
ਇਸ ਸਬੰਧੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਮਨਪ੍ਰੀਤ ਸਿੰਘ ਚੂੰਘ ਵਲੋਂ ਸਾਂਝਾ ਕੀਤੀ ਹੈ।
ਬਰਨਾਲਾ - ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਰ ਵੱਧ ਰਿਹਾ ਹੈ ਅਤੇ ਅੱਜ 60 ਵੇਂ ਦਾਖਿਲ ਹੋ ਗਿਆ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਇਸ ਮੌਕੇ ਇਕ ਹੋਰ ਪ੍ਰਦਰਸ਼ਨਕਾਰੀ ਕਿਸਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸ ਦੇਈਏ ਕਿ ਇਸ ਕਿਸਾਨ ਦੀ ਮੌਤ ਸੰਘਰਸ਼ 'ਚ ਠੰਢ ਲੱਗਣ ਕਾਰਨ ਹੋਈ ਹੈ।
farmer
ਕਿਸਾਨ ਨੂੰ ਇਲਾਜ ਦੌਰਾਨ ਪੀ.ਜੀ.ਆਈ. ਚੰਡੀਗੜ੍ਹ ਦਾਖਿਲ ਕਰਵਾਇਆ ਗਿਆ ਸੀ। ਮ੍ਰਿਤਕ ਕਿਸਾਨ ਮਲਕੀਤ ਸਿੰਘ ਬਰਨਾਲਾ ਵਾਸੀ ਖੁੱਡੀ ਖ਼ੁਰਦ 11 ਜਨਵਰੀ ਨੂੰ ਦਿੱਲੀ ਵਿਖੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦੇ ਸੰਘਰਸ਼ ਵਿਚ ਗਿਆ ਸੀ। ਇਸ ਸਬੰਧੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਮਨਪ੍ਰੀਤ ਸਿੰਘ ਚੂੰਘ ਵਲੋਂ ਸਾਂਝਾ ਕੀਤੀ ਹੈ।
farmer
ਜ਼ਿਕਰਯੋਗ ਹੈ ਕਿ ਖ਼ੇਤੀ ਕਾਨੂੰਨਾਂ ਬਾਰੇ ਬੀਤੇ ਦਿਨੀ 11ਵੇਂ ਗੇੜ ਦੀ ਗੱਲਬਾਤ ਬੇਸਿੱਟਾ ਰਹਿਣ ਬਾਅਦ ਕਿਸਾਨਾਂ ਦਾ ਸਾਰਾ ਧਿਆਨ 26 ਜਨਵਰੀ ਨੂੰ ਦਿੱਲੀ ਅੰਦਰ ਹੋਣ ਵਾਲੀ ਟਰੈਕਟਰ ਪਰੇਡ ‘ਤੇ ਲੱਗ ਗਿਆ ਹੈ। ਹੁਣ ਤਕ ਖ਼ੇਤੀ ਕਾਨੂੰਨਾਂ ਖ਼ਿਲਾਫ਼ ਕਰ ਰਹੇ ਸੰਘਰਸ਼ ਦੌਰਾਨ 100 ਦੇ ਕਰੀਬ ਮੌਤਾਂ ਹੋ ਚੁੱਕਿਆ ਹਨ।