
ਡਿਜੀਟਲ ਮਾਧਿਅਮ ਜ਼ਰੀਏ ਦੋ ਪੜਾਵਾਂ 'ਚ ਹੋਵੇਗੀ ਅਹਿਮ ਬੈਠਕ
ਨਵੀਂ ਦਿੱਲੀ: ਦੇਸ਼ ਵਿਚ ਲਗਾਤਾਰ ਵਧ ਰਹੀ ਕੋਰੋਨਾ ਮਾਮਲਿਆਂ ਨੂੰ ਕੰਟਰੋਲ ਕਰਨ ਲਈ ਭਾਰਤ ਸਰਕਾਰ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸ ਦੇ ਚਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਨਵੰਬਰ ਮੰਗਲਵਾਰ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ।
PM Modi
ਅਜਿਹਾ ਦੱਸਿਆ ਜਾ ਰਿਹਾ ਹੈ ਕਿ ਡਿਜੀਟਲ ਮਾਧਿਅਮ ਜ਼ਰੀਏ ਹੋਣ ਵਾਲੀ ਇਹ ਬੈਠਕ ਦੋ ਪੜਾਵਾਂ ਵਿਚ ਹੋਵੇਗੀ। ਪਹਿਲੇ ਪੜਾਅ ਵਿਚ ਸਵੇਰੇ 10 ਵਜੇ ਉਹਨਾਂ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੋਣਗੇ, ਜਿੱਥੇ ਕੋਰੋਨਾ ਦਾ ਕਹਿਰ ਸਭ ਤੋਂ ਜ਼ਿਆਦਾ ਹੈ। ਇਸ ਤੋਂ ਬਾਅਦ ਦੁਪਹਿਰ 12 ਵਜੇ ਤੋਂ ਬਾਕੀ ਬਚੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਹੋਵੇਗੀ।
PM Modi Meeting with CMs
ਜਾਣਕਾਰੀ ਅਨੁਸਾਰ ਮੁੱਖ ਮੰਤਰੀਆਂ ਅਤੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਹੋਰ ਨੁਮਾਇੰਦਿਆਂ ਨਾਲ ਕੋਰੋਨਾ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਅਤੇ ਵੈਕਸੀਨ ਡਿਲੀਵਰੀ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰੇ ਹੋਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੁਣ ਤਕ ਕਈ ਵਾਰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕਾਂ ਕੀਤੀਆਂ ਹਨ।