ਨਿਰਾਸ਼ ਲੋਕਾਂ ਨੂੰ ਜ਼ਿੰਦਗੀ ਦੇਵੇਗਾ ਕਿਸਾਨੀ ਅੰਦੋਲਨ - ਗਿੱਲ ਰੌਂਤਾ
Published : Jan 24, 2021, 4:20 pm IST
Updated : Jan 24, 2021, 4:42 pm IST
SHARE ARTICLE
Farmer protest
Farmer protest

ਕਿਹਾ ਜਿੱਤ ਮਗਰੋਂ ਬਦਲੇਗਾ ਲੋਕਾਂ ਦਾ ਜਿਊਣ ਦਾ ਤਰੀਕਾ

ਨਵੀਂ ਦਿੱਲੀ ,  ( ਸੈਸ਼ਵ ਨਾਗਰਾ ) : ਦਿੱਲੀ ਬਾਰਡਰ ਦੀਆਂ ਸੜਕਾਂ ‘ਤੇ ਚੱਲ ਰਿਹਾ ਕਿਸਾਨੀ ਅੰਦੋਲਨ ਨਿਰਾਸ਼ ਲੋਕਾਂ ਨੂੰ ਜ਼ਿੰਦਗੀ ਦੇਵੇਗਾ  ਅਤੇ ਕਿਸਾਨੀ ਜਿੱਤ ਮਗਰੋਂ ਲੋਕਾਂ ਦਾ ਜਿਉਣਾ ਢੰਗ ਬਣੇਗਾ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬੀ ਗੀਤਕਾਰ ਗਿੱਲ ਰੌਂਤੇ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਨੇ ਕਿਹਾ ਕਿ ਇਹ ਕਿਸਾਨੀ ਅੰਦੋਲਨ ਇਕ ਮਹਾਨ ਅੰਦੋਲਨ ਹੈ ਇਸ ਅੰਦੋਲਨ ਨੇ ਲੋਕਾਂ ਦੀ ਸੋਚ ਦਾ ਘੇਰਾ ਬਦਲ ਕੇ ਰੱਖ ਦਿੱਤਾ ਹੈ । ਜਿਸ ਕਰਕੇ ਅੰਦੋਲਨ ਦੀ ਜਿੱਤ ਤੋਂ ਬਾਅਦ ਲੋਕਾਂ ਦਾ ਜਿਊਣ ਦਾ ਤਰੀਕਾ ਵੀ ਬਦਲੇਗਾ ।

Gill raountaGill raountaਗੀਤਕਾਰ ਗਿੱਲ ਰੌਂਤੇ ਨੇ ਕਿਹਾ ਕਿ ਕਿਸਾਨੀ ਅੰਦੋਲਨ ਵਿੱਚ ਪੰਜਾਬ ਦੇ ਅਦਾਕਾਰਾਂ ਅਤੇ ਗੀਤਕਾਰਾਂ ਦਾ ਅਹਿਮ ਰੋਲ ਹੈ , ਉਨ੍ਹਾਂ ਕਿਹਾ ਕਿ ਇਸ ਅੰਦੋਲਨ ਵਿਚ ਪੰਜਾਬੀ ਨੌਜਵਾਨਾਂ ਨੇ ਆਪਣਾ ਅਨੁਸਾਸ਼ਨ ਦਿਖਾਉਂਦਿਆਂ ਬਹੁਤ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ, ਜਿਨ੍ਹਾਂ ਇਤਿਹਾਸ ਵਿਚ ਹਮੇਸ਼ਾਂ ਯਾਦ ਰੱਖਿਆ ਜਾਵੇਗਾ । ਗਿੱਲ ਰੌਂਤੇ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਕਲਮ ਨਾਲ ਲਿਖਿਆ ਨਹੀਂ ਜਾ ਸਕਦਾ ਪਰ ਇਸ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ।

photophotoਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਬਹੁਤ ਹੀ ਸ਼ਾਂਤਮਈ ਅਤੇ ਅਨੁਸ਼ਾਸਨ ਵਿਚ ਚੱਲ ਰਿਹਾ ਹੈ, ਜੇਕਰ ਕੋਈ ਹੁਣ ਗਲਤੀ ਕਰੇਗਾ ਤਾਂ ਉਹ ਸਰਕਾਰ ਹੈ ਜੋ ਗਲਤੀ ਕਰੇਗੀ । ਕਿਸਾਨੀ ਨੂੰ ਅੰਦੋਲਨ ਦੀ ਮਿਸਾਲ ਦੁਨੀਆਂ ਵਿੱਚ ਕੀਤੇ ਵੀ ਨਹੀਂ ਦੇਖਣ ਨੂੰ ਮਿਲ ਸਕਦੀ ਕਿਉਂਕਿ ਇਸ ਅੰਦੋਲਨ ਨੇ ਪੰਜਾਬੀਆਂ ਦੀ ਅੰਦਰ ਸਬਰ ਅਤੇ ਅਨੁਸ਼ਾਸਨ ਦਾ ਪ੍ਰਗਟਾਵਾ ਕੀਤਾ ਹੈ ।

stilanveer stilanveerਧਰਨੇ ਵਿੱਚ ਪੁੱਜੇ ਸਟਾਲਿਨਵੀਰ ਨੇ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਇਕ ਕੈਮਰੇ ਵਿਚ ਕੈਦ ਕਰਨਾ ਬਹੁਤ ਹੀ ਮੁਸ਼ਕਲ ਭਰਿਆ ਕੰਮ ਹੈ , ਇਸ ਸੰਘਰਸ਼ ਦੇ ਬਹੁਤ ਸਾਰੇ ਰੰਗ ਹਨ, ਇਨ੍ਹਾਂ ਸਾਰੇ ਰੰਗਾਂ ਨੂੰ ਕੈਮਰਾ ਆਪਣੇ ਅੰਦਰ ਕਵਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੇ ਸੰਘਰਸ਼ਮਈ ਇਤਿਹਾਸ ਨੂੰ ਸੰਭਾਲਣ ਦੇ ਲਈ ਦਸਤਾਵੇਜ਼ੀ ਫ਼ਿਲਮਾਂ ਦਾ ਬਣਨਾ ਬਹੁਤ ਜ਼ਰੂਰੀ ਹੈ,  ਕਿਉਂਕਿ ਇਸ ਕਿਸਾਨੀ ਅੰਦੋਲਨ ਵਿਚ ਬਹੁਤ ਸਾਰੀਆ ਨਿਵੇਕਲੀਆਂ ਚੀਜਾਂ ਵਾਪਰੀਆਂ ਹਨ ਜਿਨ੍ਹਾਂ ਨੂੰ ਇਤਿਹਾਸ ਲਈ ਸਾਂਭ ਕੇ ਰੱਖਣਾ ਬਹੁਤ ਜ਼ਰੂਰੀ ਬਣ ਗਿਆ ਹੈ,

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਕਾਂਗਰਸ ਦੇ ਸਾਬਕਾ ਵਿਧਾਇਕ ਦਾ ਭਿਆਨ.ਕ ਸੜਕ ਹਾਦਸਾ, Fortuner ਬਣ ਗਈ ਕਬਾੜ, ਹਸਪਤਾਲ ਰੈਫਰ ਕੀਤੇ ਅੰਗਦ

23 Apr 2024 2:46 PM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM
Advertisement