
ਪ੍ਰਦਰਸ਼ਨਕਾਰੀ 25-27 ਦਸੰਬਰ ਤੱਕ ਹਰਿਆਣਾ ਦੇ ਰਾਜ ਮਾਰਗਾਂ ‘ਤੇ ਟੋਲ ਨਹੀਂ ਵਸੂਲਣ ਦੇਣਗੇ।
ਨਵੀਂ ਦਿੱਲੀ: ਕੇਂਦਰ ਵਲੋਂ ਜਾਰੀ ਖੇਤੀ ਕਾਨੂੰਨਾਂ ਦੇ ਚਲਦੇ ਅੱਜ ਕਿਸਾਨਾਂ ਦਾ ਸੰਘਰਸ਼ ਨੂੰ ਦਿੱਲੀ 'ਚ ਅੱਜ 28ਵਾਂ ਦਿਨ ਹੈ। ਕਰੀਬ ਇੱਕ ਮਹੀਨਾ ਹੀ ਹੋਣ ਵਾਲਾ ਹੈ ਪਰ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਅਤੇ ਕਿਸਾਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਡੇਰਾ ਲਾਈ ਬੈਠੇ ਹਨ। ਕਿਸਾਨਾਂ ਤੇ ਕੇਂਦਰ ਵਿਚਾਲੇ ਪਿਛਲੀਆਂ ਪੰਜ ਬੈਠਕਾਂ ਬੇਸਿੱਟਾ ਰਹਿ ਚੁੱਕੀਆਂ ਹਨ। ਅੱਜ ਕਿਸਾਨ ਦਿਵਸ ਹੈ ਪਰ ਇਸ ਦੇ ਬਾਵਜੂਦ ਕਿਸਾਨਾਂ ਵਿੱਚ ਪੂਰਾ ਜੋਸ਼ ਭਰਿਆ ਹੋਇਆ ਹੈ।
ਹੁਣ ਤੇ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਸਮੇਤ ਹੋਰ ਰਾਜਾਂ ਦੇ ਕਿਸਾਨਾਂ,ਨੇ ਦਿੱਲੀ ਦੀਆਂ ਬਰੂਹਾਂ ਤੇ ਡੇਰਾ ਲਾ ਲਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਹ ਆਪਣਾ ਅੰਦੋਲਨ ਖ਼ਤਮ ਨਹੀਂ ਕਰਨਗੇ। ਜਿਨ੍ਹਾਂ ਇਹ ਅੰਦੋਲਨ ਲੰਬਾ ਚੱਲ ਰਿਹਾ ਹੈ ਉਨਾਂ ਹੀ ਇਹ ਮਜ਼ਬੂਤ ਹੁੰਦਾ ਜਾ ਰਿਹਾ ਹੈ। ਕਿਸਾਨਾਂ ਨੂੰ ਵੱਖ-ਵੱਖ ਵਰਗਾਂ ਦਾ ਸਮਰਥਨ ਵੀ ਮਿਲ ਰਿਹਾ ਹੈ।
ਇਸ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦਾਅਵਾ ਕੀਤਾ ਕਿ ਪ੍ਰਦਰਸ਼ਨਕਾਰੀ 25-27 ਦਸੰਬਰ ਤੱਕ ਹਰਿਆਣਾ ਦੇ ਰਾਜ ਮਾਰਗਾਂ ‘ਤੇ ਟੋਲ ਵਸੂਲਣ ਨਹੀਂ ਦੇਣਗੇ। ਦੂਜੇ ਪਾਸੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਸੰਵਾਦ ਨੂੰ ਸੁਲਝਾਉਣ ਲਈ ਜਲਦੀ ਹੀ ਗੱਲਬਾਤ ਫਿਰ ਤੋਂ ਸ਼ੁਰੂ ਹੋ ਜਾਵੇਗੀ।