
ਇਕ ਨੌਜਵਾਨ ਆਪਣੇ ਆਪ ਨੂੰ ਦੱਸ ਰਿਹਾ ਸੀ ਵਿਧਾਇਕ ਦਾ ਲੜਕਾ
The young man was charged for violating the rules in Delhi : ਦਿੱਲੀ ਪੁਲਿਸ ਨੇ ਮੋਟਰਸਾਈਕਲ 'ਤੇ ਮੋਡੀਫਾਈਡ ਸਾਈਲੈਂਸਰ ਦੀ ਵਰਤੋਂ ਕਰਨ ਅਤੇ ਡਿਊਟੀ 'ਤੇ ਮੌਜੂਦ ਅਧਿਕਾਰੀਆਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ 'ਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਨ੍ਹਾਂ 'ਤੇ ਮੋਟਰ ਵਹੀਕਲ ਐਕਟ ਦੀਆਂ ਕਈ ਧਾਰਾਵਾਂ ਦੀ ਉਲੰਘਣਾ ਕਰਨ 'ਤੇ ਲਗਭਗ 20,000 ਰੁਪਏ ਦਾ ਚਲਾਨ ਕੱਟਿਆ ਹੈ।
ਇਹ ਘਟਨਾ ਉਦੋਂ ਵਾਪਰੀ ਜਦੋਂ ਪੁਲਿਸ ਟੀਮ ਗਣਤੰਤਰ ਦਿਵਸ ਤੋਂ ਪਹਿਲਾਂ ਓਖਲਾ ਇਲਾਕੇ 'ਚ ਗਸ਼ਤ ਕਰ ਰਹੀ ਸੀ। ਪੁਲਿਸ ਅਨੁਸਾਰ ਇਹ ਦੋਵੇਂ ਮੁਲਜ਼ਮ ਗ਼ਲਤ ਢੰਗ ਨਾਲ ਮੋਟਰਸਾਈਕਲ ਚਲਾ ਰਹੇ ਸਨ। ਸੋਧਿਆ ਹੋਇਆ ਸਾਈਲੈਂਸਰ ਉੱਚੀ-ਉੱਚੀ ਆਵਾਜ਼ਾਂ ਕੱਢ ਰਿਹਾ ਸੀ। ਪੁਲਿਸ ਨੇ ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ 'ਚੋਂ ਇਕ ਲੜਕੇ ਨੇ 'ਆਪ' ਵਿਧਾਇਕ ਅਮਾਨਤੁੱਲਾ ਖ਼ਾਨ ਦਾ ਪੁੱਤਰ ਹੋਣ ਦਾ ਦਾਅਵਾ ਕੀਤਾ।
ਲੜਕੇ ਨੇ ਵਾਹਨ 'ਤੇ ਆਮ ਆਦਮੀ ਪਾਰਟੀ ਦਾ ਝੰਡਾ ਦੇਖ ਕੇ ਪੁਲਿਸ ਮੁਲਾਜ਼ਮਾਂ 'ਤੇ ਉਸ ਨੂੰ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ ਹੈ। ਉਸ ਨੇ ਆਪਣਾ ਡਰਾਈਵਿੰਗ ਲਾਇਸੈਂਸ ਅਤੇ ਪਛਾਣ ਪੱਤਰ ਦਿਖਾਉਣ ਤੋਂ ਵੀ ਇਨਕਾਰ ਕਰ ਦਿੱਤਾ। ਨਾਲ ਹੀ ਕਿਹਾ ਕਿ ਉਸ ਨੂੰ ਇਸ ਦੀ ਲੋੜ ਨਹੀਂ ਹੈ।