ਕੈਪਟਨ ਅਮਰਿੰਦਰ ਸਿੰਘ ਦਾ 'ਆਦਰਸ਼ ਮੁੱਖ ਮੰਤਰੀ ਐਵਾਰਡ' ਨਾਲ ਸਨਮਾਨ
Published : Feb 24, 2020, 8:01 am IST
Updated : Feb 24, 2020, 8:01 am IST
SHARE ARTICLE
Photo
Photo

ਭਾਰਤੀ ਵਿਦਿਆਰਥੀ ਸੰਸਦ ਵਲੋਂ ਪੰਜਾਬ ਦੇ ਵਿਆਪਕ ਵਿਕਾਸ ਲਈ ਨਿਵੇਕਲੀਆਂ ਪਹਿਲਕਦਮੀਆਂ ਬਦਲੇ ਕੀਤਾ ਗਿਆ ਮੁੱਖ ਮੰਤਰੀ ਦਾ ਸਨਮਾਨ

ਨਵੀਂ ਦਿੱਲੀ: ਭਾਰਤੀ ਵਿਦਿਆਰਥੀ ਸੰਸਦ (ਬੀ.ਸੀ.ਐਸ.) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿਚ ਵਧੀਆ ਸ਼ਾਸਨ ਅਤੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਕੀਤੀਆਂ ਪਹਿਲਕਦਮੀਆਂ ਲਈ ਮਾਣਮੱਤੇ 'ਆਦਰਸ਼ ਮੁੱਖ ਮੰਤਰੀ ਪੁਰਸਕਾਰ' ਨਾਲ ਸਨਮਾਨਿਤ ਕੀਤਾ।

PhotoPhoto

ਇੱਥੇ ਬੀ.ਸੀ.ਐਸ. ਦੇ ਚਾਰ ਰੋਜ਼ਾ ਕੌਮੀ ਸੰਮੇਲਨ ਦੇ 10ਵੇਂ ਸਮਾਰੋਹ ਦੇ ਆਖ਼ਰੀ ਦਿਨ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਐਵਾਰਡ ਭਾਰਤ ਦੇ ਸਾਬਕਾ ਰਾਸ਼ਟਰਪਤੀ ਤੇ ਭਾਰਤ ਰਤਨ ਪ੍ਰਣਬ ਮੁਖਰਜੀ ਨੇ ਭੇਟ ਕੀਤਾ। ਬੀ.ਸੀ.ਐਸ. ਨੇ ਕੈਪਟਨ ਅਮਰਿੰਦਰ ਸਿੰਘ ਦੇ ਵਿਸ਼ਾਲ ਤਜਰਬੇ ਅਤੇ ਅਮਲ ਵਿਚ ਲਿਆਂਦੀਆਂ ਕਦਰਾਂ-ਕੀਮਤਾਂ ਨੂੰ ਸਵੀਕਾਰਿਆ ਜਿਨ੍ਹਾਂ ਸਦਕਾ ਉਨ੍ਹਾਂ ਨੂੰ ਸਮਾਜ ਵਿਚ ਵਡਿਆਈ ਅਤੇ ਵਿਲੱਖਣ ਪਛਾਣ ਮਿਲੀ।

PhotoPhoto

ਇਸ ਮੌਕੇ ਹਾਜ਼ਰ ਉੱਘੀਆਂ ਸ਼ਖ਼ਸ਼ੀਅਤਾਂ ਵਿਚ ਕੇਂਦਰੀ ਖੇਡ ਤੇ ਯੁਵਕ ਮਾਮਲਿਆਂ ਬਾਰੇ ਰਾਜ ਮੰਤਰੀ ਕਿਰਨ ਰਿਜਜੂ, ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਕੁਵੰਰ ਨਟਵਰ ਸਿੰਘ,  ਪਦਮ ਵਿਭੂਸ਼ਣ ਅਤੇ ਔਰੋਵਿਲੇ ਫਾਊਂਡੇਸ਼ਨ ਦੇ ਚੇਅਰਮੈਨ ਡਾ. ਕਰਨ ਸਿੰਘ, ਐਮ.ਆਈ.ਟੀ.-ਐਸ.ਓ.ਜੀ. ਦੇ ਕਾਰਜਕਾਰੀ ਡਾਇਰੈਕਟਰ ਰਾਹੁਲ ਕਰਾਦ ਅਤੇ ਐਮ.ਆਈ.ਟੀ. ਵਰਲਡ ਪੀਸ ਯੂਨੀਵਰਸਿਟੀ, ਪੁਣੇ ਦੇ ਸੰਸਥਾਪਕ ਡਾ. ਵਿਸ਼ਵਾਨਾਥ ਕਰਾਦ ਸ਼ਾਮਲ ਸਨ।

PhotoPhoto

ਇਸ ਤੋਂ ਪਹਿਲਾਂ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਬਾਰੇ ਕੀਤੇ ਸ਼ਾਨਦਾਰ ਵਰਨਣ ਮੁਤਾਬਕ, ''ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਵਿਕਾਸ ਦੇ ਰਾਹ 'ਤੇ ਪਾਉਣ ਲਈ ਸਾਫ-ਸੁਥਰਾ ਸ਼ਾਸਨ ਮੁਹੱਈਆ ਕਰਵਾਉਣ ਦੇ ਕ੍ਰਾਂਤੀਕਾਰੀ ਵਿਚਾਰਾਂ ਨਾਲ ਦ੍ਰਿੜ ਨਿਸ਼ਚੇ ਦਾ ਪ੍ਰਗਟਾਵਾ ਕੀਤਾ ਹੈ। ਤੁਸੀਂ ਅਪਣੀਆਂ ਨਾਗਰਿਕ ਕੇਂਦਰਿਤ ਨੀਤੀਆਂ ਰਾਹੀਂ  ਲੋਕਾਂ ਦੀ ਸਮਾਜਕ ਤੇ ਆਰਥਕ ਸਥਿਤੀ ਵਿਚ ਸੁਧਾਰ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਹਨ।

PhotoPhoto

ਤੁਸੀਂ ਕਿਸਾਨ ਕਰਜ਼ਾ ਮੁਆਫ਼ੀ ਸਕੀਮ ਅਤੇ ਕੁਦਰਤੀ ਖੇਤੀ ਦਾ ਅਰੰਭ ਕੀਤਾ ਜਿਸ ਸਦਕਾ ਸੂਬੇ ਵਿਚ ਖੇਤੀਬਾੜੀ ਵਿਕਾਸ ਸੰਭਵ ਹੋਇਆ। ਤੁਸੀਂ ਨਸ਼ਿਆਂ ਦੀ ਲਾਹਨਤ ਨੂੰ ਨੱਥ ਪਾ ਕੇ ਪੰਜਾਬ ਦੇ ਨੌਜਵਾਨਾਂ ਦੀ ਸ਼ਕਤੀ ਨੂੰ ਉਸਾਰੂ ਪਾਸੇ ਲਾਇਆ। ਭਾਰਤ-ਪਾਕਿ ਦਰਮਿਆਨ ਕੁੜੱਤਣ ਭਰੇ ਰਿਸ਼ਤਿਆਂ ਨੂੰ ਭਲੀ-ਭਾਂਤ ਜਾਣਦੇ ਹੋਏ ਤੁਸੀਂ ਸਾਲ 2019 ਵਿਚ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਮੌਕੇ ਦੁਵੱਲੀ ਕੂਟਨੀਤੀ ਵਰਤੀ। ਤੁਸੀਂ ਦਿਆਨਦਾਰੀ ਅਤੇ ਈਮਾਨਦਾਰੀ ਦਾ ਪ੍ਰਤੀਕ ਹੋ।

PhotoPhoto

ਭਰੋਸੇਯੋਗ ਮੁੱਖ ਮੰਤਰੀ ਦੇ ਤੌਰ 'ਤੇ ਅਪਣੇ ਅਕਸ ਨੂੰ ਬਰਕਰਾਰ ਰਖਦਿਆਂ ਤੁਸੀਂ ਸੂਬੇ ਦੀ ਆਰਥਕ ਤਰੱਕੀ ਅਤੇ ਸਮਾਜ ਭਲਾਈ ਪ੍ਰਤੀ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੁਗਾਇਆ।'' ਇਸ ਮੌਕੇ ਅਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਭਾਰਤ ਦੇ ਨੌਜਵਾਨਾਂ ਨੂੰ ਸਰਗਰਮ ਸਿਆਸਤ ਵਿਚ ਉਸਾਰੂ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਆਖਿਆ ਕਿ ਇਹ ਉਨ੍ਹਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਮੁਲਕ ਦੀ ਤਕਦੀਰ ਬਦਲਣ ਲਈ ਭਵਿੱਖ ਦੇ ਲੀਡਰਾਂ ਵਜੋਂ ਅੱਗੇ ਆਉਣ।

Capt. Amrinder Singh Photo

ਉਨ੍ਹਾਂ ਨੇ ਨੌਜਵਾਨਾਂ ਨੂੰ ਮੁਖਾਤਬ ਹੁੰਦਿਆਂ ਕਿਹਾ, ''ਕਿਉਂ ਜੋ ਅਸੀਂ ਬਾਹਰ ਜਾ ਰਹੇ ਹਾਂ ਅਤੇ ਤੁਸੀਂ ਇਸ ਰਾਹ 'ਤੇ ਆ ਰਹੇ ਹੋ, ਇਹ ਤੁਹਾਡੀ ਡਿਊਟੀ ਬਣਦੀ ਹੈ ਕਿ ਤੁਸੀਂ ਜਮਹੂਰੀਅਤ ਦੀਆਂ ਸ਼ਾਨਦਾਰ ਰਵਾਇਤਾਂ ਨੂੰ ਬਰਕਰਾਰ ਰਖਦਿਆਂ ਅਪਣੇ ਮੁਲਕ ਦੀ ਸੇਵਾ ਦ੍ਰਿੜ ਵਚਨਬੱਧਤਾ, ਸੰਜੀਦਗੀ ਅਤੇ ਦਿਆਨਦਾਰੀ ਨਾਲ ਨਿਭਾਓ।''

PhotoPhoto

ਕੈਪਟਨ ਅਮਰਿੰਦਰ ਸਿੰਘ ਨੇ ਸਿਆਸਤ ਵਿਚ ਕੁੱਦਣ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਨੂੰ ਆਪੋ-ਅਪਣੇ ਸੂਬਿਆਂ ਦੇ ਸਮਾਜਕ-ਆਰਥਕ ਖੇਤਰ ਦੇ ਨਾਲ ਜਨ-ਸੰਖਿਆ ਵਰਗੀਆਂ ਸਥਿਤੀਆਂ ਤੋਂ ਚੰਗੀ ਤਰ੍ਹਾਂ ਜਾਣੂੰ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ, ''ਤੁਸੀਂ ਸ਼ਕਤੀ ਜਾਂ ਠਾਠ-ਬਾਠ ਲਈ ਹੀ ਸੱਤਾ ਵਿਚ ਨਾ ਆਓ, ਸਗੋਂ ਮੁਲਕ ਦੀ ਸੇਵਾ ਅਤੇ ਅਪਣੇ ਸੂਬੇ ਨੂੰ ਹੋਰ ਵਧੀਆ ਬਣਾਉਣ ਲਈ ਰਾਜਨੀਤੀ ਵਿਚ ਸਰਗਰਮ ਹੋਵੋ।''

PhotoPhoto

ਮੁੱਖ ਮੰਤਰੀ ਨੇ ਕਿਹਾ, ''ਸਿਆਸਤ ਸੌਖਾ ਪੇਸ਼ਾ ਨਹੀਂ ਹੈ ਸਗੋਂ 24 ਘੰਟੇ ਸਰਗਰਮ ਰਹਿਣਾ ਪੈਂਦਾ ਹੈ। ਚੁਣੇ ਹੋਏ ਨੁਮਾਇੰਦੇ ਦੇ ਤੌਰ 'ਤੇ ਤਹਾਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੂਰ ਕਰਨਗੀਆਂ ਹੋਣਗੀਆਂ।'' ਅਪਣੇ ਤਜਰਬੇ ਨੂੰ ਚੇਤੇ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੇ ਸਾਲ 1980 ਵਿਚ ਸੰਸਦ ਮੈਂਬਰ ਵਜੋਂ ਸਿਆਸਤ ਵਿਚ ਪ੍ਰਵੇਸ਼ ਕੀਤਾ ਸੀ ਪਰ ਉਨ੍ਹਾਂ ਨੂੰ ਕੁੱਝ ਸਾਲਾਂ ਬਾਅਦ ਇਹ ਅਹਿਸਾਸ ਹੋਇਆ ਕਿ ਉਨ੍ਹਾਂ ਨੂੰ ਅਪਣੇ ਸੂਬੇ ਦੇ ਬੁਨਿਆਦੀ ਸਮਾਜਕ-ਆਰਥਕ ਦੌਰ 'ਤੇ ਪਕੜ ਬਣਾਉਣ ਲਈ ਸੂਬਾਈ ਸਿਆਸਤ ਵਿਚ ਜਾਣਾ ਚਾਹੀਦਾ ਹੈ।

PhotoPhoto

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਉਸ ਵੇਲੇ ਚੋਣ ਲੜੀ ਅਤੇ ਸੂਬੇ ਦੀ ਵਿਧਾਨ ਸਭਾ ਵਿਚ ਪਹੁੰਚੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਹੁਤ ਸਾਰੀਆਂ ਚੁਨੌਤੀਆਂ ਦਾ ਸਾਹਮਣਾ ਕਰ ਰਹੀ ਹੈ ਜਿੱਥੇ ਇਕ ਪਾਸੇ ਗੁਆਂਢੀ ਦੁਸ਼ਮਣ, ਅਫ਼ਗਾਨਿਸਤਾਨ ਤੇ ਪਾਕਿਸਤਾਨ ਤੋਂ ਨਸ਼ਿਆਂ ਦੀ ਤਸਕਰੀ ਵਰਗੀ ਚੁਨੌਤੀ ਹੈ ਅਤੇ ਦੂਜੇ ਪਾਸੇ ਖੇਤੀਬਾੜੀ ਦੀ ਮੰਦਹਾਲੀ ਹੈ ਜੋ ਸੂਬੇ ਦੀ ਆਰਥਿਕਤਾ ਦਾ ਮੁੱਖ ਸਹਾਰਾ ਹੈ।

PunjabPhoto

ਉਨ੍ਹਾਂ ਨੇ ਕਿਹਾ ਕਿ ਹਰੀ ਕ੍ਰਾਂਤੀ ਦੇ ਆਉਣ ਨਾਲ ਪੰਜਾਬ ਉਭਰਿਆ ਅਤੇ ਜਦੋਂ ਭਾਰਤ ਪੀ.ਐਲ. 480 ਸਮਝੌਤੇ ਤਹਿਤ ਸੰਯੁਕਤ ਰਾਸ਼ਟਰ ਤੋਂ ਅਨਾਜ ਮੰਗਵਾਉਣ ਲਈ ਮਜਬੂਰ ਸੀ ਤਾਂ ਉਸ ਵੇਲੇ ਪੰਜਾਬ ਦੇ ਕਿਸਾਨਾਂ ਨੇ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਵਿਚ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅੰਦਰੂਨੀ ਅਤੇ ਬਾਹਰੀ ਹਮਲਿਆਂ ਤੋਂ ਮੁਲਕ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਦੇਸ਼ ਦਾ ਖੜਗ ਭੁਜਾ ਬਣਿਆ।

FarmerPhoto

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਦਕਿਸਮਤੀ ਹੈ ਕਿ ਮੁਲਕ ਦੀ ਵੰਡ ਤੋਂ ਬਾਅਦ ਸਾਲ 1966 ਵਿਚ ਪੰਜਾਬ ਦੀ ਮੁੜ ਵੰਡ ਹੋਈ ਜਦੋਂ ਇਸ ਵਿਚੋਂ ਹਰਿਆਣਾ, ਸੂਬਾ ਬਣਿਆ ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਡੂੰਘੀ ਸੱਟ ਵੱਜੀ। ਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਸੈਕਟਰ ਨੂੰ ਮਜ਼ਬੂਤ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਉਦਯੋਗੀਕਰਨ ਲਈ ਵੀ ਸਰਗਰਮ ਕਦਮ ਚੁੱਕੇ ਹਨ ਜਿਸ ਦੀ ਮਿਸਾਲ ਪਿਛਲੇ ਤਿੰਨ ਸਾਲਾਂ ਵਿਚ ਜ਼ਮੀਨੀ ਪੱਧਰ 'ਤੇ ਆਏ 58000 ਕਰੋੜ ਰੁਪਏ ਦਾ ਨਿਵੇਸ਼ ਤੋਂ ਮਿਲਦੀ ਹੈ।

Punjab GovtPhoto

ਪੰਜਾਬ ਤੋਂ ਨੌਜਵਾਨਾਂ ਦਾ ਵਿਦੇਸ਼ਾਂ ਵਲ ਕੂਚ ਕਰਨ ਪ੍ਰਤੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੰਗੇ ਮੌਕਿਆਂ ਦੀ ਭਾਲ ਵਿਚ ਨੌਜਵਾਨ ਬਾਹਰਲੇ ਮੁਲਕਾਂ ਵਿਚ ਜਾ ਰਹੇ ਹਨ ਅਤੇ ਹੁਣ ਉਨ੍ਹਾਂ ਦੀ ਸਰਕਾਰ ਸੂਬੇ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾ ਕੇ ਇਸ ਰੁਝਾਨ ਨੂੰ ਫੌਰੀ ਠੱਲ੍ਹ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Pranab Mukherjee EVM Election Commission Lok Sabha ElectionsPhoto

ਇਸ ਟੀਚੇ ਨੂੰ ਹਾਸਲ ਕਰਨ ਲਈ ਅਸੀਂ ਪੰਜਾਬ ਨੂੰ ਸਿਖਿਆ ਦੇ ਧੁਰੇ ਵਜੋਂ ਵਿਕਸਤ ਕੀਤਾ ਹੈ ਅਤੇ ਅਸ਼ੋਕਾ, ਪਲਾਸ਼ਕਾ, ਅਮਿੱਟੀ ਆਦਿ ਵਰਗੀਆਂ ਕੌਮਾਂਤਰੀ ਪੱਧਰ ਦੀਆਂ ਯੂਨੀਵਰਸਿਟੀਆਂ ਸੂਬੇ ਵਿਚ ਆ ਰਹੀਆਂ ਹਨ ਜਿਸ ਨਾਲ ਸਾਡੇ ਨੌਜਵਾਨਾਂ ਨੂੰ ਮੁਲਕ ਭਰ ਵਿਚ ਵਧੀਆ ਮੌਕੇ ਹਾਸਲ ਹੋਣਗੇ। ਨਸ਼ਿਆਂ ਦੀ ਅਲਾਮਤ ਦੇ ਖ਼ਾਤਮੇ ਲਈ ਅਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦਸਿਆ ਕਿ ਇਸ ਲਾਹਨਤ ਨੂੰ ਜੜੋਂ ਪੁੱਟਣ ਵਿਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਸੂਬਾ ਸਰਕਾਰ ਨੇ ਡਰੱਗ ਮਾਫ਼ੀਆ ਦਾ ਲੱਕ ਤੋੜ ਕੇ ਸਪਲਾਈ ਲਾਈਨ ਬੰਦ ਕੀਤੀ ਹੈ।

Captain amarinder singh cabinet of punjabPhoto

ਇਸੇ ਤਰ੍ਹਾਂ ਅਮਨ-ਕਾਨੂੰਨ ਦੇ ਮੁੱਦੇ 'ਤੇ ਵੀ ਸਰਕਾਰ ਨੇ ਕਾਮਯਾਬੀ ਹਾਸਲ ਕਰਦਿਆਂ 17 ਅੱਤਵਾਦੀ ਗ੍ਰੋਹਾਂ ਨੂੰ ਅਸਰਹੀਣ ਕੀਤਾ ਅਤੇ ਗੈਂਗਸਟਰਵਾਦ ਨੂੰ ਨੱਥ ਪਾਈ। ਇਸ ਮੌਕੇ ਹਾਜ਼ਰ ਉੱਘੀਆਂ ਸ਼ਖ਼ਸ਼ੀਅਤਾਂ ਵਿਚ ਕੇਂਦਰੀ ਖੇਡ ਤੇ ਯੁਵਕ ਮਾਮਲਿਆਂ ਬਾਰੇ ਰਾਜ ਮੰਤਰੀ ਕਿਰਨ ਰਿਜਜੂ, ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਕੁਵੰਰ ਨਟਵਰ ਸਿੰਘ,  ਪਦਮ ਵਿਭੂਸ਼ਣ ਅਤੇ ਔਰੋਵਿਲੇ ਫਾਊਂਡੇਸ਼ਨ ਦੇ ਚੇਅਰਮੈਨ ਡਾ. ਕਰਨ ਸਿੰਘ, ਐਮ.ਆਈ.ਟੀ.-ਐਸ.ਓ.ਜੀ. ਦੇ ਕਾਰਜਕਾਰੀ ਡਾਇਰੈਕਟਰ ਰਾਹੁਲ ਕਰਾਦ ਅਤੇ ਐਮ.ਆਈ.ਟੀ. ਵਰਲਡ ਪੀਸ ਯੂਨੀਵਰਸਿਟੀ, ਪੁਣੇ ਦੇ ਸੰਸਥਾਪਕ ਡਾ. ਵਿਸ਼ਵਾਨਾਥ ਕਰਾਦ ਸ਼ਾਮਲ ਸਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Navdeep Jalveda Wala Water Cannon ਗ੍ਰਿਫ਼ਤਾਰ! ਹਰਿਆਣਾ ਦੀ ਪੁਲਿਸ ਨੇ ਕੀਤੀ ਵੱਡੀ ਕਾਰਵਾਈ, ਕਿਸਾਨੀ ਅੰਦੋਲਨ ਵਿੱਚ

29 Mar 2024 4:16 PM

Simranjit Mann ਦਾ ਖੁੱਲ੍ਹਾ ਚੈਲੇਂਜ - 'ਭਾਵੇਂ ਸੁਖਪਾਲ ਖਹਿਰਾ ਹੋਵੇ ਜਾਂ ਕੋਈ ਹੋਰ, ਮੈਂ ਨਹੀਂ ਆਪਣੇ ਮੁਕਾਬਲੇ ਕਿਸੇ

29 Mar 2024 3:30 PM

ਭਾਜਪਾ ਦੀ ਸੋਚ ਬਾਬੇ ਨਾਨਕ ਵਾਲੀ : Harjit Grewal ਅਕਾਲੀ ਦਲ 'ਤੇ ਰੱਜ ਕੇ ਵਰ੍ਹੇ ਭਾਜਪਾ ਆਗੂ ਅਕਾਲੀ ਦਲ ਬਾਰੇ ਕਰਤੇ

29 Mar 2024 2:07 PM

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM
Advertisement