ਮਾਂ ਨੇ ਤਿੰਨ ਬੱਚਿਆਂ ਸਮੇਤ ਪਾਣੀ ਵਾਲੀ ਟੈਂਕੀ 'ਚ ਮਾਰੀ ਛਾਲ, ਸਾਰੇ ਬੱਚਿਆਂ ਦੀ ਮੌਤ

By : GAGANDEEP

Published : Nov 23, 2022, 1:48 pm IST
Updated : Nov 23, 2022, 3:38 pm IST
SHARE ARTICLE
photo
photo

ਔਰਤ ਹਸਪਤਾਲ 'ਚ ਭਰਤੀ

 

ਨੂਹ: ਹਰਿਆਣਾ ਦੇ ਨੂਹ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਨੂਹ ਬਲਾਕ ਦੇ ਖੇੜਾ ਪਿੰਡ ਵਿੱਚ ਮੰਗਲਵਾਰ ਨੂੰ ਇੱਕ ਔਰਤ ਨੇ ਆਪਣੇ 3 ਬੱਚਿਆਂ ਸਮੇਤ ਘਰ ਵਿੱਚ ਬਣੀ ਪਾਣੀ ਵਾਲੀ ਟੈਂਕੀ ਵਿੱਚ ਛਾਲ ਮਾਰ ਦਿੱਤੀ। ਇਸ ਹਾਦਸੇ 'ਚ 3 ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਔਰਤ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਔਰਤ ਨੂੰ ਮੈਡੀਕਲ ਕਾਲਜ ਨਲਹਾਰ ਵਿਖੇ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਖੇੜਾ ਪਿੰਡ ਦੀ ਔਰਤ ਸਕੂਨਤ ਨੇ ਆਪਣੇ ਤਿੰਨ ਬੱਚਿਆਂ ਸ਼ਬਾਨਾ (10), ਸਾਦ (8) ਅਤੇ 4 ਮਹੀਨੇ ਦੇ ਇਕਰਾਰ ਸਮੇਤ ਘਰ 'ਚ ਬਣੀ ਪਾਣੀ ਵਾਲੀ ਟੈਂਕੀ 'ਚ ਛਾਲ ਮਾਰ ਦਿੱਤੀ। ਟੈਂਕੀ 'ਚ ਡੁੱਬਣ ਸਮੇਂ ਜਦੋਂ ਉਸ ਨੇ ਚੀਕਾਂ ਮਾਰੀਆਂ ਤਾਂ ਗੁਆਂਢੀਆਂ ਨੇ ਆਵਾਜ਼ ਸੁਣੀ। ਜਦੋਂ ਗੁਆਂਢੀਆਂ ਨੇ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਪਾਣੀ ਦੀ ਟੈਂਕੀ ਦੇ ਅੰਦਰ 3 ਬੱਚਿਆਂ ਦੀ ਮੌਤ ਹੋ ਚੁੱਕੀ ਸੀ ਅਤੇ ਔਰਤ ਨੂੰ ਗੰਭੀਰ ਹਾਲਤ 'ਚ ਬਾਹਰ ਕੱਢ ਕੇ ਮੈਡੀਕਲ ਕਾਲਜ 'ਚ ਦਾਖਲ ਕਰਵਾਇਆ ਗਿਆ।

ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਭਰਤ ਸਿੰਘ ਨੇ ਸ਼ੁਰੂਆਤੀ ਜਾਂਚ 'ਚ ਦੱਸਿਆ ਕਿ ਔਰਤ ਨੇ ਆਪਣੇ ਬੱਚਿਆਂ ਸਮੇਤ ਘਰ 'ਚ ਬਣੀ ਪਾਣੀ ਵਾਲੀ ਟੈਂਕੀ 'ਚ ਛਾਲ ਮਾਰ ਦਿੱਤੀ। ਜਿਸ ਕਾਰਨ ਉਸ ਦੇ ਬੱਚਿਆਂ ਦੀ ਮੌਤ ਹੋ ਗਈ ਪਰ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਫਿਲਹਾਲ ਔਰਤ ਨੇ ਇਗ ਕਦਮ ਕਿਉਂ ਚੁੱਕਿਆ ਇਸ ਬਾਰੇ ਪਤਾ ਨਹੀਂ ਲੱਗ ਸਕਿਆ।

ਇਸ ਦੇ ਨਾਲ ਹੀ ਮ੍ਰਿਤਕ ਬੱਚਿਆਂ ਦੇ ਪਿਤਾ ਦਾ ਕਹਿਣਾ ਹੈ ਕਿ ਉਹ ਮਜ਼ਦੂਰੀ ਲਈ ਦਿੱਲੀ ਗਿਆ ਸੀ। ਦੋ ਬੱਚੇ ਸ਼ਬਾਨਾ (10) ਅਤੇ ਮੁਹੰਮਦ ਸਾਦ (8) ਦਿਮਾਗੀ ਤੌਰ 'ਤੇ ਕਮਜ਼ੋਰ ਸਨ। ਦੋਵੇਂ ਬੱਚੇ ਖੇਡਦੇ ਹੋਏ ਟੈਂਕੀ ਕੋਲ ਡਿੱਗ ਗਏ। ਇਸ ਤੋਂ ਬਾਅਦ ਬੱਚਿਆਂ ਦੀ ਮਾਂ ਸਕੂਨਤ ਆਪਣਾ ਸੰਤੁਲਨ ਗੁਆ ਬੈਠੀ ਅਤੇ 4 ਮਹੀਨੇ ਦੇ ਬੱਚੇ ਇਕਰਾਰ ਨੂੰ ਗੋਦ ਵਿਚ ਲੈ ਕੇ ਦੋਵਾਂ ਬੱਚਿਆਂ ਨੂੰ ਬਚਾਉਣ ਲਈ ਟੈਂਕੀ ਵਿਚ ਛਾਲ ਮਾਰ ਦਿੱਤੀ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement