
ਅੱਜ ਐਨਡੀਪੀਐਸ ਅਦਾਲਤ ਵਿਚ ਸੁਣਵਾਈ ਹੋਣੀ ਸੀ ਪਰ ਸਰਕਾਰੀ ਵਕੀਲ ਅਤੁਲ ਸਰਪਾਂਡੇ ਸੈਸ਼ਨ ਕੋਰਟ ਦੀਆਂ ਦੋ ਵੱਖਰੀਆਂ ਸੁਣਵਾਈਆਂ ਵਿੱਚ ਰੁੱਝੇ ਹੋਏ ਹਨ।
ਮੁੰਬਈ - ਨਸ਼ਿਆਂ ਦੇ ਮਾਮਲੇ ਵਿਚ ਗ੍ਰਿਫਤਾਰ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿਮਬਾਚਿਆ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਐਨਡੀਪੀਐਸ ਅਦਾਲਤ ਵਿਚ ਸੁਣਵਾਈ ਹੋਣੀ ਸੀ ਪਰ ਸਰਕਾਰੀ ਵਕੀਲ ਅਤੁਲ ਸਰਪਾਂਡੇ ਸੈਸ਼ਨ ਕੋਰਟ ਦੀਆਂ ਦੋ ਵੱਖਰੀਆਂ ਸੁਣਵਾਈਆਂ ਵਿੱਚ ਰੁੱਝੇ ਹੋਏ ਹਨ।
Bharti Singh
ਜਿਸ ਕਾਰਨ ਉਹ ਐਨਸੀਬੀ ਦਾ ਪੱਖ ਨਹੀਂ ਰੱਖ ਸਕਣਗੇ ਤੇ ਹੁਣ ਭਾਰਤੀ ਸਿੰਘ ਤੇ ਉਸ ਦੇ ਪਤੀ ਦੀ ਜਮਾਨਤ ਪਟੀਸ਼ਨ 'ਤੇ ਅੱਜ ਸੁਣਵਾਈ ਨਹੀਂ ਹੋਵੇਗੀ। ਹਾਲਾਂਕਿ, ਐਨਸੀਬੀ ਦੇ ਅਧਿਕਾਰੀ ਮੰਗਲਵਾਰ ਨੂੰ ਭਾਰਤੀ ਅਤੇ ਹਰਸ਼ ਦੀ ਅਪੀਲ 'ਤੇ ਸੁਣਵਾਈ ਕਰਨ ਲਈ ਅਦਾਲਤ ਵਿੱਚ ਅਪੀਲ ਕਰਨਗੇ।
Bharti Singh With Harsh Limbachiyaa
ਹੁਣ ਭਾਰਤੀ ਅਤੇ ਹਰਸ਼ ਦੀ ਜਮਾਨਤ ਪਟੀਸ਼ਨ 'ਤੇ ਸੁਣਵਾਈ ਮੰਗਲਵਾਰ ਨੂੰ ਹੋਵੇਗੀ। ਇਸ ਤੋਂ ਪਹਿਲਾਂ, ਦੋਵਾਂ ਨੂੰ ਐਤਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਦੋਵਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।