JPC meeting on Waqf: ਵਕਫ਼ ’ਤੇ ਜੇਪੀਸੀ ਦੀ ਬੈਠਕ ’ਚ ਹੰਗਾਮਾ, ਵਿਰੋਧੀ ਧਿਰ ਦੇ 10 ਸੰਸਦ ਮੈਂਬਰ ਮੁਅੱਤਲ

By : PARKASH

Published : Jan 24, 2025, 1:28 pm IST
Updated : Jan 24, 2025, 1:28 pm IST
SHARE ARTICLE
JPC meeting on Waqf
JPC meeting on Waqf

JPC meeting on Waqf: ਨਿਸ਼ੀਕਾਂਤ ਦੂਬੇ ਤੇ ਕਲਿਆਣ ਬੈਨਰਜੀ ਵਿਚਾਲੇ ਹੋਈ ਤਿੱਖੀ ਬਹਿਸ

 

JPC meeting on Waqf: ਵਕਫ਼ ਬਿੱਲ ਬਾਰੇ ਗਠਿਤ ਸੰਸਦ ਦੀ ਸਾਂਝੀ ਕਮੇਟੀ (ਜੇਪੀਸੀ) ਦੀ ਸ਼ੁਕਰਵਾਰ ਨੂੰ ਬੈਠਕ ਹੋਈ। ਮੀਟਿੰਗ ਵਿਚ ਟੀਐਮਸੀ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਅਤੇ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਵਿਚਾਲੇ ਗਰਮਾ-ਗਰਮੀ ਹੋ ਗਈ। ਇਸ ਮਗਰੋਂ ਮੀਟਿੰਗ ਕੁਝ ਸਮੇਂ ਲਈ ਮੁਲਤਵੀ ਕਰ ਦਿਤੀ ਗਈ।

ਦਸਿਆ ਜਾ ਰਿਹਾ ਹੈ ਕਿ ਕਲਿਆਣ ਬੈਨਰਜੀ ਨੇ ਪੁਛਿਆ ਕਿ ਮੀਟਿੰਗ ਇੰਨੀ ਜਲਦੀ ਕਿਉਂ ਬੁਲਾਈ ਜਾ ਰਹੀ ਹੈ। ਨਿਸ਼ੀਕਾਂਤ ਦੂਬੇ ਨੇ ਇਸ ’ਤੇ ਇਤਰਾਜ਼ ਦਰਜ ਕਰਵਾਇਆ। ਇਸ ਤੋਂ ਬਾਅਦ ਦੋਹਾਂ ਨੇਤਾਵਾਂ ਵਿਚਾਲੇ ਤਿੱਖੀ ਬਹਿਸ ਹੋਈ। ਵਿਵਾਦ ਵਧਣ ਤੋਂ ਬਾਅਦ ਵਿਰੋਧੀ ਧਿਰ ਦੇ 10 ਸੰਸਦ ਮੈਂਬਰਾਂ ਨੂੰ ਇਕ ਦਿਨ ਲਈ ਕਮੇਟੀ ਤੋਂ ਮੁਅੱਤਲ ਕਰ ਦਿਤਾ ਗਿਆ ਹੈ। 

ਇਨ੍ਹਾਂ ਸੰਸਦ ਮੈਂਬਰਾਂ ਵਿਚ ਟੀਐਮਸੀ ਦੇ ਕਲਿਆਣ ਬੈਨਰਜੀ, ਟੀਐਮਸੀ ਦੇ ਨਦੀਮ ਉਲ ਹੱਕ, ਏਆਈਐਮਆਈਐਮ ਦੇ ਅਸਦੁਦੀਨ ਓਵੈਸੀ, ਸਮਾਜਵਾਦੀ ਪਾਰਟੀ ਦੇ ਮੋਬੀਬੁੱਲਾ, ਕਾਂਗਰਸ ਦੇ ਨਾਸਿਰ ਹੁਸੈਨ, ਕਾਂਗਰਸ ਦੇ ਇਮਰਾਨ ਮਸੂਦ, ਮੁਹੰਮਦ ਜਾਵੇਦ, ਸ਼ਿਵ ਸੈਨਾ ਯੂਬੀਟੀ ਦੇ ਅਰਵਿੰਦ ਸਾਵੰਤ, ਡੀਐਮਕੇ ਦੇ ਏ ਰਾਜਾ ਅਤੇ ਅਬਦੁੱਲਾ ਸ਼ਾਮਲ ਹਨ। ਦਸਣਯੋਗ ਹੈ ਕਿ ਇਨ੍ਹਾਂ ਸੰਸਦ ਮੈਂਬਰਾਂ ਨੂੰ ਕਮੇਟੀ ਤੋਂ ਨਹੀਂ ਬਲਕਿ ਅੱਜ ਦੀ ਮੀਟਿੰਗ ਤੋਂ ਹੀ ਮੁਅੱਤਲ ਕੀਤਾ ਗਿਆ ਹੈ।

ਜੇਪੀਸੀ ਦੀ ਬੈਠਕ ’ਚ ਦੋਵਾਂ ਪਾਰਟੀਆਂ ਵਿਚਾਲੇ ਹੰਗਾਮਾ ਇਸ ਹੱਦ ਤਕ ਵਧ ਗਿਆ ਕਿ ਮਾਰਸ਼ਲ ਨੂੰ ਬੁਲਾਉਣਾ ਪਿਆ। ਇਸ ਦੌਰਾਨ ਸੰਸਦ ਮੈਂਬਰਾਂ ਵਲੋਂ ਜ਼ੋਰਦਾਰ ਨਾਹਰੇਬਾਜ਼ੀ ਕੀਤੀ ਗਈ। ਵਿਰੋਧੀ ਧਿਰ ਨੇ 27 ਜਨਵਰੀ ਨੂੰ ਧਾਰਾ ਰਾਹੀਂ ਚਰਚਾ ਕਰਨ ’ਤੇ ਇਤਰਾਜ਼ ਪ੍ਰਗਟਾਇਆ ਹੈ। ਇਸ ਨੂੰ ਲੈ ਕੇ ਵਿਰੋਧੀ ਧਿਰ ਨੇ ਜ਼ੋਰਦਾਰ ਹੰਗਾਮਾ ਕੀਤਾ ਹੈ। ਵਕਫ਼ (ਸੋਧ) ਬਿੱਲ ’ਤੇ ਗਠਿਤ ਸੰਸਦੀ ਕਮੇਟੀ 24 ਅਤੇ 25 ਜਨਵਰੀ ਨੂੰ ਪ੍ਰਸਤਾਵਿਤ ਕਾਨੂੰਨ ਧਾਰਾਵਾਂ ’ਤੇ ਵਿਚਾਰ ਕਰਨ ਜਾ ਰਹੀ ਹੈ। ਇਹ ਰਿਪੋਰਟ ਨੂੰ ਅੰਤਮ ਰੂਪ ਦੇਣ ਦੀ ਪ੍ਰਕਿਰਿਆ ਹੈ। ਕਮੇਟੀ ਦੀ ਰਿਪੋਰਟ ਸੰਸਦ ਦੇ ਬਜਟ ਸੈਸ਼ਨ ਦੌਰਾਨ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਜਗਦੰਬਿਕਾ ਪਾਲ ਦੀ ਅਗਵਾਈ ਵਾਲੀ ਸੰਸਦ ਦੀ ਸੰਯੁਕਤ ਕਮੇਟੀ ਨੇ ਦੇਸ਼ ਭਰ ਦੇ ਹਿੱਸੇਦਾਰਾਂ ਨਾਲ ਅਪਣੀ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਪੂਰੀ ਕਰ ਲਈ ਹੈ ਅਤੇ ਹੁਣ ਰਿਪੋਰਟ ਨੂੰ ਅੰਤਮ ਰੂਪ ਦੇਣ ਤੋਂ ਪਹਿਲਾਂ ਕਮੇਟੀ ਦੇ ਮੈਂਬਰਾਂ ਦੀ ਰਾਏ ਲੈਣ ਲਈ ਅੱਗੇ ਵਧ ਰਹੀ ਹੈ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement