Delhi Murder News: 350 ਰੁਪਏ ਲਈ ਨਾਬਾਲਗ ਦਾ ਚਾਕੂ ਮਾਰ ਕੇ ਕੀਤਾ ਕਤਲ

By : GAGANDEEP

Published : Nov 23, 2023, 1:25 pm IST
Updated : Nov 23, 2023, 4:49 pm IST
SHARE ARTICLE
Delhi Murder news minor killed for 350 rupees
Delhi Murder news minor killed for 350 rupees

Delhi Murder News: ਮੁਲਜ਼ਮ ਨੇ ਮ੍ਰਿਤਕ 'ਤੇ 50 ਵਾਰ ਚਾਕੂ ਨਾਲ ਕੀਤਾ ਹਮਲਾ

Delhi Murder news minor killed for 350 rupees: ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮੰਗਲਵਾਰ ਰਾਤ ਵੈਲਕਮ ਏਰੀਆ 'ਚ 16 ਸਾਲਾ ਨੌਜਵਾਨ ਨੇ 350 ਰੁਪਏ ਲੁੱਟਣ ਲਈ 17 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ। ਕਤਲੇਆਮ ਦੀ ਦਿਲ ਦਹਿਲਾ ਦੇਣ ਵਾਲੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜਦੋਂ ਲੜਕੇ ਨੇ ਲੁੱਟ ਦਾ ਵਿਰੋਧ ਕੀਤਾ ਤਾਂ ਦੋਸ਼ੀ ਨੇ ਪਹਿਲਾਂ ਉਸ ਦਾ ਗਲਾ ਘੁੱਟਿਆ ਅਤੇ ਫਿਰ ਚਾਕੂ ਨਾਲ 50 ਤੋਂ ਵੱਧ ਵਾਰ ਕੀਤੇ। ਖੂਨ ਨਾਲ ਲੱਥਪੱਥ ਨੌਜਵਾਨ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿਤਾ ਗਿਆ। ਕਾਫੀ ਕੋਸ਼ਿਸ਼ਾਂ ਤੋਂ ਬਾਅਦ ਬੁੱਧਵਾਰ ਨੂੰ ਮ੍ਰਿਤਕ ਦੀ ਪਛਾਣ ਜਾਫਰਾਬਾਦ ਦੇ ਰਹਿਣ ਵਾਲੇ ਯੂਸਫ (17) ਵਜੋਂ ਹੋਈ।

ਇਹ ਵੀ ਪੜ੍ਹੋ: punjab News: ਜਰਮਨੀ ਵਿਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਹੋਈ ਮੌਤ  

ਬੁੱਧਵਾਰ ਨੂੰ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਉਸ ਦੀ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿਤੀ। ਜਾਂਚ ਤੋਂ ਬਾਅਦ ਪੁਲਿਸ ਨੇ ਮੰਗਲਵਾਰ ਰਾਤ ਨੂੰ ਹੀ ਦੋਸ਼ੀ ਨੌਜਵਾਨ ਨੂੰ ਫੜ ਲਿਆ। ਉਸ ਕੋਲੋਂ ਵਾਰਦਾਤ ਵਿਚ ਵਰਤਿਆ ਗਿਆ ਚਾਕੂ ਵੀ ਬਰਾਮਦ ਹੋਇਆ ਹੈ। ਪੁਲਿਸ ਅਨੁਸਾਰ ਯੂਸਫ਼ ਆਪਣੇ ਪਰਿਵਾਰ ਨਾਲ ਜਾਫਰਾਬਾਦ ਦੀ ਗਲੀ ਨੰਬਰ 27 ਵਿਚ ਰਹਿੰਦਾ ਸੀ। ਪਰਿਵਾਰ ਵਿਚ ਮਾਤਾ-ਪਿਤਾ ਅਤੇ ਹੋਰ ਮੈਂਬਰ ਹਨ।

ਇਹ ਵੀ ਪੜ੍ਹੋ: Vietnam visa Free country: ਸ਼੍ਰੀਲੰਕਾ ਅਤੇ ਥਾਈਲੈਂਡ ਤੋਂ ਬਾਅਦ ਹੁਣ ਇਸ ਦੇਸ਼ ਵਿਚ ਬਿਨ੍ਹਾਂ ਵੀਜ਼ਾ ਜਾ ਸਕਣਗੇ ਭਾਰਤੀ 

ਯੂਸਫ਼ ਆਪਣੇ ਭਰਾ ਦੇ ਨਾਲ ਵੈਲਕਮ ਵਿਚ ਕੱਪੜਿਆਂ 'ਤੇ ਕਢਾਈ ਦਾ ਕੰਮ ਕਰਦਾ ਸੀ। ਮੰਗਲਵਾਰ ਰਾਤ ਨੂੰ ਉਹ ਕਿਸੇ ਕੰਮ ਲਈ ਘਰੋਂ ਗਿਆ। ਇਸ ਦੌਰਾਨ ਉਹ ਗਲੀ ਨੰਬਰ 18, ਈਦਗਾਹ ਰੋਡ, ਵੈਲਕਮ ਪਹੁੰਚਿਆ। ਇੱਥੇ ਸ਼ਰਾਬੀ ਮੁਲਜ਼ਮ ਨੇ ਯੂਸਫ਼ ਨੂੰ ਘੇਰ ਲਿਆ। ਮੁਲਜ਼ਮ ਨੇ ਉਸ ਦੀ ਜੇਬ ਵਿਚ ਰੱਖੇ 350 ਰੁਪਏ ਜ਼ਬਰਦਸਤੀ ਕੱਢਣੇ ਸ਼ੁਰੂ ਕਰ ਦਿੱਤੇ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਦੋਸ਼ੀ ਨੇ ਉਸਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ। ਜਿਵੇਂ ਹੀ ਯੂਸਫ ਹੇਠਾਂ ਡਿੱਗਿਆ, ਦੋਸ਼ੀ ਨੇ ਉਸ 'ਤੇ ਚਾਕੂ ਨਾਲ 50 ਤੋਂ ਵੱਧ ਵਾਰ ਕੀਤੇ।

ਪੁਲਿਸ ਦੇ ਡਿਪਟੀ ਕਮਿਸ਼ਨਰ ਡਾ ਜੋਏ ਟਿਰਕੀ ਨੇ ਦੱਸਿਆ ਕਿ ਯੂਸਫ਼ ਨੂੰ ਹਸਪਤਾਲ ਲਿਜਾਣ ਤੋਂ ਬਾਅਦ ਮ੍ਰਿਤਕ ਐਲਾਨ ਦਿਤਾ ਗਿਆ। ਕਰਾਈਮ ਟੀਮ ਤੋਂ ਇਲਾਵਾ ਐਫਐਸਐਲ ਨੇ ਵੀ ਮੌਕੇ ਤੋਂ ਸਬੂਤ ਇਕੱਠੇ ਕੀਤੇ। ਜਾਂਚ ਤੋਂ ਬਾਅਦ ਦੋਸ਼ੀ ਵਾਸੀ ਵੈਲਕਮ ਨੂੰ ਫੜ ਲਿਆ ਗਿਆ। ਉਸ ਕੋਲੋਂ ਇੱਕ ਚਾਕੂ ਵੀ ਬਰਾਮਦ ਹੋਇਆ ਹੈ। ਘਟਨਾ ਤੋਂ ਬਾਅਦ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਦੁਪਹਿਰ ਬਾਅਦ ਉਸ ਦੀ ਪਛਾਣ ਹੋ ਗਈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement