ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਮੁੜ ਆਇਆ ਉਛਾਲ, ਗਲੋਬਲ ਬਾਜ਼ਾਰ ‘ਚ ਵੀ ਆਈ ਤੇਜ਼ੀ
Published : Nov 23, 2020, 8:10 pm IST
Updated : Nov 23, 2020, 8:10 pm IST
SHARE ARTICLE
Gold and Silver
Gold and Silver

ਅਮਰੀਕਾ ’ਚ ਰਾਹਤ ਪੈਕੇਜ ਦੀ ਉਮੀਦ ਕਾਰਨ ਵਧੀਆ ਕੀਮਤਾਂ

ਨਵੀਂ ਦਿੱਲੀ : ਦੇਸ਼ ਭਰ ‘ਚ ਕੋਰੋਨਾ ਵਾਇਰਸ ਦੇ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵਾਧਾ ਹੀ ਹੋਇਆ ਹੈ। ਇਸ ਦੌਰਾਨ ਹੁਣ ਬੀਤੇ ਕੁਝ ਸਮੇਂ ਤੋਂ ਸੋਨੇ ਦੀ ਕੀਮਤ ‘ਚ ਭਾਰੀ ਗਿਰਾਵਟ ਆਈ ਹੈ। ਪਰ ਇਸ ਸਟੀਮੂਲਸ ਨੇ ਉਨ੍ਹਾਂ ਦੀਆਂ ਕੀਮਤਾਂ ਨੂੰ ਯੂਐਸ ਦੀ ਆਰਥਿਕਤਾ ‘ਚ ਆਕਰਸ਼ਤ ਰੱਖਿਆ ਹੈ। ਇਹੀ ਕਾਰਨ ਹੈ ਕਿ ਸੋਮਵਾਰ ਨੂੰ ਸੋਨੇ ਤੇ ਚਾਂਦੀ ਦੀ ਕੀਮਤ ’ਚ ਵਾਧਾ ਦਰਜ ਕੀਤਾ ਗਿਆ। 

gold silver rategold silver rate

ਅਮਰੀਕੀ ਵਿੱਤ ਮੰਤਰੀ ਨੇ ਬੀਤੇ ਦਿਨੀ ਕਿਹਾ ਕਿ ਫੈਡਰਲ ਰਿਜ਼ਰਵ ਅਤੇ ਮੰਤਰਾਲੇ ਕੋਲ ਬਹੁਤ ਸਾਰੇ ਸਾਧਨ ਹਨ ਜੋ ਅਰਥ ਵਿਵਸਥਾ ਨੂੰ ਰਾਹਤ ਪੈਕੇਜ ਮੁਹੱਈਆ ਕਰਵਾ ਸਕਦੇ ਹਨ। ਉਸ ਸਮੇਂ ਤੋਂ ਗੋਲਡ-ਸਿਲਵਰ ਮਾਰਕੀਟ ਵਿੱਚ ਵਾਧਾ ਹੋਇਆ ਹੈ।

GoldGold

ਐਮਸੀਐਕਸ ‘ਚ ਸੋਨੇ ਦੀ ਕੀਮਤ ਸੋਮਵਾਰ ਨੂੰ 0.26 ਪ੍ਰਤੀਸ਼ਤ ਭਾਵ 131 ਰੁਪਏ ਦੀ ਤੇਜ਼ੀ ਨਾਲ 50,300 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਬੰਦ ਹੋਈ। ਦੂਜੇ ਪਾਸੇ ਚਾਂਦੀ ਦੀਆਂ ਕੀਮਤਾਂ 0.05 ਫੀਸਦ ਦੀ ਤੇਜ਼ੀ ਨਾਲ 33 ਰੁਪਏ ਦੀ ਤੇਜ਼ੀ ਨਾਲ 62,574 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈਆਂ। ਸੋਮਵਾਰ ਨੂੰ ਅਹਿਮਦਾਬਾਦ ਸਰਾਫਾ ਬਾਜ਼ਾਰ ‘ਚ ਗੋਲਡ ਸਪਾਟ ਦੀ ਕੀਮਤ 50,199 ਰੁਪਏ ਪ੍ਰਤੀ ਦਸ ਗ੍ਰਾਮ ਅਤੇ ਗੋਲਡ ਫਿਊਚਰ 50,250 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਪਹੁੰਚ ਗਿਆ। 

GOLDGOLD

ਅਮਰੀਕਾ ‘ਚ ਕੋਵਿਡ -19 ਦੁਆਰਾ ਪੈਦਾ ਹੋਏ ਆਰਥਿਕ ਸੰਕਟ ਦੇ ਹੱਲ ਲਈ ਰਾਹਤ ਪੈਕੇਜ ਦੀ ਉਮੀਦ ਨੇ ਇਸ ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ। ਗਲੋਬਲ ਬਾਜ਼ਾਰ ‘ਚ ਸੋਮਵਾਰ ਨੂੰ ਸਪਾਟ ਗੋਲਡ 0.1 ਪ੍ਰਤੀਸ਼ਤ ਦੇ ਵਾਧੇ ਨਾਲ 1872.76 ਡਾਲਰ ਪ੍ਰਤੀ ਦਸ ਗ੍ਰਾਮ ‘ਤੇ ਪਹੁੰਚ ਗਿਆ, ਜਦਕਿ ਯੂਐਸ ਗੋਲਡ ਫਿਊਚਰ ‘ਚ ਥੋੜਾ ਹੀ ਬਦਲਾਵ ਦੀਖਿਆ ਅਤੇ 1,871.80 ‘ਤੇ ਪਹੁੰਚ ਗਿਆ। ਚਾਂਦੀ 0.4 ਪ੍ਰਤੀਸ਼ਤ ਦੀ ਤੇਜ਼ੀ ਨਾਲ 24.25 ਡਾਲਰ ਪ੍ਰਤੀ ਔਂਸ ‘ਤੇ ਪਹੁੰਚ ਗਈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement