ਮੋਦੀ ਜੀ, ਹੰਕਾਰ ਨੂੰ ਤਿਆਗੋ ਤੇ ਕਾਲੇ ਕਾਨੂੰਨਾਂ ਨੂੰ ਵਾਪਸ ਲਓ’- ਰਣਦੀਪ ਸੁਰਜੇਵਾਲ  
Published : Dec 23, 2020, 12:44 pm IST
Updated : Dec 23, 2020, 12:44 pm IST
SHARE ARTICLE
Randeep Surjewala And Narendra Modi
Randeep Surjewala And Narendra Modi

ਕਿਸਾਨ ਦੇਸ਼ ਦੀ ਆਤਮਾ ਹੈ, ਅੰਨਦਾਤਾ ਹੈ

ਨਵੀਂ ਦਿੱਲੀ - ਕਾਂਗਰਸ ਨੇ ਬੁੱਧਵਾਰ ਯਾਨੀ ਕਿ ਅੱਜ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੀ ਜਯੰਤੀ ’ਤੇ ਉਨ੍ਹਾਂ ਨੂੰ ਨਮਨ ਕੀਤਾ। ਇਸ ਦਰਮਿਆਨ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵੀ ਤੰਜ ਕੱਸਿਆ। ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਦੀ ਮੰਗ ਪੂਰੀ ਕਰ ਕੇ ਖੇਤੀ ਸਬੰਧੀ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।

Farmers ProtestFarmers Protest

ਕਾਂਗਰਸ ਸੰਚਾਰ ਮਹਿਕਮੇ ਦੇ ਮੁਖੀ ਰਣਦੀਪ ਸੁਰਜੇਵਾਲਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸੱਤਾ ਦਾ ਹੰਕਾਰ ਛੱਡ ਕੇ ਕਿਸਾਨਾਂ ਦੀ ਮੰਗ ’ਤੇ ਜ਼ਿੱਦ ਨਾ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਅੰਦੋਲਨਕਾਰੀ ਕਿਸਾਨ ਆਪਣੇ ਘਰਾਂ ਨੂੰ ਪਰਤਣ, ਇਸ ਲਈ ਉਨ੍ਹਾਂ ਦੀਆਂ ਮੰਗਾਂ ’ਤੇ ਸਕਾਰਾਤਮਕ ਵਿਚਾਰ ਕੀਤਾ ਜਾਣਾ ਜ਼ਰੂਰੀ ਹੈ। 
ਸੁਰਜੇਵਾਲਾ ਨੇ ਟਵੀਟ ਕੀਤਾ ਕਿ ਕਿਸਾਨ ਨਹੀਂ ਤਾਂ ਅੰਨ ਨਹੀਂ। ਕਿਸਾਨ ਦੇਸ਼ ਦੀ ਆਤਮਾ ਹੈ, ਅੰਨਦਾਤਾ ਹੈ।

File Photo

ਮੋਦੀ ਜੀ, ਹੰਕਾਰ ਨੂੰ ਤਿਆਗ ਦਿਓ, ਕਿਸਾਨਾਂ ਦੀ ਮੰਗ ਮੰਨ ਕੇ ਤਿੰਨੋਂ ਕਾਲੇ ਕਾਨੂੰਨਾਂ ਨੂੰ ਵਾਪਸ ਲੈ ਲਓ। ਉਨ੍ਹਾਂ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਤੇ ਕਿਸਾਨਾਂ ਦੇ ਮਸੀਹਾ ਚੌਧਰੀ ਚਰਨ ਸਿੰਘ ਦੀ ਜਯੰਤੀ ‘ਕਿਸਾਨ ਦਿਹਾੜੇ’ ’ਤੇ ਦੇਸ਼ ਦੇ ਸਾਰੇ ਅੰਨਦਾਤਾਵਾਂ ਨੂੰ ਸਤਿਕਾਰ, ਸਨਮਾਨ। ਕਿਸਾਨ ਦਿਹਾੜਾ।

Farmers to block Delhi-Jaipur highway today, police alertFarmers 

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨ ਪਿਛਲੇ 27 ਦਿਨਾਂ ਤੋਂ ਡਟੇ ਹੋਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ’ਤੇ ਅੜੇ ਹੋਏ ਹਨ। ਜਦਕਿ ਸਰਕਾਰ ਕਾਨੂੰਨ ’ਚ ਸੋਧ ਲਈ ਤਿਆਰ ਹੈ। ਕਿਸਾਨ ਨੂੰ ਖ਼ਦਸ਼ਾ ਹੈ ਕਿ ਇਹ ਕਾਨੂੰਨ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਖ਼ਤਮ ਹੋ ਜਾਵੇਗੀ ਅਤੇ ਉਹ ਵੱਡੇ-ਵੱਡੇ ਕਾਰਪੋਰੇਟਾਂ ਦੀ ਰਹਿਮ ’ਤੇ ਨਿਰਭਰ ਹੋ ਜਾਣਗੇ। 

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement