ਸੰਘਰਸ਼ ਕਰ ਰਹੀ ਮੁਟਿਆਰ ਕੁੜੀ ‘ਤੇ ਹਰਿਆਣਾ ਪੁਲੀਸ ਨੇ ਲਗਾਈ ਧਾਰਾ 307, 384
Published : Jan 24, 2021, 7:46 pm IST
Updated : Jan 24, 2021, 7:46 pm IST
SHARE ARTICLE
 Struggling girl
Struggling girl

ਉਨ੍ਹਾਂ ਦੱਸਿਆ ਕਿ ਇਸ ਝੂਠੇ ਮੁਕੱਦਮੇ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਨਾਲ ਵੀ ਰਾਬਤਾ ਬਣਾਇਆ ਹੋਇਆ ਹੈ ।

 ਨਵੀਂ ਦਿੱਲੀ, ( ਹਰਦੀਪ ਸਿੰਘ ਭੋਗਲ ) : ਮਜ਼ਦੂਰਾਂ ਦੇ ਹੱਕਾਂ ਦੀ ਗੱਲ ਕਰਨ ਵਾਲੀ ਕੁੜੀ ‘ਤੇ ਹਰਿਆਣਾ ਪੁਲੀਸ ਵੱਲੋਂ ਇਰਾਦਾ ਕਤਲ ਦੀ ਧਾਰਾ ਲਾਉਣਾ ਅਤਿ ਮੰਦਭਾਗਾ ਹੀ ਨਹੀਂ ਸਗੋਂ ਨਿੰਦਣਯੋਗ ਕਾਰਵਾਈ ਵੀ ਹੈ , ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਜ਼ਦੂਰਾਂ ਦੇ ਹੱਕਾਂ ਦੀ ਗੱਲ ਕਰਨ ਵਾਲੀ ਨੌਂਦੀਪ ਕੌਰ ਦੀ ਭੈਣ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ । 

photophotoਨੌਦੀਪ ਦੀ ਭੈਣ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੀ ਬਾਰਾਂ ਜਨਵਰੀ ਨੂੰ ਮੇਰੀ ਭੈਣ ਨੂੰ ਹਰਿਆਣਾ ਪੁਲਸ ਨੇ ਗ੍ਰਿਫਤਾਰ ਕਰ ਕੇ ਇਰਾਦਾ ਕਤਲ ਵਰਗੀਆਂ ਧਾਰਾਵਾਂ ਲਗਾਈਆਂ ਸਨ , ਉਨ੍ਹਾਂ ਦੱਸਿਆ ਕਿ ਮੇਰੀ ਭੈਣ ਪਿਛਲੇ ਕਈ ਮਹੀਨਿਆਂ ਤੋਂ ਫੈਕਟਰੀ ਮਜ਼ਦੂਰਾਂ ਦੀਆਂ ਤਨਖ਼ਾਹਾਂ ਦੇ ਬਕਾਏ ਨੂੰ ਲੈ ਕੇ  ਚੱਲ ਰਹੇ ਸੰਘਰਸ਼ ਵਿੱਚ ਸ਼ਾਮਲ ਸੀ । ਮੇਰੀ ਭੈਣ ‘ਤੇ ਗਲਤ ਧਾਰਾਵਾਂ ਲਾ ਕੇ ਮੁਕੱਦਮਾ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਮੇਰੀ ਭੈਣ ਨੇ ਪਿਛਲੇ ਮਹੀਨੇ ਮਜ਼ਦੂਰਾਂ ਦਾ ਤਿੰਨ ਲੱਖ ਰੁਪਏ ਦਾ ਬਕਾਇਆ ਫੈਕਟਰੀ ਮਾਲਕਾਂ ਤੋਂ ਵਾਪਸ ਕਰਵਾਇਆ ਸੀ । ਇਸੇ ਕਰਕੇ ਮੇਰੀ ਭੈਣ ਉੱਤੇ ਝੂਠਾ ਮੁਕੱਦਮਾ ਦਰਜ ਕੀਤਾ ਗਿਆ ।

photophotoਉਨ੍ਹਾਂ ਦੱਸਿਆ ਕਿ ਇਸ ਝੂਠੇ ਮੁਕੱਦਮੇ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਨਾਲ ਵੀ ਰਾਬਤਾ ਬਣਾਇਆ ਹੋਇਆ ਹੈ , ਛੱਬੀ ਜਨਵਰੀ ਤੋਂ ਬਾਅਦ ਕਿਸਾਨ ਜਥੇਬੰਦੀਆਂ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਵੀ ਕੀਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਮੇਰੀ ਭੈਣ ਨੂੰ ਬਾਰਾਂ ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਗ੍ਰਿਫ਼ਤਾਰ ਕਰਨ ਵਾਲੀ ਜਗ੍ਹਾ ‘ਤੇ ਪੁਲਸ ਵਾਲੇ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕੀਤੀ ਗਈ । ਉਸ ਦੀ ਗ੍ਰਿਫ਼ਤਾਰੀ ਸਮੇਂ ਔਰਤ ਪੁਲਸ ਨਾਲ  ਨਹੀਂ ਸੀ । ਕਾਨੂੰਨ ਦੀ ਉਲੰਘਣਾ ਕਰਕੇ ਪੁਲੀਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਨਾਲ ਕੁੱਟਮਾਰ ਵੀ ਕੀਤੀ ਹੈ । 

photophotoਉਨ੍ਹਾਂ ਦੱਸਿਆ ਕਿ ਮੇਰੀ ਭੈਣ ਕਰਨਾਲ ਝੀਲ ਦੀ ਵਿਚ ਜੁਡੀਸ਼ੀਅਲ ਹਿਰਾਸਤ ਵਿਚ ਹੈ , ਪੱਚੀ ਜਨਵਰੀ ਨੂੰ ਉਸ ਨੂੰ ਦੁਬਾਰਾ ਕੋਰਟ ਵਿਚ ਪੇਸ਼ ਕੀਤਾ ਜਾਵੇਗਾ ।  ਉਨ੍ਹਾਂ ਦੱਸਿਆ ਕਿ ਜਦੋਂ ਮੈਂ ਤੇਰਾਂ ਜਨਵਰੀ ਨੂੰ ਆਪਣੀ ਭੈਣ ਨੂੰ ਜੇਲ੍ਹ ਵਿੱਚ ਮਿਲ ਗਈ ਤਾਂ ਉਸ ਦੇ ਬਹੁਤ ਸਾਰੀਆਂ ਸੱਟਾਂ ਲੱਗੀਆਂ ਹੋਈਆਂ ਸਨ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੁਲਸ ਨੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ । ਪੁਲਸ ਨੇ ਦੋਸ਼ ਲਾਇਆ ਹੈ ਕਿ ਉਸਦੀ ਭੈਣ ਨੇ ਐਸਐਚਓ ਨੂੰ ਮਾਰਨ ਦੀ ਸਾਜ਼ਿਸ਼ ਰਚੀ ਹੈ ,  ਉਨ੍ਹਾਂ ਦੱਸਿਆ ਕਿ ਪੁਲਸ  ਨੇ ਮੇਰੀ ਭੈਣ ‘ਤੇ ਝੂਠਾ ਮੁਕੱਦਮਾ ਪਾ ਰਹੀ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement