ਕੇਜਰੀਵਾਲ ਦਾ ਕਥਿਤ ਫਰਜ਼ੀ ਵੀਡੀਓ ਪੋਸਟ ਕਰਨ ਦੇ ਆਰੋਪ 'ਚ BJP ਆਗੂ ਸੰਬਿਤ ਪਾਤਰਾ ਖਿਲਾਫ਼ FIR ਦੇ ਆਦੇਸ਼
Published : Nov 23, 2021, 6:27 pm IST
Updated : Nov 23, 2021, 6:29 pm IST
SHARE ARTICLE
Delhi court orders FIR against Sambit Patra over doctored video of CM Kejriwal
Delhi court orders FIR against Sambit Patra over doctored video of CM Kejriwal

ਅਰਵਿੰਦ ਕੇਜਰੀਵਾਲ ਦੀ ਕਥਿਤ ਫਰਜ਼ੀ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਲਈ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਖਿਲਾਫ ਦਿੱਲੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ।

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਖਿਲਾਫ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਫਰਜ਼ੀ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਦੇ ਆਰੋਪ 'ਚ ਐਫਆਈਆਰ ਦਰਜ ਕਰਨ ਦਾ ਆਦੇਸ਼ ਦਿੱਤਾ ਹੈ।

Sambit Patra accused a News Website of conspiracy against the CountrySambit Patra 

ਹੋਰ ਪੜ੍ਹੋ: ਚੰਗੇ ਲੋਕਾਂ ਨੂੰ ਸਿਆਸਤ 'ਚ ਲਿਆਓ, ਲੋਟੂ ਲੀਡਰਾਂ ਨੂੰ ਕੁਰਸੀ ਤੋਂ ਲਾਹ ਕੇ ਦੇਸ਼ 'ਚੋਂ ਭਜਾਓ- ਚੜੂਨੀ

ਇਸ ਸਾਲ ਜਨਵਰੀ ਮਹੀਨੇ ਵਿਚ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਕ ਕਥਿਤ ਫਰਜ਼ੀ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕਰਨ ਲਈ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਖਿਲਾਫ ਦਿੱਲੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਕੇਸ ਦਰਜ ਨਾ ਹੋਣ ਕਾਰਨ ਪਾਰਟੀ ਨੇ ਅਦਾਲਤ ਦਾ ਰੁਖ ਕੀਤਾ ਸੀ। ਇਸ ਮਾਮਲੇ 'ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਮੰਗਲਵਾਰ ਨੂੰ ਸੰਬਿਤ ਪਾਤਰਾ ਖਿਲਾਫ ਐੱਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ।

Arvind KejriwalArvind Kejriwal

ਹੋਰ ਪੜ੍ਹੋ: CM ਚੰਨੀ ਨੇ ਅਧਿਆਪਕਾਂ ਦੀ ਸਾਰ ਨਾ ਲਈ ਤਾਂ ਅਗਲੇ ਗੇੜੇ ਦੌਰਾਨ ਖ਼ੁਦ ਧਰਨਿਆਂ 'ਚ ਜਾਵਾਂਗਾ: ਕੇਜਰੀਵਾਲ

ਦਰਅਸਲ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਆਪਣੇ ਟਵਿਟਰ ਹੈਂਡਲ ਤੋਂ ਇਕ ਵੀਡੀਓ ਪੋਸਟ ਕੀਤੀ ਸੀ ਜਿਸ ਵਿਚ ਅਰਵਿੰਦ ਕੇਜਰੀਵਾਲ ਨੂੰ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੀ ਤਾਰੀਫ਼ ਕਰਦੇ ਹੋਏ ਦਿਖਾਇਆ ਗਿਆ ਸੀ। ਵੀਡੀਓ ਵਿਚ ਉਹ ਇਹਨਾਂ ਕਾਨੂੰਨਾਂ ਨੂੰ ਪਿਛਲੇ 70 ਸਾਲਾਂ ਦਾ ਇਨਕਲਾਬੀ ਕਦਮ ਦੱਸ ਰਹੇ ਸਨ। ਆਮ ਆਦਮੀ ਪਾਰਟੀ ਨੇ ਇਸ ਵੀਡੀਓ ਨੂੰ ਗਲਤ ਦੱਸਿਆ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement