Jammu Kashmir: ਪੁੰਛ, ਰਾਜੌਰੀ 'ਚ ਅਤਿਵਾਦੀਆਂ ਖਿਲਾਫ਼ ਆਪਰੇਸ਼ਨ ਦੌਰਾਨ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ  
Published : Dec 23, 2023, 1:40 pm IST
Updated : Dec 23, 2023, 6:50 pm IST
SHARE ARTICLE
Jammu Kashmir
Jammu Kashmir

ਫੌਜ ਵੱਲੋਂ ਪੁੱਛਗਿੱਛ ਲਈ ਬੁਲਾਏ ਗਏ ਤਿੰਨ ਲੋਕਾਂ ਦੀ ਸ਼ੁੱਕਰਵਾਰ ਨੂੰ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਸੀ

Jammu Kashmir:  ਜੰਮੂ-ਕਸ਼ਮੀਰ ਵਿਚ ਫੌਜ ਦੇ ਦੋ ਵਾਹਨਾਂ 'ਤੇ ਹਾਲ ਹੀ ਵਿਚ ਹੋਏ ਅਤਿਵਾਦੀ ਹਮਲੇ ਵਿਚ ਸ਼ਾਮਲ ਅਤਿਵਾਦੀਆਂ ਦੀ ਭਾਲ ਵਿਚ ਸੁਰੱਖਿਆ ਬਲਾਂ ਦੁਆਰਾ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਤੜਕੇ ਪੁੰਛ ਅਤੇ ਰਾਜੌਰੀ ਜ਼ਿਲ੍ਹਿਆਂ ਵਿਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਤਿਵਾਦੀਆਂ ਵੱਲੋਂ ਫੌਜ ਦੇ ਵਾਹਨਾਂ 'ਤੇ ਕੀਤੇ ਗਏ ਹਮਲੇ 'ਚ 5 ਜਵਾਨ ਸ਼ਹੀਦ ਹੋ ਗਏ ਸਨ। ਹਮਲੇ ਦੇ ਸਿਲਸਿਲੇ 'ਚ ਫੌਜ ਵੱਲੋਂ ਪੁੱਛਗਿੱਛ ਲਈ ਬੁਲਾਏ ਗਏ ਤਿੰਨ ਲੋਕਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ।  

 

ਸੋਸ਼ਲ ਮੀਡੀਆ 'ਤੇ ਕੁਝ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਸ਼ੱਕੀ ਵਿਅਕਤੀਆਂ ਨੂੰ ਕਥਿਤ ਤੌਰ 'ਤੇ ਤਸ਼ੱਦਦ ਕਰਦੇ ਦਿਖਾਇਆ ਗਿਆ ਹੈ। ਇਨ੍ਹਾਂ ਵੀਡੀਓਜ਼ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ 'ਚ ਗੁੱਸਾ ਹੈ। ਇਨ੍ਹਾਂ ਘਟਨਾਵਾਂ ਦੌਰਾਨ ਦੋਵਾਂ ਸਰਹੱਦੀ ਜ਼ਿਲ੍ਹਿਆਂ ਵਿਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ। ਫੌਜ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਇਸ ਮੁੱਦੇ 'ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।  

ਇੱਕ ਅਧਿਕਾਰਤ ਸੂਤਰ ਨੇ ਦੱਸਿਆ ਕਿ ਪੁੰਛ ਅਤੇ ਰਾਜੌਰੀ ਜ਼ਿਲ੍ਹਿਆਂ ਵਿਚ ਅਹਿਤਿਆਤ ਵਜੋਂ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤਾਂ ਜੋ ਅਫਵਾਹਾਂ ਅਤੇ ਬੇਕਾਬੂ ਤੱਤਾਂ ਨੂੰ ਕਾਨੂੰਨ ਅਤੇ ਵਿਵਸਥਾ ਵਿਚ ਵਿਘਨ ਪੈਦਾ ਕਰਨ ਤੋਂ ਰੋਕਿਆ ਜਾ ਸਕੇ। ਸੂਤਰਾਂ ਨੇ ਦੱਸਿਆ ਕਿ ਫੌਜੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਸ਼ਾਂਤੀ ਬਣਾਈ ਰੱਖਣ ਲਈ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਖੇਤਰਾਂ 'ਚ ਵਾਧੂ ਪੁਲਿਸ ਅਤੇ ਨੀਮ ਫੌਜੀ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਵਿਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਵਾਲੀ ਥਾਂ 'ਤੇ ਫੌਜ ਦੇ ਜਵਾਨਾਂ ਨੂੰ ਲੈ ਕੇ ਜਾ ਰਹੇ ਵਾਹਨਾਂ 'ਤੇ ਸ਼ਾਮ ਕਰੀਬ 4.45 ਵਜੇ ਸੂਰਨਕੋਟ ਥਾਣਾ ਖੇਤਰ ਦੇ ਢੇਰ ਕੀ ਗਲੀ ਅਤੇ ਬੁਫਲਿਆਜ਼ ਵਿਚਕਾਰ ਧਤਿਆਰ ਮੋੜ 'ਤੇ ਹਮਲਾ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਹਮਲੇ ਤੋਂ ਬਾਅਦ, ਅਤਿਵਾਦੀਆਂ ਨੇ ਕਥਿਤ ਤੌਰ 'ਤੇ ਘੱਟੋ-ਘੱਟ ਦੋ ਸੈਨਿਕਾਂ ਦੀਆਂ ਲਾਸ਼ਾਂ ਨੂੰ ਵਿਗਾੜ ਦਿੱਤਾ ਅਤੇ ਉਨ੍ਹਾਂ ਵਿਚੋਂ ਕੁਝ ਹਥਿਆਰ ਲੁੱਟ ਲਏ।  

ਇਸ ਘਟਨਾ ਦੇ ਸਬੰਧ 'ਚ ਫੌਜ ਵੱਲੋਂ ਪੁੱਛਗਿੱਛ ਲਈ ਬੁਲਾਏ ਗਏ ਤਿੰਨ ਲੋਕਾਂ ਦੀ ਸ਼ੁੱਕਰਵਾਰ ਨੂੰ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਸੂਤਰਾਂ ਨੇ ਦੱਸਿਆ ਕਿ ਲਾਸ਼ਾਂ ਨੂੰ ਅੰਤਿਮ ਸਸਕਾਰ ਲਈ ਵਾਰਸਾਂ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਜਾਂਚ ਜਾਰੀ ਹੈ। ਮ੍ਰਿਤਕਾਂ ਦੀ ਪਛਾਣ ਟੋਪਾ ਪੀਰ ਪਿੰਡ ਵਾਸੀ ਸਫੀਰ ਹੁਸੈਨ (43), ਮੁਹੰਮਦ ਸ਼ੌਕਤ (27) ਅਤੇ ਸ਼ਬੀਰ ਅਹਿਮਦ (32) ਵਜੋਂ ਹੋਈ ਹੈ।  

 

ਸਿਆਸੀ ਪਾਰਟੀਆਂ ਨੇ ਕੀਤਾ ਪ੍ਰਦਰਸ਼ਨ, ਨਿਰਪੱਖ ਜਾਂਚ ਦੀ ਮੰਗ 
ਸ਼੍ਰੀਨਗਰ: ਜੰਮੂ-ਕਸ਼ਮੀਰ ’ਚ ਕਈ ਸਿਆਸੀ ਪਾਰਟੀਆਂ ਨੇ ਸਨਿਚਰਵਾਰ ਨੂੰ ਪ੍ਰਦਰਸ਼ਨ ਕੀਤਾ ਅਤੇ ਫੌਜ ਵਲੋਂ ਕਥਿਤ ਤੌਰ ’ਤੇ ਪੁੱਛ-ਪੜਤਾਲ ਲਈ ਹਿਰਾਸਤ ’ਚ ਲਏ ਗਏ ਤਿੰਨ ਵਿਅਕਤੀਆਂ ਦੀ ਰਹੱਸਮਈ ਮੌਤ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ.ਡੀ.ਪੀ.) ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਦਾਅਵਾ ਕੀਤਾ ਕਿ ਫੌਜ ਨੇ 15 ਜਣਿਆਂ ਨੂੰ ਪੁੱਛ-ਪੜਤਾਲ ਲਈ ਹਿਰਾਸਤ ’ਚ ਲਿਆ ਗਿਆ ਸੀ, ਜਿਨ੍ਹਾਂ ’ਚੋਂ ਤਿੰਨ ਮਾਰੇ ਗਏ ਜਦਕਿ ਬਾਕੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। 

ਮਹਿਬੂਬਾ ਨੇ ਸਨਿਚਰਵਾਰ ਨੂੰ ਪਾਰਟੀ ਹੈੱਡਕੁਆਰਟਰ ’ਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਪੁੰਛ ਹਮਲੇ ਤੋਂ ਬਾਅਦ ਫੌਜ ਨੇ ਤੋਪਾ ਪੀਰ ਪਿੰਡ ਤੋਂ 15 ਲੋਕਾਂ ਨੂੰ ਪੁੱਛ-ਪੜਤਾਲ ਲਈ ਚੁਕਿਆ ਸੀ, ਜਿਨ੍ਹਾਂ ’ਚੋਂ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ ’ਤੇ ਗੰਭੀਰ ਸੱਟਾਂ ਦੇ ਨਿਸ਼ਾਨ ਹਨ। ਬਾਕੀ 12 ਨੂੰ ਵੱਖ-ਵੱਖ ਹਸਪਤਾਲਾਂ ’ਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ।’’

ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਨੇ ਮੰਗ ਕੀਤੀ ਕਿ ਪ੍ਰਸ਼ਾਸਨ ਤਿੰਨਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਦੇਣ ਦੀ ਮਨਜ਼ੂਰੀ ਦੇਵੇ। 
ਉਨ੍ਹਾਂ ਕਿਹਾ, ‘‘ਮੈਂ ਉਪ ਰਾਜਪਾਲ ਨੂੰ ਬੇਨਤੀ ਕੀਤੀ ਹੈ ਕਿ ਮਾਮਲੇ ਦੀ ਜਾਂਚ ਪੂਰੀ ਹੋਣ ਤਕ ਤਿੰਨਾਂ ਪਰਿਵਾਰਾਂ ਨੂੰ 50-50 ਲੱਖ ਰੁਪਏ ਅਤੇ ਹਸਪਤਾਲ ’ਚ ਭਰਤੀ ਜ਼ਖਮੀਆਂ ਨੂੰ 5-5 ਲੱਖ ਰੁਪਏ ਦੀ ਰਾਹਤ ਦਿਤੀ ਜਾਵੇ। ਉਨ੍ਹਾਂ ਦੇ ਪਰਿਵਾਰ ਬਹੁਤ ਗਰੀਬ ਹਨ।’’

ਇਸ ਦੌਰਾਨ ਅਪਣੀ ਪਾਰਟੀ ਦੇ ਕਸ਼ਮੀਰ ਪ੍ਰਾਂਤ ਦੇ ਪ੍ਰਧਾਨ ਅਸ਼ਰਫ ਮੀਰ ਦੀ ਅਗਵਾਈ ’ਚ ਵੱਡੀ ਗਿਣਤੀ ’ਚ ਕਾਰਕੁੰਨਾਂ ਨੇ ਸਨਿਚਰਵਾਰ ਨੂੰ ਚਰਚ ਲੇਨ ਇਲਾਕੇ ’ਚ ਪਾਰਟੀ ਹੈੱਡਕੁਆਰਟਰ ’ਤੇ ਤਿੰਨ ਵਿਅਕਤੀਆਂ ਦੇ ਕਤਲ ਵਿਰੁਧ ’ਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੇ ਦਫਤਰ ਦੇ ਬਾਹਰ ਮਾਰਚ ਕੱਢਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿਤਾ। ਮੀਰ ਨੇ ਪੱਤਰਕਾਰਾਂ ਨੂੰ ਕਿਹਾ, ‘‘ਅਸੀਂ ਨਾਗਰਿਕਾਂ ਦੀ ਮੌਤ ਲਈ ਨਿਆਂ ਚਾਹੁੰਦੇ ਹਾਂ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।’’

ਨੈਸ਼ਨਲ ਕਾਨਫਰੰਸ (ਐਨ.ਸੀ.) ਨੇ ਵੀ ਇਸ ਮੁੱਦੇ ’ਤੇ ਵਿਰੋਧ ਪ੍ਰਦਰਸ਼ਨ ਕੀਤਾ। ਪਾਰਟੀ ਵਰਕਰਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਅਧਿਕਾਰੀਆਂ ਤੋਂ ਬੇਕਸੂਰ ਲੋਕਾਂ ਦੇ ਖੂਨ-ਖਰਾਬੇ ਨੂੰ ਰੋਕਣ ਦੀ ਮੰਗ ਕੀਤੀ। ਜਦੋਂ ਵਰਕਰਾਂ ਨੇ ਅਪਣੇ ਪਾਰਟੀ ਦਫ਼ਤਰ ਤੋਂ ਬਾਹਰ ਆਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿਤਾ।  

 (For more news apart from Jammu Kashmir, stay tuned to Rozana Spokesman)

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement