PM Narendra Modi: ਪ੍ਰਧਾਨ ਮੰਤਰੀ ਮੋਦੀ ਨੂੰ ਦਿਤਾ ਕੁਵੈਤ ਦਾ ਸਰਬਉੱਚ ਸਨਮਾਨ ‘ਆਰਡਰ ਆਫ਼ ਮੁਬਾਰਕ ਅਲ ਕਬੀਰ’  
Published : Dec 23, 2024, 7:17 am IST
Updated : Dec 23, 2024, 7:17 am IST
SHARE ARTICLE
Prime Minister Modi conferred with Kuwait's highest honour 'Order of Mubarak Al Kabir'
Prime Minister Modi conferred with Kuwait's highest honour 'Order of Mubarak Al Kabir'

PM Narendra Modi: ਭਾਰਤ-ਕੁਵੈਤ ਸਬੰਧਾਂ ਦਾ ਵਿਸਥਾਰ, ਪ੍ਰਧਾਨ ਮੰਤਰੀ ਮੋਦੀ ਦੀ ਕੁਵੈਤ ਲੀਡਰਸ਼ਿਪ ਨਾਲ ਕੀਤੀ ਗੱਲਬਾਤ

 


PM Narendra Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਐਤਵਾਰ ਨੂੰ ਕੁਵੈਤ ਦੇ ਸਰਬਉੱਚ ਨਾਗਰਿਕ ਸਨਮਾਨ ਆਰਡਰ ਆਫ਼ ਮੁਬਾਰਕ ਅਲ ਕਬੀਰ ਨਾਲ ਸਨਮਾਨਤ ਕੀਤਾ ਗਿਆ। ਕੁਵੈਤ ਦੇ ਅਮੀਰ ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਾਬਰ ਅਲ-ਸਬਾਹ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਸਨਮਾਨ ਨਾਲ ਨਿਵਾਜਿਆ। 
ਕੁਵੈਤ ਦੀ ਸਰਕਾਰੀ ਸਮਾਚਾਰ ਏਜੰਸੀ ‘ਕੇ.ਯੂ.ਐਨ.ਏ.’ ਦੀ ਖਬਰ ਮੁਤਾਬਕ ਪ੍ਰਧਾਨ ਮੰਤਰੀ ਮੋਦੀ ਨੂੰ ਇਹ ਸਨਮਾਨ ਦੋਹਾਂ ਦੇਸ਼ਾਂ ਵਿਚਾਲੇ ਬਿਹਤਰ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਦਿਤਾ ਗਿਆ ਹੈ। ‘ਦਿ ਆਰਡਰ ਆਫ ਮੁਬਾਰਕ ਅਲ ਕਬੀਰ’ ਕੁਵੈਤ ਦਾ ‘ਨਾਈਟਹੁਡ ਆਰਡਰ’ ਹੈ। 

ਅਧਿਕਾਰੀਆਂ ਨੇ ਦਸਿਆ ਕਿ ਕਿਸੇ ਵੀ ਦੇਸ਼ ਵਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਦਿਤਾ ਗਿਆ ਇਹ 20ਵਾਂ ਕੌਮਾਂਤਰੀ ਸਨਮਾਨ ਹੈ। ਇਹ ਸਨਮਾਨ ਦੇਸ਼ ਦੇ ਮੁਖੀਆਂ, ਵਿਦੇਸ਼ੀ ਪ੍ਰਭੂਸੱਤਾ ਅਤੇ ਵਿਦੇਸ਼ੀ ਸ਼ਾਹੀ ਪ੍ਰਵਾਰਾਂ ਦੇ ਮੈਂਬਰਾਂ ਨੂੰ ਦੋਸਤੀ ਦੇ ਪ੍ਰਤੀਕ ਵਜੋਂ ਦਿਤਾ ਜਾਂਦਾ ਹੈ। ਇਸ ਤੋਂ ਪਹਿਲਾਂ ਇਹ ਪੁਰਸਕਾਰ ਬਿਲ ਕਲਿੰਟਨ, ਪ੍ਰਿੰਸ ਚਾਰਲਸ ਅਤੇ ਜਾਰਜ ਡਬਲਿਊ ਬੁਸ਼ ਵਰਗੇ ਵਿਦੇਸ਼ੀ ਨੇਤਾਵਾਂ ਨੂੰ ਦਿਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕੁਵੈਤ ਦੇ ਅਮੀਰ ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਾਬਰ ਅਲ-ਸਬਾਹ ਨਾਲ ਵੀ ਵਿਆਪਕ ਗੱਲਬਾਤ ਕੀਤੀ, ਜਿਸ ਨਾਲ ਭਾਰਤ ਅਤੇ ਕੁਵੈਤ ਵਿਚਾਲੇ ਸਬੰਧ ਰਣਨੀਤਕ ਭਾਈਵਾਲੀ ਤਕ ਪਹੁੰਚ ਗਏ। 

ਦੋਹਾਂ ਆਗੂਆਂ ਨੇ ਆਈ.ਟੀ., ਫਾਰਮਾਸਿਊਟੀਕਲ, ਫਿਨਟੈਕ, ਬੁਨਿਆਦੀ ਢਾਂਚਾ ਅਤੇ ਸੁਰੱਖਿਆ ਖੇਤਰਾਂ ’ਚ ਸਬੰਧਾਂ ਨੂੰ ਵਧਾਉਣ ’ਤੇ ਧਿਆਨ ਕੇਂਦਰਿਤ ਕੀਤਾ। ‘ਐਕਸ’ ’ਤੇ ਇਕ ਪੋਸਟ ’ਚ ਮੋਦੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਸ਼ਾਨਦਾਰ ਰਹੀ। 

ਪ੍ਰਧਾਨ ਮੰਤਰੀ ਕਿਹਾ, ‘‘ਕੁਵੈਤ ਦੇ ਮਾਣਯੋਗ ਅਮੀਰ ਸ਼ੇਖ ਮੇਸ਼ਾਲ ਅਲ-ਅਹਿਮਦ ਅਲ-ਜਾਬਰ ਅਲ-ਸਬਾਹ ਨਾਲ ਸ਼ਾਨਦਾਰ ਮੁਲਾਕਾਤ। ਅਸੀਂ

ਫਾਰਮਾਸਿਊਟੀਕਲ, ਸੂਚਨਾ ਤਕਨਾਲੋਜੀ, ਫਿਨਟੈਕ, ਬੁਨਿਆਦੀ ਢਾਂਚਾ ਅਤੇ ਸੁਰੱਖਿਆ ਵਰਗੇ ਪ੍ਰਮੁੱਖ ਖੇਤਰਾਂ ’ਚ ਸਹਿਯੋਗ ’ਤੇ ਚਰਚਾ ਕੀਤੀ।’’

ਮੋਦੀ ਨੇ ਕਿਹਾ, ‘‘ਸਾਡੇ ਦੇਸ਼ਾਂ ਵਿਚਾਲੇ ਨੇੜਲੇ ਸਬੰਧਾਂ ਦੇ ਅਨੁਸਾਰ, ਅਸੀਂ ਅਪਣੀ ਭਾਈਵਾਲੀ ਨੂੰ ਰਣਨੀਤਕ ਪੱਧਰ ’ਤੇ ਪਹੁੰਚਾਇਆ ਹੈ ਅਤੇ ਮੈਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿਚ ਸਾਡੀ ਦੋਸਤੀ ਹੋਰ ਵਧੇਗੀ।’’ ਮੋਦੀ ਸਨਿਚਰਵਾਰ ਨੂੰ ਦੋ ਦਿਨਾਂ ਦੌਰੇ ’ਤੇ ਇੱਥੇ ਪਹੁੰਚੇ ਸਨ, ਜੋ 43 ਸਾਲਾਂ ’ਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਖਾੜੀ ਦੇਸ਼ ਦੀ ਪਹਿਲੀ ਯਾਤਰਾ ਹੈ। 
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਅਮੀਰ ਵਿਚਾਲੇ ਗੱਲਬਾਤ ਭਾਰਤ-ਕੁਵੈਤ ਸਬੰਧਾਂ ਨੂੰ ‘ਨਵੀਆਂ ਉਚਾਈਆਂ’ ’ਤੇ ਲਿਜਾਣ ਦੇ ਤਰੀਕਿਆਂ ਦੀ ਤਲਾਸ਼ ’ਤੇ ਕੇਂਦਰਿਤ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕੁਵੈਤ ’ਚ ਭਾਰਤੀ ਭਾਈਚਾਰੇ ਦੀ ਭਲਾਈ ਲਈ ਅਮੀਰ ਦਾ ਧੰਨਵਾਦ ਕੀਤਾ। 

ਮੋਦੀ ਨੇ ਸਨਿਚਰਵਾਰ ਨੂੰ ਭਾਰਤੀ ਭਾਈਚਾਰੇ ਦੇ ਇਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ ਅਤੇ ਇਕ ਭਾਰਤੀ ਮਜ਼ਦੂਰ ਕੈਂਪ ਦਾ ਦੌਰਾ ਕੀਤਾ। ਭਾਰਤੀ ਭਾਈਚਾਰਾ ਕੁਵੈਤ ’ਚ ਸੱਭ ਤੋਂ ਵੱਡਾ ਪ੍ਰਵਾਸੀ ਭਾਈਚਾਰਾ ਹੈ। ਇਸ ਤੋਂ ਪਹਿਲਾਂ 1981 ’ਚ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਕੁਵੈਤ ਦਾ ਦੌਰਾ ਕੀਤਾ ਸੀ। 

ਖਾੜੀ ਦੇਸ਼ ਭਾਰਤ ਦੇ ਚੋਟੀ ਦੇ ਵਪਾਰਕ ਭਾਈਵਾਲਾਂ ਵਿਚੋਂ ਇਕ ਹੈ ਅਤੇ ਵਿੱਤੀ ਸਾਲ 2023-24 ਵਿਚ ਦੋਹਾਂ ਦੇਸ਼ਾਂ ਵਿਚਾਲੇ ਦੁਵਲਾ ਵਪਾਰ 10.47 ਅਰਬ ਡਾਲਰ ਸੀ। ਕੁਵੈਤ ਭਾਰਤ ਦਾ ਛੇਵਾਂ ਸੱਭ ਤੋਂ ਵੱਡਾ ਕੱਚਾ ਤੇਲ ਸਪਲਾਇਰ ਹੈ, ਜੋ ਦੇਸ਼ ਦੀਆਂ ਊਰਜਾ ਜ਼ਰੂਰਤਾਂ ਦਾ ਤਿੰਨ ਫ਼ੀ ਸਦੀ ਪੂਰਾ ਕਰਦਾ ਹੈ। 

ਕੁਵੈਤ ਨੂੰ ਭਾਰਤੀ ਨਿਰਯਾਤ ਪਹਿਲੀ ਵਾਰ 2 ਬਿਲੀਅਨ ਅਮਰੀਕੀ ਡਾਲਰ ਨੂੰ ਛੂਹ ਗਿਆ, ਜਦਕਿ ਕੁਵੈਤ ਇਨਵੈਸਟਮੈਂਟ ਅਥਾਰਟੀ ਦਾ ਭਾਰਤ ’ਚ ਨਿਵੇਸ਼ 10 ਬਿਲੀਅਨ ਅਮਰੀਕੀ ਡਾਲਰ ਤੋਂ ਵੱਧ ਹੋ ਗਿਆ।
 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement