
ਦੱਸਿਆ ਕਿ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਨਸ਼ਾ ਤਸਕਰਾਂ ਖਿਲਾਫ ਪੁਲਿਸਮੁਹਿੰਮ ਚਲਾ ਰਹੀ ਹੈ।
ਤਰਨਤਾਰਨ : ਥਾਣਾ ਖਾਲੜਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਡੇਢ ਕਿਲੋਂ ਦੇ ਕਰੀਬ ਹੈਰੋਇਨ ਸਮੇਤ ਇਕ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ। । ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਨਸ਼ਾ ਤਸਕਰਾਂ ਖਿਲਾਫ ਪੁਲਿਸ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਕਿਸੇ ਵੀ ਨਸ਼ਾ ਤਸਕਰ ਨੂੰ ਗ਼ੈਰਕਾਨੂੰਨੀ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਫ਼ੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਸਾਢੇ 7 ਕਰੋੜ ਰੁਪਏ ਦੱਸੀ ਜਾ ਰਹੀ ਹੈ ।
crime pic.ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਦੱਸਿਆ ਕਿ ਐੱਸ.ਪੀ.(ਡੀ) ਮਹਿਤਾਬ ਸਿੰਘ ਦੀਆਂ ਹਦਾਇਤਾਂ 'ਤੇ ਡੀ.ਐੱਸ.ਪੀ. ਰਾਜਬੀਰ ਸਿੰਘ ਭਿੱਖੀਵਿੰਡ ਦੀ ਅਗਵਾਈ ਹੇਠ ਚੌਕੀ ਇੰਚਾਰਜ ਰਾਜੋਕੇ ਏ.ਐੱਸ.ਆਈ. ਬਲਵਿੰਦਰ ਸਿੰਘ ਵਲੋਂ ਪੁਲ ਵਾਂ ਤਾਰਾ ਸਿੰਘ ਰਾਜੋਕੇ ਸਾਈਡ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਪਿੰਡ ਰਾਜੋਕੇ ਦੀ ਤਰਫੋਂ ਇਕ ਨੌਜਵਾਨ ਪੈਦਲ ਤੁਰਿਆ ਆਉਂਦਾ ਦਿਖਾਈ ਦਿੱਤੀ ਜੋ ਕਿ ਪੁਲਿਸ ਪਾਰਟੀ ਨੂੰ ਵੇਖ ਕੇ ਵਾਪਸ ਮੁੜਨ ਲੱਗਾ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰ ਲਿਆ ।
Punjab Policeਪੁੱਛਗਿੱਛ ਦੌਰਾਨ ਵਿਅਕਤੀ ਨੇ ਆਪਣੀ ਪਛਾਣ ਬਲਰਾਜ ਸਿੰਘ ਉਰਫ਼ ਬਾਜਾ ਵਾਸੀ ਰਾਜੋਕੇ ਵਜੋਂ ਦੱਸੀ। ਡੀ.ਐੱਸ.ਪੀ. ਰਾਜਬੀਰ ਸਿੰਘ ਦੀ ਮੌਜੂਦਗੀ ਵਿਚ ਜਦੋਂ ਉਕਤ ਫ਼ੜੇ ਗਏ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਕਤ ਵਿਅਕਤੀ ਦੇ ਪਹਿਨੇ ਹੋਏ ਲੋਅਰ ਦੀ ਸੱਜੀ ਜੇਬ ਵਿਚੋਂ ਮੋਮੀ ਲਿਫਾਫੇ ਵਿਚ ਲਪੇਟੀ ਹੋਈ ਹੈਰੋਇਨ ਬਰਾਮਦ ਹੋਈ ਜਿਸ ਦਾ ਵਜ਼ਨ 285 ਗ੍ਰਾਮ ਸੀ।