
ਅੱਤਵਾਦੀਆਂ ਦੀ ਗਿਣਤੀ 'ਤੇ ਅਜੇ ਕੋਈ ਪੁਸ਼ਟੀ ਨਹੀਂ ਹੋਈ
ਜੰਮੂ : ਜੰਮੂ-ਕਸ਼ਮੀਰ ਦੇ ਅਨੰਤਨਾਗ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਕਸ਼ਮੀਰ ਜ਼ੋਨ ਪੁਲਿਸ ਦੇ ਅਨੁਸਾਰ, ਇਹ ਮੁਕਾਬਲਾ ਅਨੰਤਨਾਗ ਦੇ ਸ਼੍ਰੀਗੁਫਵਾੜਾ ਦੇ ਸ਼ਾਲਗੂਲ ਜੰਗਲ ਖੇਤਰ ਵਿੱਚ ਚੱਲ ਰਿਹਾ ਹੈ।
Kashmir Zone Police
ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਫੌਜ ਅਤੇ ਸੀਆਰਪੀਐਫ ਦੇ ਜਵਾਨ ਵੀ ਮੁਕਾਬਲੇ ਵਾਲੀ ਥਾਂ 'ਤੇ ਮੌਜੂਦ ਹਨ। ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ।
ਸੁਰੱਖਿਆ ਮੁਲਾਜ਼ਮਾਂ ਨੇ ਪੂਰੇ ਖੇਤਰ ਨੂੰ ਘੇਰ ਲਿਆ ਅਤੇ ਅੱਤਵਾਦੀਆਂ ਨੂੰ ਜਵਾਬ ਦੇਣਾ ਸ਼ੁਰੂ ਕਰ ਦਿੱਤਾ। ਹਾਲਾਂਕਿ ਘੇਰੇ ਗਏ ਅੱਤਵਾਦੀਆਂ ਦੀ ਗਿਣਤੀ ਬਾਰੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਹੋ ਸਕੀ।
Encounter has started at Shalgul forest area of Srigufwara, Anantnag. Police and Army are on the job: Kashmir Zone Police
— ANI (@ANI) February 24, 2021