Cyclone Nivar: ਤਾਮਿਲਨਾਡੂ ਵੱਲ ਵਧ ਰਿਹਾ ਖਤਰਨਾਕ ਚੱਕਰਵਾਤ
Published : Nov 23, 2020, 6:07 pm IST
Updated : Nov 23, 2020, 6:07 pm IST
SHARE ARTICLE
-cyclone-nivar_
-cyclone-nivar_

ਭਾਰਤੀ ਮੌਸਮ ਵਿਭਾਗ ਦੇ ਅਨੁਸਾਰ,ਇੱਕ ਬਹੁਤ ਗੰਭੀਰ ਚੱਕਰਵਾਤੀ ਤੂਫਾਨ ਦੱਖਣ-ਪੱਛਮੀ ਅਰਬ ਸਾਗਰ ਵਿੱਚ ਪੱਛਮ ਵੱਲ ਵਧ ਰਿਹਾ ਹੈ।

ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ ਦੇ ਅਨੁਸਾਰ,ਇੱਕ ਬਹੁਤ ਗੰਭੀਰ ਚੱਕਰਵਾਤੀ ਤੂਫਾਨ ਦੱਖਣ-ਪੱਛਮੀ ਅਰਬ ਸਾਗਰ ਵਿੱਚ ਪੱਛਮ ਵੱਲ ਵਧ ਰਿਹਾ ਹੈ। ਅਗਲੇ 24 ਘੰਟਿਆਂ ਦੌਰਾਨ ਇਹ ਤੇਜ਼ ਹੋਣ ਅਤੇ ਤਾਮਿਲਨਾਡੂ-ਪੁਡੂਚੇਰੀ ਤੱਟ ਵੱਲ ਵਧਣ ਦੀ ਸੰਭਾਵਨਾ ਹੈ। 25 ਨਵੰਬਰ ਦੀ ਦੁਪਹਿਰ ਨੂੰ ਕਰਾਈਕਲ ਅਤੇ ਮਮੱਲਪੁਰਮ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਇਸ ਤੋਂ ਇੱਕ ਦਿਨ ਪਹਿਲਾਂ,ਮੌਸਮ ਵਿਭਾਗ ਨੇ ਚੱਕਰਵਾਤੀ ਤੂਫਾਨ ਦੇ ਦੱਖਣ-ਪੱਛਮ ਵੱਲ ਵਧਣ ਦੀ ਭਵਿੱਖਬਾਣੀ ਕੀਤੀ ਸੀ। ਵਿਭਾਗ ਨੇ ਕਿਹਾ ਸੀ ਕਿ ਇਸ ਕਾਰਨ ਤਾਮਿਲਨਾਡੂ,ਪੁਡੂਚੇਰੀ ਅਤੇ ਕੇਰਲ ਵਿਚ 24-26 ਨਵੰਬਰ ਦੇ ਵਿਚਕਾਰ ਬਾਰਸ਼ ਹੋ ਸਕਦੀ ਹੈ।

photophotoਇਸ ਤੋਂ ਇਲਾਵਾ,ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ ਅਤੇ ਰਾਇਲਸੀਮਾ ਵਿਚ 25-27 ਨਵੰਬਰ ਨੂੰ ਬਾਰਸ਼ ਹੋਣ ਦੀ ਸੰਭਾਵਨਾ ਹੈ। ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣ ਰਿਹਾ ਹੈ। ਇਹ ਅਗਲੇ 24 ਘੰਟਿਆਂ ਵਿੱਚ ਚੱਕਰਵਾਤ ਵਿੱਚ ਬਦਲ ਜਾਵੇਗਾ। ਚੱਕਰਵਾਤ 25 ਨਵੰਬਰ ਨੂੰ ਤਾਮਿਲਨਾਡੂ ਅਤੇ ਪੁਡੂਚੇਰੀ ਦੇ ਸਮੁੰਦਰੀ ਕੰਢੇ ਵਾਲੇ ਖੇਤਰਾਂ ਨੂੰ ਪ੍ਰਭਾਵਤ ਕਰੇਗਾ ।

photophotoNDRF ਤੂਫਾਨ ਦੇ ਖਤਰੇ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਤਾਇਨਾਤ ਹੈ। ਭਾਰਤੀ ਮੌਸਮ ਵਿਭਾਗ ਦੁਆਰਾ ਜਾਰੀ ਕੀਤੇ ਗਏ ਚਿਤਾਵਨੀ ਤੋਂ ਬਾਅਦ ਰਾਹਤ ਬਚਾਅ ਟੀਮਾਂ ਦੀਆਂ ਛੇ ਟੀਮਾਂ ਕੁਡਲੌਰ ਅਤੇ ਚਿਦੰਬਰਮ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement