
ਯੂਕੇ ਵਿੱਚ ਪਿਛਲੇ ਇੱਕ ਦਿਨ ਵਿੱਚ ਕੋਰੋਨਾ ਕਾਰਨ 1,401 ਵਿਅਕਤੀਆਂ ਦੀ ਮੌਤ ਹੋ ਗਈ,
ਨਵੀਂ ਦਿੱਲੀ- ਦੁਨੀਆ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਕੋਰੋਨਾ ਦੇ ਨਵੇਂ ਸਟ੍ਰੇਨ ਨੇ ਲੋਕਾਂ ਦਾ ਖਤਰਾ ਹੋਰ ਵੀ ਵਧਾ ਦਿੱਤਾ ਹੈ। ਇਸ ਦੌਰਾਨ ਬ੍ਰਿਟੇਨ ਵਿਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਬਾਰੇ ਚੇਤਾਵਨੀ ਜਾਰੀ ਕੀਤੀ ਗਈ ਹੈ। ਇਹ ਚੇਤਾਵਨੀ ਬ੍ਰਿਟਿਸ਼ ਵਿਗਿਆਨੀ ਅਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਜਾਰੀ ਕੀਤੀ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਕੋਰੋਨਾ ਦਾ ਨਵਾਂ ਰੂਪ ਹੋਰ ਵੀ ਖਤਰਨਾਕ ਹੋ ਸਕਦਾ ਹੈ।
Coronavirus
ਇਸ ਦੇ ਮੱਦੇਨਜ਼ਰ ਹੁਣ ਬ੍ਰਿਟਿਸ਼ ਸਰਕਾਰ ਨੇ ਦੇਸ਼ਵਿਆਪੀ ਲੌਕਡਾਊਨ 17 ਜੁਲਾਈ ਤਕ ਵਧਾ ਦਿੱਤਾ ਹੈ। ਇਸ ਦੇ ਨਾਲ ਹੀ ਜ਼ਿਆਦਾ ਖਤਰੇ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਘੱਟੋ ਘੱਟ 10 ਦਿਨਾਂ ਤਕ ਕੁਆਰੰਟੀਨ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਬ੍ਰਿਟੇਨ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਹਰ ਦਿਨ 1000 ਤੋਂ ਉਪਰ ਆ ਰਹੀ ਹੈ।
Lockdown
ਤਾਜ਼ਾ ਅੰਕੜਿਆਂ ਦੇ ਅਨੁਸਾਰ, ਯੂਕੇ ਵਿੱਚ ਪਿਛਲੇ ਇੱਕ ਦਿਨ ਵਿੱਚ ਕੋਰੋਨਾ ਕਾਰਨ 1,401 ਵਿਅਕਤੀਆਂ ਦੀ ਮੌਤ ਹੋ ਗਈ, ਇੱਥੇ ਕੁਲੋਨਾ ਤੋਂ ਹੋਈਆਂ ਮੌਤਾਂ ਦੀ ਕੁਲ ਗਿਣਤੀ ਇੱਥੇ 95,981 ਹੋ ਗਈ।