UP News : ਸਿਆਸੀ ਪਾਰਟੀਆਂ ਵਾਂਗ ਕਿਸਾਨਾਂ ਨੂੰ ਵੀ ਸੰਸਦ ਭਵਨ ’ਚ ਧਰਨਾ ਦੇਣ ਦੀ ਇਜਾਜ਼ਤ ਦਿਤੀ ਜਾਣੀ ਚਾਹੀਦੀ ਹੈ : ਨਰੇਸ਼ ਟਿਕੈਤ 

By : BALJINDERK

Published : Dec 23, 2024, 8:56 pm IST
Updated : Dec 23, 2024, 8:56 pm IST
SHARE ARTICLE
 ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਟਿਕੈਤ ਧੜੇ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ
 ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਟਿਕੈਤ ਧੜੇ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ

UP News :

UP News : ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਟਿਕੈਤ ਧੜੇ ਦੇ ਕੌਮੀ ਪ੍ਰਧਾਨ ਨਰੇਸ਼ ਟਿਕੈਤ ਨੇ ਸੋਮਵਾਰ ਨੂੰ ਕਿਹਾ ਕਿ ਕਿਸਾਨਾਂ ਨੂੰ ਦੇਸ਼ ਦੀਆਂ ਵੱਡੀਆਂ ਸਿਆਸੀ ਪਾਰਟੀਆਂ ਵਾਂਗ ਸੰਸਦ ਕੰਪਲੈਕਸ ’ਚ ਧਰਨਾ ਦੇਣ ਦੀ ਇਜਾਜ਼ਤ ਦਿਤੀ ਜਾਣੀ ਚਾਹੀਦੀ ਹੈ। ਨਰੇਸ਼ ਟਿਕੈਤ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੇ ਜਨਮ ਦਿਨ ਦੇ ਮੌਕੇ ’ਤੇ ਇੰਦਰਾ ਚੌਕ, ਗਜਰੌਲਾ ਵਿਖੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਜਿਸ ਨੂੰ ਬੀ.ਕੇ.ਯੂ. ਵਲੋਂ ਹਵਨ-ਯੱਗ ਕਰ ਕੇ ‘ਕਿਸਾਨ ਸ਼ਕਤੀ ਦਿਵਸ’ ਵਜੋਂ ਮਨਾਇਆ ਗਿਆ ਸੀ। 

ਟਿਕੈਤ ਨੇ ਕਿਹਾ ਕਿ ਚੌਧਰੀ ਚਰਨ ਸਿੰਘ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੇ ਸਨ ਅਤੇ ਉਹ ਉਨ੍ਹਾਂ ਦੇ ਸੱਭ ਤੋਂ ਵੱਡੇ ਸਮਰਥਕ ਸਨ। ਉਨ੍ਹਾਂ ਕਿਹਾ, ‘‘ਇਹ ਮੰਦਭਾਗਾ ਹੈ ਕਿ ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਸਿਆਸੀ ਪਾਰਟੀਆਂ ਵਲੋਂ ਬੇਲੋੜੇ ਵਿਰੋਧ ਪ੍ਰਦਰਸ਼ਨਾਂ ਅਤੇ ਰੁਕਾਵਟਾਂ ਕਾਰਨ ਕਿਸਾਨਾਂ ਦੇ ਮੁੱਦੇ ਛਾਏ ਰਹੇ।’’

ਟਿਕੈਤ ਨੇ ਦੋਸ਼ ਲਾਇਆ ਕਿ ਸਰਦ ਰੁੱਤ ਸੈਸ਼ਨ ’ਚ ਕੋਈ ਵੀ ਸਿਆਸੀ ਪਾਰਟੀ ਪੇਂਡੂ ਭਾਰਤ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ ਵਿਖਾਈ ਦਿਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅਪਣੀਆਂ ਮੰਗਾਂ ਨੂੰ ਲੈ ਕੇ ਸੰਸਦ ਭਵਨ ’ਚ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿਤੀ ਜਾਣੀ ਚਾਹੀਦੀ ਹੈ। 

ਟਿਕੈਤ ਨੇ ਕਿਹਾ ਕਿ ਪਿੰਡਾਂ ਅਤੇ ਕਿਸਾਨਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਨ ਵਾਲੇ ਸਾਰੇ ਸੰਸਦ ਮੈਂਬਰ ਅਤੇ ਵਿਧਾਇਕ ਅਪਣੀਆਂ ਪਾਰਟੀਆਂ ਦੇ ਆਗੂ ਹਨ, ਪਰ ਉਹ ਚੌਧਰੀ ਚਰਨ ਸਿੰਘ ਵਰਗੇ ਪਿੰਡਾਂ ਅਤੇ ਕਿਸਾਨਾਂ ਦੇ ਆਗੂ ਨਹੀਂ ਹਨ। (ਪੀਟੀਆਈ)

(For more news apart from Like political parties, farmers should also be allowed protest in Parliament House: Naresh Tikait News in Punjabi, stay tuned to Rozana Spokesman)

Location: India, Uttar Pradesh, Amroha

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement