Maharashtra Election: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਸ਼ੁਰੂ
Published : Nov 23, 2024, 8:44 am IST
Updated : Nov 23, 2024, 8:44 am IST
SHARE ARTICLE
Counting of votes for Maharashtra Vidhan Sabha elections has started
Counting of votes for Maharashtra Vidhan Sabha elections has started

ਵੋਟਾਂ ਦੀ ਗਿਣਤੀ ਲਈ ਕੁੱਲ 288 ਗਿਣਤੀ ਕੇਂਦਰ ਬਣਾਏ ਗਏ ਹਨ।

 

Maharashtra Election: ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਸ਼ਨੀਵਾਰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ। ਇਸ ਚੋਣ 'ਚ ਸਭ ਦੀਆਂ ਨਜ਼ਰਾਂ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੇ ਗਠਜੋੜ ਅਤੇ ਸੱਤਾ 'ਚ ਵਾਪਸੀ ਦੀ ਕੋਸ਼ਿਸ਼ ਕਰ ਰਹੀ ਮਹਾ ਵਿਕਾਸ ਅਗਾੜੀ (ਐੱਮ.ਵੀ.ਏ.) ਵਿਚਾਲੇ ਹੋਣ ਵਾਲੇ ਮੁਕਾਬਲੇ ਦੇ ਨਤੀਜਿਆਂ 'ਤੇ ਟਿਕੀਆਂ ਹੋਈਆਂ ਹਨ।

ਇਕ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਗਿਣਤੀ ਕੇਂਦਰਾਂ 'ਤੇ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ।

ਟੀਵੀ ਚੈਨਲਾਂ ਦੀਆਂ ਰਿਪੋਰਟਾਂ ਅਨੁਸਾਰ, ਵੋਟਾਂ ਦੀ ਗਿਣਤੀ ਦੇ ਸ਼ੁਰੂਆਤੀ ਰੁਝਾਨਾਂ ਵਿੱਚ, ਭਾਜਪਾ ਦੀ ਅਗਵਾਈ ਵਾਲਾ ਮਹਾਯੁਤੀ ਗਠਜੋੜ 31 ਸੀਟਾਂ 'ਤੇ ਅੱਗੇ ਹੈ, ਜਦੋਂ ਕਿ ਐਮਵੀਏ 18 ਸੀਟਾਂ 'ਤੇ ਅੱਗੇ ਹੈ। ਇਸ ਸਬੰਧ ਵਿੱਚ ਚੋਣ ਕਮਿਸ਼ਨ ਵੱਲੋਂ ਅਜੇ ਤੱਕ ਕੋਈ ਬਿਆਨ ਨਹੀਂ ਆਇਆ ਹੈ।

ਅਧਿਕਾਰੀ ਨੇ ਦੱਸਿਆ ਕਿ ਗਿਣਤੀ ਕੇਂਦਰਾਂ ਦੇ ਅਧਿਕਾਰੀਆਂ ਨੇ ਸਭ ਤੋਂ ਪਹਿਲਾਂ ਪੋਸਟਲ ਬੈਲਟ ਦੀ ਜਾਂਚ ਅਤੇ ਗਿਣਤੀ ਸ਼ੁਰੂ ਕੀਤੀ, ਜਦੋਂ ਕਿ ਈਵੀਐਮ ਵੋਟਾਂ ਦੀ ਗਿਣਤੀ ਸਵੇਰੇ 8.30 ਵਜੇ ਸ਼ੁਰੂ ਹੋਈ। ਹਰੇਕ ਵਿਧਾਨ ਸਭਾ ਹਲਕੇ ਵਿੱਚ ਘੱਟੋ-ਘੱਟ 20 ਗੇੜ ਦੀ ਗਿਣਤੀ ਹੋਵੇਗੀ।

ਨਾਂਦੇੜ ਲੋਕ ਸਭਾ ਸੀਟ ਦੀ ਉਪ ਚੋਣ ਲਈ ਵੋਟਾਂ ਦੀ ਗਿਣਤੀ ਵੀ ਸਵੇਰੇ 8 ਵਜੇ ਸ਼ੁਰੂ ਹੋ ਗਈ।

ਵੋਟਾਂ ਦੀ ਗਿਣਤੀ ਲਈ ਕੁੱਲ 288 ਗਿਣਤੀ ਕੇਂਦਰ ਬਣਾਏ ਗਏ ਹਨ।

ਇੱਕ ਅਧਿਕਾਰੀ ਨੇ ਦੱਸਿਆ ਕਿ ਕੁੱਲ 288 ਕਾਊਂਟਿੰਗ ਅਬਜ਼ਰਵਰ ਹਰੇਕ ਵਿਧਾਨ ਸਭਾ ਹਲਕੇ ਦੀ ਨਿਗਰਾਨੀ ਕਰਨਗੇ, ਜਦੋਂ ਕਿ ਨਾਂਦੇੜ ਲੋਕ ਸਭਾ ਉਪ ਚੋਣ ਵਿੱਚ ਗਿਣਤੀ ਦੀ ਨਿਗਰਾਨੀ ਕਰਨ ਲਈ ਦੋ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ।

ਮਹਾਗਠਜੋੜ ਵਿਚ ਭਾਰਤੀ ਜਨਤਾ ਪਾਰਟੀ ਨੇ 149 ਵਿਧਾਨ ਸਭਾ ਸੀਟਾਂ 'ਤੇ, ਸ਼ਿਵ ਸੈਨਾ ਨੇ 81 ਸੀਟਾਂ 'ਤੇ ਅਤੇ ਅਜੀਤ ਪਵਾਰ ਦੀ ਅਗਵਾਈ ਵਾਲੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੇ 59 ਸੀਟਾਂ 'ਤੇ ਉਮੀਦਵਾਰ ਖੜ੍ਹੇ ਕੀਤੇ ਸਨ।

ਵਿਰੋਧੀ MVA ਗਠਜੋੜ ਵਿੱਚ, ਕਾਂਗਰਸ ਨੇ 101 ਉਮੀਦਵਾਰ, ਸ਼ਿਵ ਸੈਨਾ (ਊਧਵ ਬਾਲਾਸਾਹਿਬ ਠਾਕਰੇ) ਨੇ 95 ਅਤੇ ਐਨਸੀਪੀ (ਸ਼ਰਦਚੰਦਰ ਪਵਾਰ) ਨੇ 86 ਉਮੀਦਵਾਰ ਖੜ੍ਹੇ ਕੀਤੇ।

ਬਹੁਜਨ ਸਮਾਜ ਪਾਰਟੀ (ਬੀਐਸਪੀ) ਅਤੇ ਆਲ ਇੰਡੀਆ ਮਜਲਿਸ-ਏ-ਇਤੇਹਾਦ-ਉਲ-ਮੁਸਲਮੀਨ (ਏਆਈਐਮਆਈਐਮ) ਵਰਗੀਆਂ ਪਾਰਟੀਆਂ ਨੇ ਵੀ ਚੋਣਾਂ ਲੜੀਆਂ, ਜਿਸ ਵਿੱਚ ਬਸਪਾ ਨੇ 237 ਅਤੇ ਏਆਈਐਮਆਈਐਮ ਨੇ 17 ਉਮੀਦਵਾਰ ਖੜ੍ਹੇ ਕੀਤੇ।

ਮੌਜੂਦਾ ਰਾਜ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖਤਮ ਹੋ ਰਿਹਾ ਹੈ।

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement