ਕਸ਼ਮੀਰ ਵਾਦੀ ’ਚ ਹੋਈ ਮੌਸਮ ਦੀ ਪਹਿਲੀ ਬਰਫ਼ਬਾਰੀ, ਕਸ਼ਮੀਰ ਨੂੰ ਲਦਾਖ ਨਾਲ ਜੋੜਨ ਵਾਲਾ ਮਾਰਗ ਬੰਦ
Published : Nov 23, 2020, 10:03 pm IST
Updated : Nov 23, 2020, 10:03 pm IST
SHARE ARTICLE
first snowfall kashmir
first snowfall kashmir

ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਤੇ ਤਿਆਰ ਰਹਿਣ ਲਈ ਕਿਹਾ

ਸ੍ਰੀਨਗਰ : ਕਸ਼ਮੀਰ ਦੇ ਬਹੁਤੇ ਮੈਦਾਨੀ ਇਲਾਕਿਆਂ ਵਿਚ ਸੋਮਵਾਰ ਨੂੰ ਮੌਸਮ ਦੀ ਪਹਿਲੀ ਬਰਫ਼ਬਾਰੀ ਹੋਈ। ਘਾਟੀ ਦੇ ਉੱਚਾਈ ਵਾਲੇ ਇਲਾਕਿਆਂ ਵਿਚ ਆਮ ਨਾਲੋਂ ਜ਼ਿਆਦਾ ਬਰਫ਼ਬਾਰੀ ਹੋਈ ਜਿਸ ਕਾਰਨ ਵਾਦੀ ਨੂੰ ਲਦਾਖ ਨਾਲ ਜੋੜਨ ਵਾਲਾ ਸ੍ਰੀਨਗਰ-ਲੇਹ ਮਾਰਗ ਬੰਦ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ ਦੇ ਸੋਨਮਾਰਗ-ਜ਼ੋਜਿਲਾ ਧੁਰੇ ਅਤੇ ਸ੍ਰੀਨਗਰ-ਲੇਹ ਰੋਡ ਦੀ ਉਚਾਈ ’ਤੇ ਸਥਿਤ ਇਲਾਕਿਆਂ ਲਈ ‘ਸੰਤਰੀ’ ਚੇਤਾਵਨੀ ਜਾਰੀ ਕਰਦਿਆਂ ਪ੍ਰਸ਼ਾਸਨ ਅਤੇ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਤਿਆਰ ਰਹਿਣ ਲਈ ਕਿਹਾ ਹੈ।

snowfallsnowfall

ਵਿਭਾਗ ਦੇ ਇਕ ਅਧਿਕਾਰੀ ਨੇ ਦਸਿਆ ਕਿ ਜੰਮੂ ਅਤੇ ਸੋਨਮਾਰਗ-ਦਰਾਸ ਧੁਰੇ ’ਤੇ ਕੁਝ ਥਾਵਾਂ ’ਤੇ ਕਸ਼ਮੀਰ ਦੇ ਕਈ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਰਫ਼ਬਾਰੀ ਹੋਈ ਅਤੇ ਕੁਝ ਥਾਵਾਂ ’ਤੇ ਭਾਰੀ ਬਰਫ਼ਬਾਰੀ ਹੋਈ। ਅਧਿਕਾਰੀ ਨੇ ਦਸਿਆ ਕਿ ਉੱਤਰੀ ਕਸ਼ਮੀਰ ਦੇ ਗੁਲਮਰਗ ਵਿਚ ਰਾਤ ਦੇ ਸਮੇਂ ਚਾਰ ਇੰਚ ਤਕ ਬਰਫ਼ਬਾਰੀ ਹੋਈ, ਦਖਣੀ ਕਸ਼ਮੀਰ ਵਿਚ ਪਹਿਲਗਾਮ ਵਿਚ 10 ਸੈਂਟੀਮੀਟਰ ਬਰਫ਼ਬਾਰੀ ਹੋਈ।

Snowfall Snowfall

ਉਨ੍ਹਾਂ ਕਿਹਾ ਕਿ ਆਖ਼ਰੀ ਰੀਪੋਰਟ ਆਉਣ ਤਕ ਉੱਚੇ ਉੱਚੇ ਇਲਾਕਿਆਂ ਵਿਚ ਬਰਫ਼ਬਾਰੀ ਹੋ ਰਹੀ ਹੈ ਅਤੇ ਇਹ ਜਾਰੀ ਰਹੇਗੀ। ਘਾਟੀ ਵਿਚ ਕਈ ਥਾਵਾਂ ਉੱਤੇ ਮੀਂਹ ਵੀ ਪਿਆ। ਟ੍ਰੈਫ਼ਿਕ ਕੰਟਰੋਲ ਰੂਮ ਦੇ ਇਕ ਅਧਿਕਾਰੀ ਨੇ ਦਸਿਆ ਕਿ ਬਰਫ਼ਬਾਰੀ ਕਾਰਨ ਸ੍ਰੀਨਗਰ-ਲੇਹ ਮਾਰਗ ਦੇ ਨਾਲ ਨਾਲ ਵਾਦੀ ਨੂੰ ਜੰਮੂ ਖੇਤਰ ਨਾਲ ਜੋੜਨ ਵਾਲਾ ਬਦਲਵਾਂ ਰਸਤਾ ਮੁਗਲ ਮਾਰਗ ਵੀ ਬੰਦ ਹੋ ਗਿਆ ਹੈ। ਬਰਫ਼ਬਾਰੀ ਵਿਚਕਾਰ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ’ਤੇ ਵੀ ਆਵਾਜਾਈ ਜਾਰੀ ਹੈ।    

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement