ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਲੋਕ ਸਭਾ ਵਿਚ ਪੇਸ਼ ਕੀਤਾ ਜਾਵੇਗਾ Farm Laws Repeal Bill 2021
Published : Nov 23, 2021, 10:18 pm IST
Updated : Nov 23, 2021, 10:18 pm IST
SHARE ARTICLE
Bill To Repeal 3 Farm Laws To Be Introduced In Lok Sabha On Nov 29
Bill To Repeal 3 Farm Laws To Be Introduced In Lok Sabha On Nov 29

ਸੰਸਦ ਦੇ ਸਰਦ ਰੁੱਤ ਸੈਸ਼ਨ ਲਈ 26 ਬਿੱਲ ਸੂਚੀਬੱਧ ਕੀਤੇ ਗਏ ਹਨ, ਜਿਨ੍ਹਾਂ ਵਿਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਕ੍ਰਿਪਟੋਕਰੰਸੀ ਨਾਲ ਸਬੰਧਤ ਬਿੱਲ ਸ਼ਾਮਲ ਹਨ।

ਨਵੀਂ ਦਿੱਲੀ: ਸੰਸਦ ਦੇ ਸਰਦ ਰੁੱਤ ਸੈਸ਼ਨ ਲਈ 26 ਬਿੱਲ ਸੂਚੀਬੱਧ ਕੀਤੇ ਗਏ ਹਨ, ਜਿਨ੍ਹਾਂ ਵਿਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਕ੍ਰਿਪਟੋਕਰੰਸੀ ਨਾਲ ਸਬੰਧਤ ਬਿੱਲ ਸ਼ਾਮਲ ਹਨ। ਇਹ ਜਾਣਕਾਰੀ ਲੋਕ ਸਭਾ ਸਕੱਤਰੇਤ ਦੇ ਬੁਲੇਟਿਨ ਵਿਚ ਦਿੱਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸੈਸ਼ਨ ਦੌਰਾਨ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਇਕ ਬਿੱਲ ਪੇਸ਼ ਕੀਤਾ ਜਾਵੇਗਾ। ਇਸ ਬਿੱਲ ਦਾ ਨਾਂਅ ਖੇਤੀ ਕਾਨੂੰਨ ਰੱਦ ਬਿੱਲ 2021 ਰੱਖਿਆ ਗਿਆ ਹੈ।

Lok SabhaLok Sabha

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ ਮਹੀਨੇ ਵਿਚ ਵਿਰੋਧੀ ਪਾਰਟੀਆਂ ਦੇ ਭਾਰੀ ਵਿਰੋਧ ਦੇ ਬਾਵਜੂਦ ਕੇਂਦਰ ਸਰਕਾਰ ਨੇ ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹੂਲਤ) ਬਿਲ- 2020, ਕਿਸਾਨ (ਸਸ਼ਕਤੀਕਰਨ ਤੇ ਸੁਰੱਖਿਆ) ਮੁੱਲ ਭਰੋਸਗੀ ਅਤੇ ਖੇਤੀ ਸੇਵਾਵਾਂ ਸਮਝੌਤਾ ਬਿਲ-2020 ਅਤੇ ਜ਼ਰੂਰੀ ਵਸਤਾਂ ਸੋਧ ਐਕਟ, 2020 ਪਾਸ ਕੀਤਾ ਸੀ।

Farmers ProtestFarmers Protest

ਲੋਕ ਸਭਾ ਸਕੱਤਰੇਤ ਅਨੁਸਾਰ ਕ੍ਰਿਪਟੋਕਰੰਸੀ ਅਤੇ ਅਧਿਕਾਰਤ ਡਿਜੀਟਲ ਕਰੰਸੀ ਰੈਗੂਲੇਸ਼ਨ ਬਿੱਲ 2021 ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਪੇਸ਼ ਕੀਤਾ ਜਾਵੇਗਾ। ਇਸ ਵਿਚ ਆਰਬੀਆਈ ਦੁਆਰਾ ਜਾਰੀ ਕੀਤੀ ਜਾਣ ਵਾਲੀ ਅਧਿਕਾਰਤ ਡਿਜੀਟਲ ਕਰੰਸੀ ਬਣਾਉਣ ਦੀ ਸਹੂਲਤ ਦੇਣ ਦੀ ਗੱਲ ਕਹੀ ਗਈ ਹੈ। ਬਿੱਲ ਭਾਰਤ ਵਿਚ ਸਾਰੀਆਂ ਕਿਸਮਾਂ ਦੀਆਂ ਨਿੱਜੀ ਕ੍ਰਿਪਟੋਕਰੰਸੀਆਂ 'ਤੇ ਪਾਬੰਦੀ ਲਗਾਉਣ ਦੀ ਕੋਸ਼ਿਸ਼ ਕਰਦਾ ਹੈ। ਹਾਲਾਂਕਿ ਇਸ ਵਿਚ ਕੁਝ ਢਿੱਲ ਦੇਣ ਦੀ ਗੱਲ ਵੀ ਕਹੀ ਗਈ ਹੈ ਤਾਂ ਜੋ ਕ੍ਰਿਪਟੋਕੁਰੰਸੀ ਨਾਲ ਸਬੰਧਤ ਤਕਨਾਲੋਜੀ ਅਤੇ ਇਸ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

Parliament Parliament

ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਨੂੰ ਸ਼ੁਰੂ ਹੋਵੇਗਾ ਅਤੇ 23 ਦਸੰਬਰ ਨੂੰ ਖਤਮ ਹੋਣ ਦੀ ਸੰਭਾਵਨਾ ਹੈ। ਲੋਕ ਸਭਾ ਅਤੇ ਰਾਜ ਸਭਾ ਸਕੱਤਰੇਤ ਦੇ ਇਕ ਬਿਆਨ ਅਨੁਸਾਰ, “ਸਤਾਰਵੀਂ ਲੋਕ ਸਭਾ ਦਾ ਸੱਤਵਾਂ ਸੈਸ਼ਨ 29 ਨਵੰਬਰ, 2021 ਨੂੰ ਸ਼ੁਰੂ ਹੋਵੇਗਾ। ਸਰਕਾਰੀ ਕੰਮਕਾਜ ਦੀਆਂ ਜ਼ਰੂਰਤਾਂ ਦੇ ਅਧੀਨ ਸੈਸ਼ਨ 23 ਦਸੰਬਰ, 2021 ਨੂੰ ਸਮਾਪਤ ਹੋਣ ਦੀ ਸੰਭਾਵਨਾ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement