ਹਿਮਾਚਲ ਪ੍ਰਦੇਸ਼ ਦੇ CM ਨੇ PM ਮੋਦੀ ਨਾਲ ਕੀਤੀ ਮੁਲਾਕਾਤ

By : GAGANDEEP

Published : Jan 24, 2023, 2:44 pm IST
Updated : Jan 24, 2023, 2:45 pm IST
SHARE ARTICLE
photo
photo

ਕੇਂਦਰ ਵੱਲੋਂ ਸਪਾਂਸਰਡ ਸਕੀਮਾਂ ਬਾਰੇ ਕੀਤੀ ਚਰਚਾ

 

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਜਿਸ ਵਿੱਚ ਸੂਬੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਮੁੱਦਿਆਂ 'ਤੇ ਚਰਚਾ ਕਰਨ ਤੋਂ ਇਲਾਵਾ ਮੁੱਖ ਮੰਤਰੀ ਨੇ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕੇਂਦਰ ਤੋਂ ਸਹਾਇਤਾ ਦੀ ਮੰਗ ਵੀ ਕੀਤੀ।

 

ਪੜ੍ਹੋ ਪੂਰੀ ਖਬਰ:ਦੁਬਈ: ਸ਼ਰਾਬੀ ਭਾਰਤੀ ਡਰਾਈਵਰ ਨੇ ਔਰਤ ਤੇ ਚੜਾਈ ਕਾਰ, ਸਜ਼ਾ ਦੇ ਨਾਲ ਲੱਗਿਆ ਇੰਨਾ ਜੁਰਮਾਨਾ 

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਕੇਂਦਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਜਿਵੇਂ ਕਿ 'ਪ੍ਰਧਾਨ ਮੰਤਰੀ ਗਤੀ ਸ਼ਕਤੀ ਯੋਜਨਾ, ਜਿਸ ਦਾ ਉਦੇਸ਼ ਬੁਨਿਆਦੀ ਢਾਂਚੇ ਵਿੱਚ ਕ੍ਰਾਂਤੀ ਲਿਆਉਣਾ ਹੈ ਅਤੇ ਰੋਪਵੇਅ ਦੇ ਨਿਰਮਾਣ ਲਈ ਪਰਵਤਮਾਲਾ ਯੋਜਨਾ' ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰੇਗੀ।

ਪੜ੍ਹੋ ਪੂਰੀ ਖਬਰ: ਮੁੰਬਈ ਏਅਰਪੋਰਟ 'ਤੇ 90 ਹਜ਼ਾਰ ਅਮਰੀਕੀ ਡਾਲਰ ਤੇ 2.5 ਕਿਲੋ ਸੋਨੇ ਸਮੇਤ ਦੋ ਯਾਤਰੀ ਕਾਬੂ  

ਉਨ੍ਹਾਂ ਕਿਹਾ ਕਿ ਇਹ ਦੋਵੇਂ ਸਕੀਮਾਂ ਰਾਜ ਦੇ ਲੋਕਾਂ ਨੂੰ ਬਹੁਤ ਲਾਭ ਪਹੁੰਚਾਉਣਗੀਆਂ, ਉਨ੍ਹਾਂ ਕਿਹਾ ਕਿ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਤੋਂ ਇਲਾਵਾ ਸੰਪਰਕ ਅਤੇ ਬੁਨਿਆਦੀ ਢਾਂਚੇ ਦਾ ਵਿਕਾਸ ਮੌਜੂਦਾ ਸਰਕਾਰ ਦੇ ਮੁੱਖ ਫੋਕਸ ਖੇਤਰਾਂ ਵਿੱਚੋਂ ਇੱਕ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਰਵਾਇਤੀ ਯਾਦਗਾਰੀ ਚਿੰਨ੍ਹ, ਹਿਮਾਚਲੀ ਸ਼ਾਲ ਅਤੇ ਟੋਪੀ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਇਸ ਕਾਰਨ ਪ੍ਰਧਾਨ ਮੰਤਰੀ ਮੋਦੀ ਨੇ ਵੀ ਸੁਖਵਿੰਦਰ ਸਿੰਘ ਸੁੱਖੂ ਨੂੰ ਹਿਮਾਚਲ ਪ੍ਰਦੇਸ਼ ਦਾ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਅਤੇ ਸੂਬੇ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement