UP : ਬਾਰਾਬੰਕੀ 'ਚ ਵਾਪਰਿਆ ਵੱਡਾ ਹਾਦਸਾ, ਖੱਡ 'ਚ ਡਿੱਗੀ ਰੋਡਵੇਜ਼ ਦੀ ਬੱਸ
Published : Jan 24, 2022, 7:02 pm IST
Updated : Jan 24, 2022, 7:43 pm IST
SHARE ARTICLE
Barabanki roadways bus accident : two passengers died 18 injured
Barabanki roadways bus accident : two passengers died 18 injured

ਹਾਦਸੇ ਵਿਚ 2 ਦੀ ਮੌਤ ਅਤੇ 18 ਯਾਤਰੀ ਜ਼ਖ਼ਮੀ 

ਬਾਰਾਬੰਕੀ : ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਰਾਜ ਸੜਕ ਆਵਾਜਾਈ ਨਿਗਮ ਦੀ ਬੱਸ ਬੇਕਾਬੂ ਹੋ ਕੇ ਖੱਡ 'ਚ ਡਿੱਗ ਗਈ ਅਤੇ ਇਸ ਹਾਦਸੇ 'ਚ ਬੱਸ 'ਚ ਸਵਾਰ ਸਵਾਰੀਆਂ ਦੱਬ ਗਈਆਂ। ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਪੁਲਿਸ ਮੁਤਾਬਕ ਰੋਡਵੇਜ਼ ਦੀ ਬੱਸ 'ਚ ਕੁੱਲ 40 ਸਵਾਰੀਆਂ ਸਵਾਰ ਸਨ, ਜਿਨ੍ਹਾਂ 'ਚੋਂ 18 ਲੋਕਾਂ ਨੂੰ ਜ਼ਿਲ੍ਹਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਸ ਹਾਦਸੇ 'ਚ ਹੁਣ ਤੱਕ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਕਈ ਹੋਰ ਯਾਤਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਹ ਹਾਦਸਾ ਤੇਜ਼ ਰਫ਼ਤਾਰ ਨਾਲ ਕਿਸੇ ਹੋਰ ਵਾਹਨ ਨੂੰ ਓਵਰਟੇਕ ਕਰਨ ਕਾਰਨ ਵਾਪਰਿਆ।ਹਾਦਸਾਗ੍ਰਸਤ ਹੋਈ ਇਹ ਬੱਸ ਕੈਸਰਬਾਗ ਡੀਪੂ ਦੀ ਬੱਸ ਹੈ, ਜੋ ਗੋਂਡਾ ਤੋਂ ਲਖਨਊ ਜਾ ਰਹੀ ਸੀ। ਇਸ ਦੌਰਾਨ ਇਹ ਹਾਦਸਾ ਬਾਰਾਬੰਕੀ ਦੇ ਰਾਮਨਗਰ ਥਾਣਾ ਖੇਤਰ ਦੇ ਚੌਂਕਾ ਘਾਟ ਕਰਾਸਿੰਗ ਨੇੜੇ ਵਾਪਰਿਆ। ਇਸ ਦੇ ਨਾਲ ਹੀ ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ। ਫਿਲਹਾਲ ਰਾਹਤ ਅਤੇ ਬਚਾਅ ਕੰਮ ਜਾਰੀ ਹੈ।

Barabanki roadways bus accident : two passengers died 18 injured Barabanki roadways bus accident : two passengers died 18 injured

ਉੱਤਰ ਪ੍ਰਦੇਸ਼ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਡੂੰਘੀ ਖੱਡ 'ਚ ਪਲਟ ਜਾਣ ਤੋਂ ਬਾਅਦ ਮੌਕੇ 'ਤੇ ਭੀੜ ਇਕੱਠੀ ਹੋ ਗਈ, ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਗਈ। ਇਸ ਤੋਂ ਬਾਅਦ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਬੱਸ ਅੰਦਰ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ। ਇਸ ਦੌਰਾਨ ਕੁਝ ਪੁਲਿਸ ਮੁਲਾਜ਼ਮ ਖੂਨ ਨਾਲ ਲੱਥਪੱਥ ਲੋਕਾਂ ਨੂੰ ਕੱਪੜਿਆਂ ਨਾਲ ਢੱਕਦੇ ਵੀ ਦੇਖੇ ਗਏ।

ਇਸ ਦੌਰਾਨ ਇੱਕ ਯਾਤਰੀ ਨੇ ਦੱਸਿਆ ਕਿ ਅਸੀਂ ਬਲਰਾਮਪੁਰ ਤੋਂ ਲਖਨਊ ਜਾ ਰਹੇ ਸੀ, ਇਸੇ ਦੌਰਾਨ ਘਾਘਰਾ ਨਦੀ ਦੇ ਕੋਲ ਚੌਂਕਾ ਘਾਟ ਕਰਾਸਿੰਗ 'ਤੇ ਬੱਸ ਡਰਾਈਵਰ ਨੇ ਕਿਸੇ ਹੋਰ ਵਾਹਨ ਨੂੰ ਓਵਰਟੇਕ ਕਰ ਲਿਆ। ਇਸ ਤੋਂ ਬਾਅਦ ਬੱਸ ਬੇਕਾਬੂ ਹੋ ਗਈ। ਸਾਨੂੰ ਨਹੀਂ ਪਤਾ ਕਿ ਉਸ ਤੋਂ ਬਾਅਦ ਕੀ ਹੋਇਆ। ਜਦੋਂ ਮੈਨੂੰ ਹੋਸ਼ ਆਈ ਤਾਂ ਬੱਸ ਡੂੰਘੀ ਖੱਡ ਵਿੱਚ ਸੀ। ਬੱਸ ਕੰਡਕਟਰ ਨੇ ਦੱਸਿਆ ਕਿ ਬੱਸ ਵਿੱਚ 40 ਦੇ ਕਰੀਬ ਲੋਕ ਸਵਾਰ ਸਨ ਅਤੇ ਅਚਾਨਕ ਇਹ ਹਾਦਸਾ ਵਾਪਰ ਗਿਆ। ਇਹ ਵੀ ਦੱਸਿਆ ਕਿ ਇਸ ਹਾਦਸੇ ਵਿੱਚ ਡਰਾਈਵਰ ਦਾ ਹੱਥ ਵੀ ਟੁੱਟ ਗਿਆ ਹੈ।

Barabanki roadways bus accident : two passengers died 18 injured Barabanki roadways bus accident : two passengers died 18 injured

ਇਸ ਦੇ ਨਾਲ ਹੀ ਏਐਸਪੀ (ਉੱਤਰੀ) ਪੀ ਸਿੰਘ ਨੇ ਦੱਸਿਆ ਕਿ ਇਹ ਕੈਸਰਬਾਗ ਡੀਪੂ ਦੀ ਬੱਸ ਹੈ, ਜੋ ਗੋਂਡਾ ਤੋਂ ਲਖਨਊ ਜਾ ਰਹੀ ਸੀ। ਇਸ ਦੌਰਾਨ ਚੌਂਕਾ ਘਾਟ ਕਰਾਸਿੰਗ 'ਤੇ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਇਕ ਹੋਰ ਬੱਸ ਨਾਲ ਟਕਰਾ ਗਈ ਅਤੇ ਖਾਈ 'ਚ ਜਾ ਡਿੱਗੀ। ਇਸ ਹਾਦਸੇ 'ਚ 20 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ 2 ਦੀ ਮੌਤ ਹੋ ਗਈ ਹੈ। ਫਿਲਹਾਲ 18 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਕੁਝ ਹੋਰਾਂ ਨੂੰ ਮਾਮੂਲੀ ਸੱਟਾਂ ਲੱਗਣ ਤੋਂ ਬਾਅਦ ਮੁੱਢਲੀ ਸਹਾਇਤਾ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਬੱਸ ਨੂੰ ਖੱਡ ਵਿੱਚੋਂ ਕੱਢਣ ਲਈ ਕਰੇਨ ਦਾ ਪ੍ਰਬੰਧ ਕੀਤਾ ਗਿਆ ਹੈ।

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement