ਰਾਮ ਮੰਦਰ ਨਿਰਮਾਣ : ਧਰਮ ਸਭਾ ਦੇ ਮੱਦੇਨਜ਼ਰ ਪੁਲਿਸ ਛਾਉਣੀ 'ਚ ਤਬਦੀਲ ਹੋਈ ਅਯੁੱਧਿਆ
Published : Nov 23, 2018, 1:12 pm IST
Updated : Nov 23, 2018, 1:12 pm IST
SHARE ARTICLE
Ayodhya Dharamsabha
Ayodhya Dharamsabha

ਕਾਨੂੰਨ ਵਿਵਸਥਾ ਪ੍ਰਭਾਵਿਤ ਹੋਣ ਦੇ ਖ਼ਤਰੇ ਨੂੰ ਦੇਖਦੇ ਹੋਏ ਅਯੁੱਧਿਆ ਵਿਚ ਭਾਰੀ ਗਿਣਤੀ ਵਿਚ ਸੁਰੱਖਿਆ  ਬਲਾਂ ਅਤੇ ਅਧਿਕਾਰੀਆਂ ਦੀ ਤੈਨਾਤੀ ਕੀਤੀ ਗਈ ਹੈ।

ਅਯੁੱਧਿਆ,  ( ਪੀਟੀਆਈ ) : ਅਯੁੱਧਿਆ ਵਿਚ ਵਿਸ਼ਵ ਹਿੰਦੂ ਪਰਿਸ਼ਦ ਦੀ 25 ਨਵੰਬਰ ਨੂੰ ਹੋਣ ਜਾ ਰਹੀ ਧਰਮਸਭਾ ਵਿਚ ਇਕ ਲੱਖ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕਾਨੂੰਨ ਵਿਵਸਥਾ ਪ੍ਰਭਾਵਿਤ ਹੋਣ ਦੇ ਖ਼ਤਰੇ ਨੂੰ ਦੇਖਦੇ ਹੋਏ ਅਯੁੱਧਿਆ ਵਿਚ ਭਾਰੀ ਗਿਣਤੀ ਵਿਚ ਸੁਰੱਖਿਆ  ਬਲਾਂ ਅਤੇ ਅਧਿਕਾਰੀਆਂ ਦੀ ਤੈਨਾਤੀ ਕੀਤੀ ਗਈ ਹੈ। ਫੈਜ਼ਾਬਾਦ ਅਤੇ ਨੇੜੇ ਦੇ ਜਿਲ੍ਹਿਆਂ ਦੀ ਪੁਲਿਸ ਤੋਂ ਇਲਾਵਾ 48 ਕੰਪਨੀ ਪੀਏਸੀ ਵੀ ਤੈਨਾਤ ਕੀਤੇ ਗਏ ਹਨ। ਸੁਰੱਖਿਆ ਵਿਵਸਥਾ ਦੀਆਂ ਤਿਆਰੀਆਂ ਨੂੰ ਲੈ ਕੇ

Vishaw Hindu ParishadVishaw Hindu Parishad

ਮੁਖ ਸਕੱਤਰ ਡਾ. ਅਨੂਪ ਚੰਦਰ ਪਾਂਡੇ, ਪ੍ਰਮੁਖ ਸਕੱਤਰ ਗ੍ਰਹਿ ਅਰਵਿੰਦ ਕੁਮਾਰ ਅਤੇ ਡੀਜੀਪੀ ਓ.ਪੀ.ਸਿੰਘ ਨੇ ਵੀਡੀਓ ਕਾਨਫਰੰਸਿੰਗ ਰਾਹੀ ਬੋਰਡ, ਡੀਐਮ, ਡੀਆਈਦੀ ਅਤੇ ਐਸਐਸਪੀ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਤਿਆਰੀਆਂ ਦੀ ਜਾਣਕਾਰੀ ਲਈ ਅਤੇ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਨ ਦੇ ਨਿਰਦੇਸ਼ ਦਿਤੇ। ਡੀਜੀਪੀ ਨੇ ਦੱਸਿਆ ਕਿ ਸੁਰੱਖਿਆ ਵਿਵਸਥਾ ਦੇ ਲਿਹਾਜ ਨਾਲ ਅਯੁੱਧਿਆ ਨੂੰ 8 ਜ਼ੋਨ ਅਤੇ 16 ਸੈਕਟਰਾਂ ਵਿਚ ਵੰਡਿਆ ਗਿਆ ਹੈ।

UP PoliceUP Police

ਹਰ ਜ਼ੋਨ ਅਤੇ ਸੈਕਟਰ ਵਿਖੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਤੈਨਾਤੀ ਕੀਤੀ ਜਾ ਰਹੀ ਹੈ। ਅਯੁੱਧਿਆ ਵਿਚ ਪੀਏਸੀ ਬਲਾਂ ਦੀ ਗਿਣਤੀ ਵਧਾ ਕੇ 48 ਕੰਪਨੀ ਕਰ ਦਿਤੀ ਗਈ ਹੈ। ਪਹਿਲਾਂ 20 ਕੰਪਨੀਆਂ ਲਗਾਈਆਂ ਗਈਆਂ ਸਨ। ਇਸ ਤੋਂ ਇਲਾਵਾ ਪੁਲਿਸ ਸੁਪਰਡੈਂਟ ਪੱਧਰ ਦੇ 5, ਵਧੀਕ ਸੁਪਰਡੈਂਟ ਆਫ ਪੁਲਿਸ ਪੱਧਰ ਦੇ 15 ਅਤੇ 19 ਸੀਓ ਦੀ ਉਚੇਚੇ ਤੌਰ ਤੇ ਤੈਨਾਤੀ ਕੀਤੀ ਗਈ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement