
ਇਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇਕ ਹਿੰਦੂ ਕਥਾਵਾਚਕ ਦਾ ਵੀਡੀਓ ਕਾਫ਼ੀ ਵਾਇਰਲ ਹੋ ਰਿਹਾ ਹੈ ਜੋ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਬਾਰੇ
ਨਵੀਂ ਦਿੱਲੀ- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਹਰ ਕੋਈ ਜਾਣੂ ਹੈ ਕਿ ਕਿਵੇਂ ਉਨ੍ਹਾਂ ਨੂੰ ਜਿਉਂਦੇ ਹੀ ਨੀਂਹਾਂ ਵਿਚ ਚਿਣਵਾ ਦਿੱਤਾ ਗਿਆ ਸੀ।
File Photo
ਇਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇਕ ਹਿੰਦੂ ਕਥਾਵਾਚਕ ਦਾ ਵੀਡੀਓ ਕਾਫ਼ੀ ਵਾਇਰਲ ਹੋ ਰਿਹਾ ਹੈ ਜੋ ਛੋਟੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਬਾਰੇ ਲੋਕਾਂ ਨੂੰ ਦੱਸਦਾ ਹੋਇਆ ਨਜ਼ਰ ਆ ਰਿਹਾ ਹੈ।
Fatehgarh Sahib
ਦੱਸ ਦਈਏ ਕਿ ਇਹ ਵੀਡੀਓ ਅਜਿਹੇ ਸਮੇਂ ਵਾਇਰਲ ਹੋ ਰਹੀ ਹੈ ਜਦੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਤਿਆਰੀਆਂ ਚੱਲ ਰਹੀਆਂ ਹਨ। ਇਸ ਵੀਡੀਓ ਨੂੰ ਲੋਕਾਂ ਵੱਲੋਂ ਖ਼ੂਬ ਪਸੰਦ ਕੀਤਾ ਜਾ ਰਿਹੈ ਅਤੇ ਖ਼ੂਬ ਸ਼ੇਅਰ ਵੀ ਕੀਤਾ ਜਾ ਰਿਹਾ ਹੈ।