਮਨਜ਼ੂਰੀ ਦਿੱਤੀ ਹੈ, ਬਸ਼ਰਤੇ ਇਸ ਤੋਂ ਕੋਈ ਸਿਆਸੀ ਲਾਭ ਨਾ ਲਿਆ ਜਾਵੇ।

ਅਗਲੇ ਮਹੀਨੇ ਝਾਰਖੰਡ ਅਤੇ ਮਹਾਰਾਸ਼ਟਰ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ, ਸਰਕਾਰ ਨੇ ਪਿਛਲੇ ਮਹੀਨੇ ਗੈਰ-ਬਾਸਮਤੀ ਸਫੈਦ ਚੌਲਾਂ ਨੂੰ ਬਰਾਮਦ ਡਿਊਟੀ ਤੋਂ ਛੋਟ ਦਿੱਤੀ ਸੀ। ਇਸ ਤੋਂ ਇਲਾਵਾ ਨਿਰਯਾਤ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਸਫੈਦ ਚਾਵਲ, ਭੂਰੇ ਚਾਵਲ ਅਤੇ ਝੋਨੇ 'ਤੇ ਨਿਰਯਾਤ ਡਿਊਟੀ ਵੀ 20 ਫੀਸਦੀ ਤੋਂ ਘਟਾ ਕੇ 10 ਫੀਸਦੀ ਕਰ ਦਿੱਤੀ ਗਈ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement