ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਖਿਲਾਫ ਕਾਂਗਰਸੀਆਂ ਨੇ ਜੰਤਰ ਮੰਤਰ ‘ਤੇ ਕੀਤਾ ਪ੍ਰਦਰਸ਼ਨ
Published : Feb 24, 2021, 6:01 pm IST
Updated : Feb 24, 2021, 6:45 pm IST
SHARE ARTICLE
protest
protest

ਕਾਂਗਰਸੀ ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਕੱਚੇ ਤੇਲ ਦੀਆਂ ਲਗਾਤਾਰ ਘਟ ਰਹੀਆਂ ਹਨ ।

ਨਵੀਂ ਦਿੱਲੀ: ਖੇਤੀਬਾੜੀ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਦਿੱਲੀ ਜੰਤਰ ਮੰਤਰ ‘ਤੇ ਬੈਠੇ ਪੰਜਾਬ ਤੋਂ ਕਾਂਗਰਸੀ ਆਗੂਆਂ ਨੇ ਡੀਜ਼ਲ ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ‘ਚ ਹੋਏ ਵਾਧੇ ਵਿਰੁੱਧ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਹੈ  ।  ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕਰਨ 'ਤੇ ਕੋੇਂਦਰ ਸਰਕਾਰ ਦੀ ਨਿੰਦਾ ਕੀਤੀ ਹੈ । ਕਾਂਗਰਸ ਪਾਰਟੀ ਪੰਜਾਬ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ,ਗੁਰਜੀਤ ਔਜਲਾ ,ਜਸਬੀਰ ਸਿੰਘ ਗਿੱਲ ਡਿੰਪਾ ਸਮੇਤ ਦਰਜਨਾਂ ਕਾਂਗਰਸੀ ਆਗੂਆਂ ਨੇ ਕੇਂਦਰ ਵੱਲੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਕੇਂਦਰ ਸਰਕਾਰ ਨੂੰ ਕੀਮਤਾਂ ਵਧਾਉਣ ਲਈ ਜ਼ਿੰਮੇਵਾਰ ਠਹਿਰਾਇਆ ਗਿਆ ।

photophoto

ਕਾਂਗਰਸੀ ਆਗੂਆਂ ਨੇ ਕਿਹਾ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਅਥਾਹ ਵਾਧੇ ਨੇ ਦੇਸ਼ ਦੇ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ । ਕਾਂਗਰਸੀ ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਕੱਚੇ ਤੇਲ ਦੀਆਂ ਲਗਾਤਾਰ ਘਟ ਰਹੀਆਂ ਹਨ , ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਡੀਜ਼ਲ ਦੀ ਕੀਮਤਾਂ ਵਿਚ ਲਗਾਤਰ ਵਾਧਾ ਹੋ ਰਿਹਾ ਹੈ । ਉਨ੍ਹਾਂ ਕਿਹਾ ਅਥਾਹ ਵਾਧੇ ਦੇ ਕਾਰਨ ਦੇਸ਼ ਦੀ ਜਨਤਾ ਗੁੱਸੇ ਦਾ ਮਾਹੌਲ ਬਣਦਾ ਜਾ ਰਿਹਾ ਹੈ ।  

CONGRESSCONGRESSਕਾਂਗਰਸੀ ਆਗੂਆਂ ਨੇ ਕਿਹਾ ਕਿ ਜਦੋਂ ਦੀ ਭਾਜਪਾ ਸੱਤਾ ਵਿੱਚ ਆਈ ਹੈ ਉਸ ਵਕਤ ਤੋਂ ਹੀ ਆਮ ਵਰਤੋਂ ਵਾਲੀਆਂ ਚੀਜ਼ਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ । ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਸਰਕਾਰ ਆਮ ਲੋਕਾਂ ਦੀ ਨਹੀਂ ਇਹ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਬਣ ਬੈਠੀ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨਿੱਤ ਦਿਨ ਲੋਕਾਂ ਦੇ ਵਿਰੋਧ ਵਿਚ ਫੈਸਲੇ ਲੈ ਰਹੀ । ਕਾਂਗਰਸੀ ਆਗੂਆਂ ਨੇ ਕਿਹਾ ਸਰਕਾਰ ਨੂੰ ਲੋਕਾਂ ਦੀਆਂ ਮੁਲਕਲਾਂ ਨੂੰ ਹੱਲ ਕਰਨਾ ਚਾਹੀਦਾ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement