Haryana news: ਸਕੂਲ ਪ੍ਰਿੰਸੀਪਲ ਨੇ '142 ਨਾਬਾਲਗ ਵਿਦਿਆਰਥਣਾਂ' ਦਾ ਕੀਤਾ ਜਿਨਸੀ ਸ਼ੋਸ਼ਣ; ਮੁਲਜ਼ਮ ਗ੍ਰਿਫ਼ਤਾਰ
Published : Nov 23, 2023, 2:22 pm IST
Updated : Nov 23, 2023, 3:12 pm IST
SHARE ARTICLE
Haryana News principal allegedly sexually harassed 142 girls in school
Haryana News principal allegedly sexually harassed 142 girls in school

390 ਵਿਦਿਆਰਥਣਾਂ ਨੇ ਦਰਜ ਕਰਵਾਏ ਬਿਆਨ

Haryana news:  ਹਰਿਆਣਾ ਵਿਚ ਜੀਂਦ ਦੇ ਇਕ ਸਰਕਾਰੀ ਸਕੂਲ ਵਿਚ ਪੜ੍ਹਦੀਆਂ ਘੱਟੋ-ਘੱਟ 142 ਨਾਬਾਲਗ ਲੜਕੀਆਂ ਨੇ ਸਕੂਲ ਦੇ ਪ੍ਰਿੰਸੀਪਲ 'ਤੇ ਛੇ ਸਾਲਾਂ ਦੌਰਾਨ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਾਇਆ ਹੈ।

ਸਮਾਚਾਰ ਏਜੰਸੀ ਮੁਤਾਬਕ ਜੀਂਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਮਰਾਨ ਰਜ਼ਾ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਦੀ ਅਗਵਾਈ ਵਾਲੀ ਇਕ ਜਾਂਚ ਕਮੇਟੀ ਨੇ ਕੁੱਲ 390 ਲੜਕੀਆਂ ਦੇ ਬਿਆਨ ਦਰਜ ਕੀਤੇ ਹਨ ਅਤੇ ਮਾਮਲੇ ਵਿਚ 142 ਕੇਸਾਂ ਦੀਆਂ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ।

ਲੜਕੀਆਂ ਦੇ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਅਗਲੇਰੀ ਕਾਰਵਾਈ ਲਈ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸੌਂਪ ਦਿਤੀ ਗਈ ਹੈ। 390 'ਚੋਂ 142 ਲੜਕੀਆਂ ਨੇ ਪ੍ਰਿੰਸੀਪਲ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਦੂਜੇ ਪਾਸੇ, ਹੋਰ ਪੀੜਤਾਂ ਨੇ ਭਿਆਨਕ ਹਰਕਤਾਂ ਦੇਖੀ। ਦੋਸ਼ੀ ਪ੍ਰਿੰਸੀਪਲ ਫਿਲਹਾਲ ਸਲਾਖਾਂ ਪਿੱਛੇ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 31 ਅਗਸਤ ਨੂੰ ਕਰੀਬ 15 ਲੜਕੀਆਂ ਨੇ ਕਥਿਤ ਘਿਨਾਉਣੀ ਹਰਕਤਾਂ ਨੂੰ ਲੈ ਕੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਰਾਸ਼ਟਰੀ ਮਹਿਲਾ ਕਮਿਸ਼ਨ ਅਤੇ ਰਾਜ ਮਹਿਲਾ ਕਮਿਸ਼ਨ ਸਮੇਤ ਹੋਰਨਾਂ ਨੂੰ ਪੱਤਰ ਲਿਖਿਆ ਸੀ।

(For more news apart from Haryana News principal allegedly sexually harassed 142 girls in school, stay tuned to Rozana Spokesman)

Location: India, Haryana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement