
ਕਿਹਾ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਕਿਸਾਨੀ ਅੰਦੋਲਨ ਦੀ ਛਵੀ ਨੂੰ ਖ਼ਰਾਬ ਕਰਨ ਦੇ ਲਈ ਨੌਜਵਾਨਾਂ ਉੱਤੇ ਝੂਠੇ ਮੁਕੱਦਮੇ ਦਰਜ ਕਰ ਰਹੀ ਹੈ ।
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਅੱਜ ਰਾਤ 9 ਹੋਰ ਨੌਜਵਾਨ ਜੋ 26 ਜਨਵਰੀ ਦੀ ਕਥਿਤ ਹਿੰਸਾ ਦੇ ਸਬੰਧ ਵਿਚ ਗ੍ਰਿਫਤਾਰ ਕੀਤੇ ਗਏ ਸਨ, ਉਹ ਜੇਲ੍ਹ ’ਚੋਂ ਰਿਹਾਅ ਹੋ ਰਹੇ ਹਨ । ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜਿਥੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ
ਜ਼ਮਾਨਤਾਂ 'ਤੇ ਰਿਹਾਅ ਕਰਵਾਉਣ Manjinder singh sirsaਲਈ ਕੰਮ ਕਰ ਰਹੀ ਹੈ, ਉਥੇ ਕਮੇਟੀ ਉਹਨਾਂ ਲੋਕਾਂ ਦੀਆਂ ਅਗਾਉਂ ਜ਼ਮਾਨਤਾਂ ਵੀ ਕਰਵਾ ਰਹੀ ਹੈ,ਜਿਨ੍ਹਾਂ ਖਿਲਾਫ ਦਿੱਲੀ ਪੁਲਿਸ ਨੇ ਨੋਟਿਸ ਕੱਢੇ ਹਨ ਜਾਂ ਕੇਸ ਦਰਜ ਕੀਤੇ ਹਨ ਜਦਕਿ ਇਨ੍ਹਾਂ ਦਾ 26 ਜਨਵਰੀ ਦੀ ਕਥਿਤ ਹਿੰਸਾ ਨਾਲ ਕੋਈ ਸੰਬੰਧ ਨਹੀਂ ਹੈ । ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਕਿਸਾਨੀ ਅੰਦੋਲਨ ਦੀ ਛਵੀ ਨੂੰ ਖ਼ਰਾਬ ਕਰਨ ਦੇ ਲਈ ਨੌਜਵਾਨਾਂ ਉੱਤੇ ਝੂਠੇ ਮੁਕੱਦਮੇ ਦਰਜ ਕਰ ਰਹੀ ਹੈ ।
Manjinder Singh Sirsaਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਕਿਸਾਨੀ ਅੰਦੋਲਨ ਦੀ ਸ਼ੁਰੂ ਤੋਂ ਹੀ ਡਟ ਕੇ ਹਮਾਇਤ ਕੀਤੀ ਜਾ ਰਹੀ ਹੈ । ਛੱਬੀ ਜਨਵਰੀ ਵਾਲੀ ਘਟਨਾ ਵਾਪਰਨ ਤੋਂ ਬਾਅਦ ਹੀ ਮਨਜਿੰਦਰ ਸਿਰਸਾ ਨੇ ਐਲਾਨ ਕੀਤਾ ਸੀ ਕਿ ਜੋ ਵੀ ਨਿਰਦੋਸ਼ ਦੌਰਾਨ ਦਿੱਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹਨ । ੳਨ੍ਹਾਂ ਦੀ ਰਿਹਾਈ ਲਈ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਯਤਨ ਕਰੇਗੀ ।