ਪੰਜਾਬ ਵਿਧਾਨ ਸਭਾ ਚੋਣਾਂ: BJP ਤੇ ਸਹਿਯੋਗੀ ਦਲਾਂ ’ਚ ਸੀਟਾਂ ਨੂੰ ਲੈ ਕੇ ਬਣੀ ਸਹਿਮਤੀ
Published : Jan 24, 2022, 5:22 pm IST
Updated : Jan 24, 2022, 5:22 pm IST
SHARE ARTICLE
NDA seals Punjab seat-sharing deal
NDA seals Punjab seat-sharing deal

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿਚਾਲੇ ਸੀਟ ਵੰਡ ਦਾ ਫਾਰਮੂਲਾ ਤੈਅ ਹੋ ਗਿਆ ਹੈ।


ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿਚਾਲੇ ਸੀਟ ਵੰਡ ਦਾ ਫਾਰਮੂਲਾ ਤੈਅ ਹੋ ਗਿਆ ਹੈ। ਪੰਜਾਬ 'ਚ ਭਾਜਪਾ 65 ਸੀਟਾਂ 'ਤੇ ਚੋਣ ਲੜੇਗੀ। ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ 37 ਸੀਟਾਂ 'ਤੇ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ 15 ਸੀਟਾਂ 'ਤੇ ਚੋਣ ਲੜੇਗੀ। ਇਹ ਐਲਾਨ ਸੋਮਵਾਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਦਿੱਲੀ ਵਿਚ ਗਠਜੋੜ ਦੀ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।

JP NaddaJP Nadda

ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਢੀਂਡਸਾ ਵੀ ਮੌਜੂਦ ਸਨ। ਇਸ ਗਠਜੋੜ ਨੇ 117 'ਚੋਂ 71 ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਲਕੇ ਤੋਂ ਪੰਜਾਬ ਵਿਚ ਨਾਮਜ਼ਦਗੀਆਂ ਸ਼ੁਰੂ ਹੋਣ ਕਾਰਨ ਗਠਜੋੜ ਤੇਜ਼ੀ ਨਾਲ ਚੋਣ ਰਣਨੀਤੀ ਨੂੰ ਅੰਤਿਮ ਰੂਪ ਦੇਣ ਵਿਚ ਰੁੱਝਿਆ ਹੋਇਆ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਦੇਸ਼ ਦੀ ਸੁਰੱਖਿਆ ਨਾਲ ਜੁੜਿਆ ਸੂਬਾ ਹੈ। ਇਸ ਦੀ 600 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਸੁਰੱਖਿਆ ਅਤੇ ਸਥਿਰਤਾ ਲਈ ਕੇਂਦਰ ਅਤੇ ਸੂਬੇ ਵਿਚਾਲੇ ਚੰਗੇ ਸਬੰਧ ਜ਼ਰੂਰੀ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦਾ ਪੰਜਾਬ ਨਾਲ ਬਹੁਤ ਪਿਆਰ ਹੈ।

NDA seals Punjab seat-sharing dealNDA seals Punjab seat-sharing deal

ਭਾਜਪਾ ਪ੍ਰਧਾਨ ਨੇ ਕਿਹਾ ਕਿ ਅਸੀਂ ਪੰਜਾਬ 'ਚੋਂ 'ਮਾਫੀਆ ਰਾਜ' ਖ਼ਤਮ ਕਰਾਂਗੇ ਅਤੇ ਸਾਡਾ ਉਦੇਸ਼ ਪੰਜਾਬ ਨੂੰ ਲੀਹ 'ਤੇ ਲਿਆਉਣਾ ਹੈ। ਇਹ ਚੋਣਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਰੱਖਣ ਲਈ ਲੜੀਆਂ ਜਾਣਗੀਆਂ। ਦੇਸ਼ ਦੀ ਸੁਰੱਖਿਆ ਅਤੇ ਆਜ਼ਾਦੀ ਵਿਚ ਪੰਜਾਬ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਜੇਪੀ ਨੱਢਾ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਵਿਚ ਪੰਜਾਬ ਦੇ ਯੋਗਦਾਨ ਨੂੰ ਭੁੱਲਿਆ ਨਹੀਂ ਜਾ ਸਕਦਾ। ਅਸੀਂ ਗੁਰੂ ਗੋਬਿੰਦ ਸਿੰਘ ਜੀ ਅਤੇ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੂੰ ਨਹੀਂ ਭੁੱਲ ਸਕਦੇ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਅਤੇ ਪੰਜਾਬੀਆਂ ਲਈ ਕਈ ਸ਼ਲਾਘਾਯੋਗ ਫੈਸਲੇ ਲਏ ਹਨ। ਪ੍ਰਧਾਨ ਮੰਤਰੀ ਵਲੋਂ ਲੰਬੇ ਸਮੇਂ ਤੋਂ ਲਟਕ ਰਹੇ ਸਿੱਖਾਂ ਦੇ ਮਸਲੇ ਹੱਲ ਕੀਤੇ ਗਏ, ਪੀਐਮ ਮੋਦੀ ਨੇ 1984 ਕਤਲੇਆਮ ਦੀ ਜਾਂਚ ਲਈ ਸਿੱਟ ਦਾ ਗਠਨ ਕੀਤਾ ਤੇ ਅੱਜ ਦੋਸ਼ੀ ਜੇਲ੍ਹਾਂ ’ਚ ਹਨ।

Captain Amarinder Singh Captain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਸਾਢੇ 4 ਸਾਲ ਪੰਜਾਬ ਦਾ ਮੁੱਖ ਮੰਤਰੀ ਰਿਹਾ ਹਾਂ। ਇਸ ਦੌਰਾਨ ਉਥੋਂ ਇਕ ਹਜ਼ਾਰ ਰਾਈਫਲਾਂ, 500 ਪਿਸਤੌਲ, ਆਰਡੀਐਕਸ ਅਤੇ ਗੋਲਾ ਬਾਰੂਦ ਬਰਾਮਦ ਹੋਇਆ। ਇਹ ਸਭ ਡਰੋਨ ਰਾਹੀਂ ਕੁਝ ਥਾਵਾਂ 'ਤੇ ਸੁੱਟਿਆ ਗਿਆ। ਕੈਪਟਨ ਨੇ ਕਿਹਾ ਕਿ 20 ਜੁਲਾਈ ਤੱਕ ਸਰਹੱਦ ਤੋਂ 31 ਕਿਲੋਮੀਟਰ ਤੱਕ ਡਰੋਨ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਡਿਲੀਵਰੀ ਸ਼ੁਰੂ ਕਰ ਦਿੱਤੀ ਗਈ ਸੀ। ਇਸੇ ਲਈ ਜਦੋਂ ਬੀਐਸਐਫ ਦਾ ਦਾਇਰਾ 15 ਕਿਲੋਮੀਟਰ ਤੋਂ ਵਧ ਕੇ 50 ਕਿਲੋਮੀਟਰ ਹੋਇਆ  ਤਾਂ ਮੈਂ ਇਸ ਦਾ ਵਿਰੋਧ ਕਰਨ ਵਾਲਿਆਂ ਨੂੰ ਡਰੋਨ ਦੇ ਖ਼ਤਰੇ ਬਾਰੇ ਦੱਸਿਆ।

Sukhdev Singh DhindsaSukhdev Singh Dhindsa

ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਬਹੁਤ ਖ਼ਰਾਬ ਹਨ। ਪੰਜਾਬ ਵਿਚ ਇੰਡਸਟਰੀ ਨਹੀਂ ਹੈ। ਖੇਤੀਬਾੜੀ ’ਤੇ ਵੀ ਬਹੁਤ ਕਰਜ਼ਾ ਹੋ ਗਿਆ ਹੈ। ਕੋਈ ਅਜਿਹਾ ਸਾਧਨ ਨਹੀਂ ਹੈ ਕਿ ਪੰਜਾਬ ਮੁੜ ਅਪਣੇ ਪੈਰਾਂ ’ਤੇ ਖੜ੍ਹਾ ਹੋ ਸਕੇ। ਇਸ ਲਈ ਅਸੀਂ ਇਕੱਠੇ ਹੋ ਕੇ ਪੰਜਾਬ ਦਾ ਮਾਹੌਲ ਠੀਕ ਕਰਨ ਦਾ ਫੈਸਲਾ ਲਿਆ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement