Land-for-jobs case: ਈ.ਡੀ. ਨੇ ਤੇਜਸਵੀ ਯਾਦਵ ਨੂੰ ਜਾਰੀ ਕੀਤਾ ਨਵਾਂ ਸੰਮਨ
Published : Dec 23, 2023, 2:04 pm IST
Updated : Dec 23, 2023, 2:04 pm IST
SHARE ARTICLE
Tejashwi Yadav gets New ED notice in lands-for-jobs case
Tejashwi Yadav gets New ED notice in lands-for-jobs case

ਈਡੀ ਨੇ ਤੇਜਸਵੀ (34) ਨੂੰ 22 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਪੇਸ਼ ਨਹੀਂ ਹੋਏ

Land-for-jobs case: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ 'ਰੇਲਵੇ ਵਿਚ ਨੌਕਰੀ ਬਦਲੇ ਜ਼ਮੀਨ' ਘੁਟਾਲੇ ਦੇ ਮਾਮਲੇ ਵਿਚ ਨਵਾਂ ਸੰਮਨ ਜਾਰੀ ਕੀਤਾ ਅਤੇ ਉਨ੍ਹਾਂ ਨੂੰ 5 ਜਨਵਰੀ, 2024 ਨੂੰ ਪੇਸ਼ ਹੋਣ ਲਈ ਕਿਹਾ। ਅਧਿਕਾਰਤ ਸੂਤਰਾਂ ਨੇ ਪੀਟੀਆਈ ਨੂੰ ਇਹ ਜਾਣਕਾਰੀ ਦਿਤੀ।

ਇਸ ਤੋਂ ਪਹਿਲਾਂ ਈਡੀ ਨੇ ਤੇਜਸਵੀ (34) ਨੂੰ 22 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਪੇਸ਼ ਨਹੀਂ ਹੋਏ। ਤੇਜਸਵੀ ਨੇ ਈਡੀ ਦੇ ਨੋਟਿਸ ਨੂੰ ਨਿਯਮਤ ਪ੍ਰਕਿਰਿਆ ਦਸਿਆ ਸੀ। ਤੇਜਸਵੀ ਦੇ ਪਿਤਾ ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਨੂੰ ਇਸ ਮਾਮਲੇ ਵਿਚ 27 ਦਸੰਬਰ ਨੂੰ ਦਿੱਲੀ ਵਿਚ ਈਡੀ ਹੈੱਡਕੁਆਰਟਰ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਇਹ ਕਥਿਤ ਘੁਟਾਲਾ ਉਸ ਸਮੇਂ ਦਾ ਹੈ ਜਦੋਂ ਲਾਲੂ ਪ੍ਰਸਾਦ (75) ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਸਰਕਾਰ ਦੇ ਪਹਿਲੇ ਕਾਰਜਕਾਲ ਵਿਚ ਰੇਲ ਮੰਤਰੀ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਲਜ਼ਾਮ ਹਨ ਕਿ 2004 ਤੋਂ 2009 ਤਕ ਭਾਰਤੀ ਰੇਲਵੇ ਦੇ ਵੱਖ-ਵੱਖ ਜ਼ੋਨਾਂ ਵਿੱਚ ਗਰੁੱਪ 'ਡੀ' ਦੇ ਅਹੁਦਿਆਂ 'ਤੇ ਕਈ ਵਿਅਕਤੀਆਂ ਨੂੰ ਨਿਯੁਕਤ ਕੀਤਾ ਗਿਆ ਅਤੇ ਬਦਲੇ ਵਿਚ ਇਨ੍ਹਾਂ ਵਿਅਕਤੀਆਂ ਨੇ ਅਪਣੀ ਜ਼ਮੀਨ ਤਤਕਾਲੀ ਰੇਲ ਮੰਤਰੀ ਲਾਲੂ ਪ੍ਰਸਾਦ ਦੇ ਪਰਿਵਾਰਕ ਮੈਂਬਰਾਂ ਅਤੇ ਇਕ ਸਬੰਧਤ ਕੰਪਨੀ ਏ.ਕੇ. ਇਨਫੋਸਿਸਟਮ ਪ੍ਰਾਈਵੇਟ ਲਿਮਟਿਡ ਨੂੰ ਤਬਦੀਲ ਕਰ ਦਿਤੀ ਸੀ।

 (For more news apart from Tejashwi Yadav gets New ED notice in lands-for-jobs case, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement