
ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਕੋਰੋਨਾ ਸੰਕਰਮਿਤ ਹੋ ਗਏ ਹਨ। ਉਹਨਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਨਵੀਂ ਦਿੱਲੀ: ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਕੋਰੋਨਾ ਸੰਕਰਮਿਤ ਹੋ ਗਏ ਹਨ। ਉਹਨਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਟਵਿਟਰ 'ਤੇ ਲਿਖਿਆ- ਮੈਂ ਟੈਸਟ 'ਚ ਕੋਰੋਨਾ ਪਾਜ਼ੀਟਿਵ ਹਾਂ। ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ। ਮੈਂ ਆਪਣੇ ਡਾਕਟਰ ਦੀ ਸਲਾਹ 'ਤੇ ਇਲਾਜ ਕਰਾ ਰਿਹਾ ਹਾਂ। ਮੈਂ ਅਪਣੇ ਸੰਪਰਕ ਵਿਚ ਆਏ ਸਾਰੇ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਆਪਣਾ ਟੈਸਟ ਕਰਵਾਉਣ ਅਤੇ ਜ਼ਰੂਰੀ ਸਾਵਧਾਨੀ ਵਰਤਣ।
ਦੱਸ ਦੇਈਏ ਕਿ ਭਾਰਤ 'ਚ ਪਿਛਲੇ ਕੁਝ ਦਿਨਾਂ ਤੋਂ ਔਸਤਨ ਹਰ ਰੋਜ਼ ਕੋਰੋਨਾ ਦੇ ਤਿੰਨ ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਕਈ ਸੂਬਿਆਂ ਵਿਚ ਮਾਮਲੇ ਘਟੇ ਹਨ ਜਦਕਿ ਕਈ ਸੂਬਿਆਂ ਵਿਚ ਮਰੀਜ਼ਾਂ ਦੀ ਗਿਣਤੀ ਵਧੀ ਹੈ।