Maharashtra Blast News : ਮਹਾਰਾਸ਼ਟਰ ’ਚ ਆਰਡੀਨੈਂਸ ਫ਼ੈਕਟਰੀ ’ਚ ਵੱਡਾ ਧਮਾਕਾ, 5 ਮੌਤਾਂ ਤੇ ਕਈ ਜ਼ਖ਼ਮੀ
Published : Jan 24, 2025, 1:20 pm IST
Updated : Jan 24, 2025, 1:20 pm IST
SHARE ARTICLE
Major explosion at ordnance factory in Maharashtra Latest News in Punjabi
Major explosion at ordnance factory in Maharashtra Latest News in Punjabi

Maharashtra Blast News : ਧਮਾਕੇ ਤੋਂ ਬਾਅਦ ਫ਼ੈਕਟਰੀ ਵਿਚ ਲੱਗੀ ਅੱਗ, ਕਈ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ

Major explosion at ordnance factory in Maharashtra Latest News in Punjabi : ਮਹਾਰਾਸ਼ਟਰ ਦੇ ਭੰਡਾਰਾ ਜ਼ਿਲ੍ਹੇ ਵਿਚ ਇਕ ਆਰਡੀਨੈਂਸ ਫ਼ੈਕਟਰੀ ਵਿਚ ਇਕ ਵੱਡਾ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿਚ 5 ਕਰਮਚਾਰੀਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ, ਕਈ ਹੋਰ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਇਹ ਧਮਾਕਾ  ਫ਼ੈਕਟਰੀ ਦੇ ਆਰ.ਕੇ ਬ੍ਰਾਂਚ ਸੈਕਸ਼ਨ ਵਿਚ ਹੋਇਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਫ਼ੈਕਟਰੀ ਵਿਚ ਹੋਏ ਧਮਾਕੇ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਹਨ, ਜਿਨ੍ਹਾਂ ਵਿਚ ਦੇਖਿਆ ਜਾ ਸਕਦਾ ਹੈ ਕਿ ਹਥਿਆਰ ਬਣਾਉਣ ਲਈ ਵਰਤੀ ਜਾਣ ਵਾਲੀ ਭਾਰੀ ਸਮੱਗਰੀ ਦੇ ਟੁਕੜੇ ਇਧਰ-ਉਧਰ ਖਿੰਡੇ ਹੋਏ ਹਨ। ਧਮਾਕੇ ਤੋਂ ਬਾਅਦ, ਕਾਲਾ ਧੂੰਆਂ ਅਸਮਾਨ ਵਿਚ ਦੂਰ ਤਕ ਉੱਠਦਾ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਦਸਿਆ ਜਾ ਰਿਹਾ ਹੈ ਕਿ ਧਮਾਕੇ ਤੋਂ ਬਾਅਦ ਫ਼ੈਕਟਰੀ ਵਿਚ ਅੱਗ ਲੱਗ ਗਈ, ਜਿਸ ਵਿਚ ਕਈ ਲੋਕਾਂ ਦੇ ਪ੍ਰਭਾਵਤ ਹੋਏ ਹਨ ਤੇ ਕਈਆਂ ਦੇ ਫਸੇ ਹੋਣ ਦਾ ਖਦਸ਼ਾ ਹੈ।

ਮੌਕੇ 'ਤੇ ਮੌਜੂਦ ਹਨ ਪੁਲਿਸ ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਜ਼ਖ਼ਮੀਆਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਲਿਜਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਇਲਾਕੇ ਵਿਚ ਦਹਿਸ਼ਤ ਫੈਲ ਗਈ ਹੈ ਅਤੇ ਲੋਕ ਇਧਰ-ਉਧਰ ਭੱਜ ਕੇ ਕਿਸੇ ਸੁਰੱਖਿਅਤ ਸਥਾਨ ’ਤੇ ਜਾਣ ਲੱਗੇ। ਮੌਕੇ 'ਤੇ ਸਥਾਨਕ ਲੋਕਾਂ ਦੀ ਵੱਡੀ ਭੀੜ ਇਕੱਠੀ ਹੋ ਗਈ ਹੈ, ਜੋ ਲੋਕਾਂ ਨੂੰ ਬਚਾਉਣ ਵਿਚ ਮਦਦ ਕਰ ਰਹੇ ਹੈ।

ਜ਼ਿਕਰਯੋਗ ਹੈ ਕਿ ਇਸ ਫ਼ੈਕਟਰੀ ਵਿਚ ਹਥਿਆਰ ਬਣਦੇ ਹਨ ਜਿਸ ਕਾਰਨ ਅੱਗ ਇੰਨੀ ਜਲਦੀ ਫੈਲ ਗਈ।

(For more Punjabi news apart from Major explosion at ordnance factory in Maharashtra Latest News in Punjabi stay tuned to Rozana Spokesman)

Location: India, Maharashtra

SHARE ARTICLE

ਏਜੰਸੀ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement