'ਹਰਿਆਣਾ, ਬਾਰਡਰ 'ਤੇ ਨਾਕੇ ਲਾ ਕੇ ਰੋਕ ਰਿਹਾ ਹੈ ਪੰਜਾਬ ਨੂੰ ਜਾਣ ਵਾਲੀ ਖਾਦ'
Published : Nov 23, 2020, 9:26 am IST
Updated : Nov 23, 2020, 9:26 am IST
SHARE ARTICLE
Haryana is blocking fertilizer to Punjab
Haryana is blocking fertilizer to Punjab

ਪੂਰੇ ਹਰਿਆਣਾ ਦੇ ਗੁਦਾਮ ਖਾਦ ਨਾਲ ਪਏ ਹਨ ਤੁੰਨੇ ਪਰ ਪੰਜਾਬ ਨੂੰ ਨਾਂਹ

ਸਿਰਸਾ (ਸੁਰਿੰਦਰ ਪਾਲ ਸਿੰਘ): ਪੰਜਾਬ ਦੇ ਕਿਸਾਨਾਂ ਨੂੰ ਕੇਵਲ ਕੇਂਦਰ ਸਰਕਾਰ ਹੀ ਪੀੜ ਨਹੀਂ ਰਹੀ ਸਗੋਂ ਉਸ ਦਾ ਛੋਟਾ ਭਾਈ ਕਹਾਉਣ ਵਾਲਾ ਹਰਿਆਣਾ ਵੀ ਪੰਜਾਬ ਨੂੰ ਨਪੀੜਨ 'ਚ ਮਾਣ ਮਹਿਸੂਸ ਕਰ ਰਿਹਾ ਹੈ। ਨਹੀਂ ਤਾਂ ਕੀ ਹਰਿਆਣਾ ਕੋਲ ਖਾਦ ਦੀ ਭਲਾ ਕੋਈ ਕਮੀ ਹੈ? ਪੰਜਾਬ ਵਿਚ ਰੇਲ ਗੱਡੀਆਂ ਬੰਦ ਹੋਣ ਦੇ ਕਾਰਨ ਖਾਦ ਦੀ ਭਾਰੀ ਕਮੀ ਦੇ ਚਲਦੇ ਹਰਿਆਣਾ ਦੇ ਜ਼ਿਲ੍ਹੇ ਸਿਰਸਾ ਵਿਚੋਂ ਪੰਜਾਬ ਲਈ ‘ਟਰੱਕਾਂ ਰਾਹੀ ਖਾਦ ਭੇਜੀ ਜਾ ਰਹੀ ਹੈ।

farmerFarmer

ਰੇਲ ਗੱਡੀਆਂ ਬੰਦ ਹੋਣ ਦੇ ਕਾਰਨ ਪੰਜਾਬ 'ਚ ਖਾਦ ਦੀ ਭਾਰੀ ਕਮੀ ਆ ਗਈ ਹੈ ਜਿਸ ਨਾਲ ਕਿਸਾਨਾਂ ਦੀਆਂ ਫ਼ਸਲਾਂ ਉਤੇ ਭੈੜਾ ਅਸਰ ਪੈ ਰਿਹਾ ਹੈ। ਹਰਿਆਣਾ ਸਰਕਾਰ ਵਲੋਂ ਖਾਦ ਨਾਲ ਭਰੀਆਂ ਗੱਡੀਆਂ ਨੂੰ ਹਰਿਆਣਾ ਪੰਜਾਬ ਦੇ ਬਾਰਡਰ ਉੱਤੇ ਹਰਿਆਣਾ ਦੇ ਰੇਲਵੇ ਸਟੇਸ਼ਨਾਂ ਉਤੇ ਰੋਕ ਲਿਆ ਜਾਂਦਾ ਹੈ ਜਿਸ ਕਾਰਨ ਇਸ ਖਾਦ ਦੀ ਸਪਲਾਈ ਪੰਜਾਬ ਲਈ ਨਹੀਂ ਹੋ ਰਹੀ। ਹਾਲਾਂਕਿ ਹਰਿਆਣਾ ਦੇ ਗੁਦਾਮ ਖਾਦ ਨਾਲ ਤੁੰਨੇ ਪਏ ਹਨ।  

TrainTrain

ਹੁਣ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿਚੋਂ ਇਸ ਖਾਦ ਨੂੰ ਟਰੱਕਾਂ ਰਾਹੀਂ ਲੋਡ ਕਰ ਕੇ ਪੰਜਾਬ ਭੇਜਿਆ ਜਾ ਰਿਹਾ ਹੈ ਅਤੇ ਨਾਲ ਹੀ ਸਿਰਸਾ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਲਈ ਭੇਜੀ ਜਾਣ ਵਾਲੀ ਖ਼ਾਦ ਉੱਤੇ ਨਿਗਰਾਨੀ ਰੱਖ ਰਿਹਾ ਹੈ। ਖਾਦ ਦੀ ਲੱਦਾਈ ਕਰਨ ਵਾਲੀ ਲੇਬਰ ਨੇ ਦਸਿਆ ਕਿ ਰੇਲ ਗੱਡੀਆਂ ਬੰਦ ਹੋਣ ਕਾਰਨ ਇਹ ਖਾਦ ਟਰੱਕਾਂ( ਘੋੜੇਆਂ) ਜ਼ਰੀਏ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਸਪਲਾਈ ਕੀਤੀ ਜਾਵੇਗੀ।

farmer protestFarmer protest

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਰੇਲ ਗੱਡੀਆਂ ਬੰਦ ਹੋਣ ਦੇ ਕਾਰਨ ਉਨ੍ਹਾਂ ਦੇ ਕੰਮ ਕਾਜ ਉੱਤੇ ਵੀ ਭਾਰੀ ਅਸਰ ਪਿਆ ਹੈ। ਦੂਜੇ ਪਾਸੇ ਪੰਜਾਬ ਦੇ ਫ਼ਰਟੀਲਾਈਜ਼ਰ ਐਸੋਸੀਏਸ਼ਨ ਯੂਨੀਅਨ ਦੇ ਪ੍ਰਧਾਨ ਨਰੇਸ਼ ਕੁਮਾਰ ਨੇ ਦਸਿਆ ਕਿ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਪੰਜਾਬ 'ਚ ਰੇਲ ਸੇਵਾਵਾਂ ਬੰਦ ਹਨ ਜਿਸ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਖਾਦ ਬੀਜਾਂ ਦੀ ਭਾਰੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਖ਼ਾਦ ਬੀਜਾਂ ਤੋਂ ਬਿਨਾਂ ਬਹੁਤ ਸਾਰੀਆਂ ਜ਼ਰੂਰੀ ਵਸਤੂਆਂ ਦੀ ਸਪਲਾਈ ਪੰਜਾਬ ਨੂੰ ਰੇਲ ਗੱਡੀਆਂ ਰਾਹੀਂ ਭੇਜੀ ਜਾਂਦੀ ਸੀ ਜੋ ਗੱਡੀਆਂ ਬੰਦ ਹੋਣ ਕਾਰਨ ਇਨ੍ਹਾਂ ਵਸਤੂਆਂ ਦੀ ਸਪਲਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਹੁਣ ਇਸ ਖਾਦ ਨੂੰ ਟਰੱਕਾਂ ਦੇ ਜ਼ਰੀਏ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਭੇਜਿਆ ਜਾ ਰਿਹਾ ਹੈ ਤਾਂ ਕਿ ਪੰਜਾਬ ਵਿਚ ਖਾਦ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ।

FertilizerFertilizer

ਉਧਰ ਸਿਰਸਾ ਜ਼ਿਲ੍ਹਾ ਪ੍ਰਸ਼ਾਸਨ ਸਿਰਸਾ ਖਾਦ ਅਤੇ ਬੀਜ ਦੀ ਕਾਲਾ ਬਾਜ਼ਾਰੀ ਰੋਕਣ ਦਾ ਦਾਅਵਾ ਕਰ ਰਿਹਾ ਹੈ। ਸਿਰਸਾ ਦੇ ਡੀ.ਸੀ. ਪ੍ਰਦੀਪ ਕੁਮਾਰ ਦਾ ਕਹਿਣਾ ਹੈ ਕਿ ਸਿਰਸਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਾਦ ਬੀਜ ਦੀ ਕੋਈ ਕਮੀ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਸਿਰਸਾ ਜ਼ਿਲ੍ਹੇ ਵਿਚੋਂ ਖਾਦ ਨਹੀਂ ਲੈਣ ਦਿਤੀ ਜਾਵੇਗੀ। ਉਨ੍ਹਾਂ ਦਸਿਆ ਕਿ ਖੇਤੀਬਾੜੀ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਹਰਿਆਣਾ ਪੰਜਾਬ ਬਾਰਡਰ ਤੇ ਨਾਕੇ ਲਾ ਕੇ ਪੰਜਾਬ ਨੂੰ ਜਾਣ ਵਾਲੀ ਖਾਦ ਲਈ ਚੈਕਿੰਗ ਤੇਜ਼ ਕਰ ਦਿਤੀ ਹੈ।

Location: India, Haryana, Sirsa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰੀ ਸਕੂਲ ਦੇ ਵਿਦਿਆਰਥੀ ਨੇ ਕੀਤੀ ਕਮਾਲ,,ਬਿਜਲੀ ਬਣਾਉਣ ਵਾਲਾ ਛੋਟਾ ਜਿਹਾ ਜੈਨਰੇਟਰ ਕੀਤਾ ਤਿਆਰ,

10 Oct 2024 1:17 PM

ਅੱਜ ਦੀਆਂ ਮੁੱਖ ਖ਼ਬਰਾ, ਦੇਖੋ ਕੀ ਕੁੱਝ ਹੈ ਖ਼ਾਸ

09 Oct 2024 12:43 PM

'Gidderbaha ਦਾ ਗਿੱਦੜ ਹੈ Raja Warring' - Manpreet Badal ਦਾ ਤਿੱਖਾ ਸ਼ਬਦੀ ਵਾਰ Panchayat Election's LIVE

09 Oct 2024 12:19 PM

'Gidderbaha ਦਾ ਗਿੱਦੜ ਹੈ Raja Warring' - Manpreet Badal ਦਾ ਤਿੱਖਾ ਸ਼ਬਦੀ ਵਾਰ Panchayat Election's LIVE

09 Oct 2024 12:17 PM

ਹਰਿਆਣਾ ਤੇ ਜੰਮੂ - ਕਸ਼ਮੀਰ ਦੇ ਸਭ ਤੇਜ਼ ਚੋਣ ਨਤੀਜੇ

08 Oct 2024 9:21 AM
Advertisement