ਗਣਤੰਤਰ ਦਿਵਸ ਦੀ ਹਿੰਸਾ: ਕੇਂਦਰ ਦਾ ਅਦਾਲਤ ਸਾਹਮਣੇ ਇਕਸਾਫ, 19 ਲੋਕ ਗ੍ਰਿਫ਼ਤਾਰ, 25 ਐਫ਼ਆਈਆਰਜ਼ ਦਰਜ
Published : Feb 24, 2021, 10:07 pm IST
Updated : Feb 24, 2021, 10:07 pm IST
SHARE ARTICLE
Delhi High Court
Delhi High Court

ਵਧੀਕ ਸਾਲਿਸਿਟਰ ਜਨਰਲ ਚੇਤਨ ਸ਼ਰਮਾ ਅਤੇ ਐਡਵੋਕੇਟ ਅਜੇ ਦਿਗਪਾਲ ਨੇ ਅਦਾਲਤ ਸਾਹਮਣੇ ਰੱਖੀ ਗੱਲ

ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਬੁਧਵਾਰ ਨੂੰ ਦਿੱਲੀ ਹਾਈ ਕੋਰਟ ਨੂੰ ਦਸਿਆ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ  ਗਣਤੰਤਰ ਦਿਵਸ ‘ਤੇ ਰਾਸ਼ਟਰੀ ਰਾਜਧਾਨੀ ਵਿਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ 19 ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ ਜਦਕਿ 25 ਐਫ਼ਆਈਆਰਜ਼ ਦਰਜ ਕੀਤੀਆਂ ਗਈਆਂ ਹਨ।

High CourtHigh Court

ਵਧੀਕ ਸਾਲਿਸਿਟਰ ਜਨਰਲ ਚੇਤਨ ਸ਼ਰਮਾ ਅਤੇ ਕੇਂਦਰ ਸਰਕਾਰ ਦੇ ਸਥਾਈ ਐਡਵੋਕੇਟ ਅਜੇ ਦਿਗਪਾਲ ਨੇ ਅਦਾਲਤ ਨੂੰ ਦਸਿਆ ਕਿ 50 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ ਅਤੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦਸਿਆ ਕਿ ਸੁਰੱਖਿਆ ਲਈ ਲਾਲ ਕਿਲ੍ਹੇ ਵਿਖੇ ਕਾਫ਼ੀ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।

high courthigh court

ਸਰਕਾਰ ਤੋਂ ਪ੍ਰਾਪਤ ਜਾਣਕਾਰੀ ਉੱਤੇ ਨੋਟਿਸ ਲੈਂਦੇ ਹੋਏ ਮੁੱਖ ਜੱਜ ਡੀ.ਐਨ. ਪਟੇਲ ਅਤੇ ਜਸਟਿਸ ਜਸਮੀਤ ਸਿੰਘ ਦੀ ਬੈਂਚ ਨੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਕਿ ਸੁਪਰੀਮ ਕੋਰਟ ਵਿਚ ਇਸੇ ਤਰ੍ਹਾਂ ਦੀ ਕੋਈ ਅਰਜ਼ੀ ਦਾਇਰ ਕੀਤੀ ਗਈ ਹੈ, ਜਾਂ ਸੁਣਵਾਈ ਵਿਚਾਰ ਅਧੀਨ ਹੈ ਜਾਂ ਅਦਾਲਤ ਨੇ ਇਸ ਦਾ ਨਿਪਟਾਰਾ ਕਰ ਦਿਤਾ ਹੈ।
ਦਿੱਲੀ ਨਿਵਾਸੀ ਧਨੰਜੈ ਜੈਨ ਦੀ ਅਰਜ਼ੀ ਦਾਇਰ ਕਰਦਿਆਂ ਅਦਾਲਤ ਨੇ ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ ਵਿਚ ਅਜਿਹੇ ਕਿਸੇ ਵੀ ਕੇਸ ਬਾਰੇ ਪੂਰੀ ਜਾਣਕਾਰੀ ਦੇਣ ਲਈ ਕਿਹਾ।

Delhi High Court Delhi High Court

ਅਰਜ਼ੀ ਵਿਚ ਬੇਨਤੀ ਕੀਤੀ ਗਈ ਹੈ ਕਿ ਜਿਹੜੇ ਲੋਕ ਕਿਸਾਨ ਅੰਦੋਲਨ ਦੇ ਨਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ ਉਨ੍ਹਾਂ ਨੂੰ ਹਟਾ ਦਿਤਾ ਜਾਵੇ ਅਤੇ ਸਾਰੀਆਂ ਸੜਕਾਂ ਅਤੇ ਜਨਤਕ ਥਾਵਾਂ ਨੂੰ ਖਾਲੀ ਕਰਵਾਇਆ ਜਾਵੇ। ਉਸ ਵਿਚ ਦਿੱਲੀ ਦਿੱਲੀ ਪੁਲਿਸ ਕਮਿਸ਼ਨਰ ਨੂੰ ਤੁਰਤ ਹਟਾਉਣ ਅਤੇ ਗਣਤੰਤਰ ਦਿਵਸ ’ਤੇ ਲਾਲ ਕਿਲ੍ਹੇ ਦੀ ਘਟਨਾ ਦੇ ਸਬੰਧ ਵਿਚ ਕਥਿਤ ਤੌਰ ’ਤੇ ਅਪਣੀ ਡਿਊਟੀ ਨਹੀਂ ਨਿਭਾ ਰਹੇ ਸਾਰੇ ਪੁਲਿਸ ਅਧਿਕਾਰੀਆਂ ਨੂੰ  ਸਜ਼ਾ ਦੇਣ ਦੀ ਮੰਗ ਵੀ ਕੀਤੀ ਗਈ ਹੈ।   
 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement