ਹਰਿਆਣਾ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਮਿਲੇਗੀ 2500 ਰੁਪਏ ਮਹੀਨਾ ਪੈਨਸ਼ਨ 
Published : Dec 23, 2022, 9:39 pm IST
Updated : Dec 23, 2022, 9:39 pm IST
SHARE ARTICLE
Representational Image
Representational Image

68.42 ਕਰੋੜ ਰੁਪਏ ਦੇ ਵੱਖਰੇ ਸਾਲਾਨਾ ਬਜਟ ਦੀ ਕੀਤੀ ਵਿਵਸਥਾ 

 

ਚੰਡੀਗੜ - ਹਰਿਆਣਾ ਸਰਕਾਰ ਨੇ ਸੂਬੇ 'ਚ 'ਸਟੇਜ-3 ਅਤੇ ਸਟੇਜ-4' ਦੇ ਕੈਂਸਰ ਤੋਂ ਪੀੜਤ ਮਰੀਜ਼ਾਂ ਨੂੰ 2500 ਰੁਪਏ ਦੀ ਮਾਸਿਕ ਪੈਨਸ਼ਨ ਦੇਣ ਲਈ 68.42 ਕਰੋੜ ਰੁਪਏ ਦੇ ਵੱਖਰੇ ਸਾਲਾਨਾ ਬਜਟ ਦੀ ਵਿਵਸਥਾ ਕੀਤੀ ਹੈ।

ਇਹ ਫ਼ੈਸਲਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਕੈਂਸਰ ਦੇ ਮਰੀਜ਼ਾਂ ਨੂੰ ਮਹੀਨਾਵਾਰ ਪੈਨਸ਼ਨ ਦੇਣ ਦੇ ਐਲਾਨ ਤੋਂ ਬਾਅਦ ਲਿਆ ਗਿਆ ਹੈ।

ਇੱਥੇ ਸ਼ੁੱਕਰਵਾਰ ਨੂੰ ਇੱਕ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ, "ਇਸ ਤੋਂ ਪਹਿਲਾਂ, ਕੈਂਸਰ ਦੇ ਮਰੀਜ਼ਾਂ ਨੂੰ ਮਹੀਨਾਵਾਰ ਪੈਨਸ਼ਨ ਪ੍ਰਦਾਨ ਕਰਨ ਦੇ ਮਾਮਲੇ ਵਿੱਚ, ਤ੍ਰਿਪੁਰਾ ਦੇਸ਼ ਦਾ ਇੱਕੋ-ਇੱਕ ਸੂਬਾ ਸੀ ਜੋ ਸਟੇਜ-3 ਦੇ ਕੈਂਸਰ ਦੇ ਮਰੀਜ਼ਾਂ ਨੂੰ 1,000 ਰੁਪਏ ਦੀ ਮਾਸਿਕ ਵਿੱਤੀ ਸਹਾਇਤਾ ਦਿੰਦਾ ਰਿਹਾ ਹੈ।" 

ਹਰਿਆਣਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਕੈਂਸਰ ਦੇ ਮਰੀਜ਼ਾਂ ਨੂੰ 2,500 ਰੁਪਏ ਦੀ ਵਾਧੂ ਮਹੀਨਾਵਾਰ ਪੈਨਸ਼ਨ ਮਿਲਦੀ ਰਹੇਗੀ, ਭਾਵੇਂ ਉਹ ਹੋਰ ਸਮਾਜਿਕ ਸੁਰੱਖਿਆ ਪੈਨਸ਼ਨ ਜਾਂ ਬੁਢਾਪਾ ਪੈਨਸ਼ਨ ਸਕੀਮਾਂ ਦਾ ਲਾਭ ਲੈ ਰਹੇ ਹੋਣ।

ਖੱਟਰ ਨੇ ਮਈ ਵਿੱਚ ਕੈਂਸਰ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਦਿਆਂ ਭਰੋਸਾ ਦਿੱਤਾ ਸੀ ਕਿ ਸੂਬਾ ਸਰਕਾਰ ਉਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ।

ਉਨ੍ਹਾਂ ਦੱਸਿਆ ਸੀ ਕਿ ਇਹ ਸਹਾਇਤਾ ਉਨ੍ਹਾਂ ਮਰੀਜ਼ਾਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ ਤਿੰਨ ਲੱਖ ਰੁਪਏ ਤੱਕ ਹੈ।

Location: India, Haryana, Ambala

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement