
ਉਨ੍ਹਾਂ ਨੂੰ ਸ਼ਨੀਵਾਰ ਦੇਰ ਰਾਤ ਗੋਆ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ। ਜ਼ਿਕਰਯੋਗ ਹੈ ਕਿ ਸ਼ਨੀਵਾਰ ਸ਼ਾਮ ਨੂੰ ਪਰੀਕਰ ਨੇ ਸ਼ਹਿਰ ਤੇ ...
ਗੋਆ : ਬੀਮਾਰ ਚੱਲ ਰਹੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ ਦੀ ਸਿਹਤ ਸਥਿਰ ਹੈ ਤੇ ਇਥੋਂ ਦੇ ਇੱਕ ਹਸਪਤਾਲ ਵਿਚ ਡਾਕਟਰ ਉਨ੍ਹਾਂ ਦੇ ਦੇਖ-ਰੇਖ ਕਰ ਰਹੇ ਹਨ। ਮੁੱਖ ਮੰਤਰੀ ਦਫ਼ਤਰ ਦੇ ਇੱਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਪਿਛਲੇ ਇੱਕ ਸਾਲ ਤੋਂ ਪੈਨਕਰੀਸਲ ਰੋਗ ਨਾਲ ਜੂਝ ਰਹੇ ਭਾਜਪਾ ਦੇ 63 ਸਾਲ ਦੇ ਉੱਚ ਨੇਤਾ ਅੱਜਕੱਲ੍ਹ ਡੋਨਾ ਪੌਲਾ ਸਥਿਤ ਆਪਣੇ ਘਰ ਅਰਾਮ ਕਰ ਰਹੇ ਸੀ।
ਉਨ੍ਹਾਂ ਨੂੰ ਸ਼ਨੀਵਾਰ ਦੇਰ ਰਾਤ ਗੋਆ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ। ਜ਼ਿਕਰਯੋਗ ਹੈ ਕਿ ਸ਼ਨੀਵਾਰ ਸ਼ਾਮ ਨੂੰ ਪਰੀਕਰ ਨੇ ਸ਼ਹਿਰ ਤੇ ਪੇਂਡੂ ਯੋਜਨਾ ਮੰਤਰੀ ਫਤਹਿ ਸਰਦੇਸਾਈ ਨਾਲ ਰਾਜਨੀਤੀ ਤੇ ਪ੍ਰਸ਼ਾਸਨ ਨਾਲ ਜੁੜੀ ਗੱਲਬਾਤ ਕੀਤੀ । ਉਨ੍ਹਾਂ ਨੂੰ ਦੇਰ ਰਾਤ ਹਸਪਤਾਲ ਵਿਚ ਭਰਤੀ ਕਰਾਇਆ ਗਿਆ।
ਮੁੱਖਮੰਤਰੀ ਦਫ਼ਤਰ ਦੇ ਅਧਿਕਾਰੀ ਨੇ ਦੱਸਿਆ , ਰਾਤ ਨੂੰ ਮੁੱਖਮੰਤਰੀ ਨੂੰ ਨਿਗਰਾਨੀ ‘ਚ ਰੱਖਿਆ ਗਿਆ ਸੀ। ਉਨ੍ਹਾਂ ਦੀ ਸਿਹਤ ਸਥਿਰ ਹੈ। ਡਾਕਟਰ ਤੈਅ ਕਰਨਗੇ ਕਿ ਉਨ੍ਹਾਂ ਨੂੰ ਹਸਪਤਾਲ ਤੋਂ ਕਦੋਂ ਛੁੱਟੀ ਦਿੱਤੀ ਜਾਵੇਗੀ। ਉਨ੍ਹਾਂ ਨੂੰ 48 ਘੰਟੇ ਤੱਕ ਨਿਗਰਾਨੀ ਵਿਚ ਰੱਖਿਆ ਜਾਵੇਗਾ। ਸਿਹਤ ਮੰਤਰੀ ਦੇਰ ਰਾਤ ਨੂੰ ਪਰੀਕਰ ਦਾ ਹਾਲਚਾਲ ਜਾਣਨ ਹਸਪਤਾਲ ਗਏ ਸੀ।