
ਕਿਹਾ ਕਿ ਭਾਰਤ ਸਰਕਾਰ ਨੇ ਗਿਆਰਾਂ ਦੌਰ ਵਿੱਚ ਲਗਪਗ 45 ਘੰਟੇ ਕਿਸਾਨ ਯੂਨੀਅਨਾਂ ਦਾ ਮੁੱਖ ਆਗੂਆਂ ਨਾਲ ਗੱਲਬਾਤ ਕੀਤੀ ।
ਨਵੀਂ ਦਿੱਲੀ: ਅਸੀਂ ਆਪਣੇ ਦੇਸ਼ ਦੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਿਚਾਰ ਵਟਾਂਦਰਾ ਕਰਨ ਦੇ ਹੱਕ ਵਿੱਚ ਹਾਂ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕੀਤਾ । ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨੀ ਦੁੱਗਣੀ ਕਰਨ ਲਈ ਅਸੀਂ ਵਚਨਬੱਧ ਹਾਂ ਅਤੇ ਕਿਸਾਨਾਂ ਦੀ ਭਲਾਈ ਲਈ ਸਰਕਾਰ ਕੰਮ ਕਰ ਰਹੀ ਹੈ ।
narendra tohmarਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਥੇਬੰਦੀਆਂ ਨਾਲ 11 ਵਾਰ ਵਿਚਾਰ ਵਟਾਂਦਰਾ ਕੀਤਾ ਜਾ ਚੁੱਕਿਆ ਹੈ ,ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਕਾਨੂੰਨ ‘ਤੇ ਕਿਸੇ ਤਰ੍ਹਾਂ ਵੀ ਸਵਾਲ ਹਨ ਤਾਂ ਅਸੀਂ ਮੁੜ ਵਿਚਾਰ ਚਰਚਾ ਕਰਨ ਲਈ ਤਿਆਰ ਹਾਂ । ਖੇਤੀਬਾੜੀ ਮੰਤਰੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੀ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਿਸਾਨਾਂ ਦੇ ਹੱਕ ਦੀ ਹੀ ਗੱਲ ਕਰਦੀ ਆ ਰਹੀ ਹੈ । ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਨੇ ਗਿਆਰਾਂ ਦੌਰ ਵਿੱਚ ਲਗਪਗ 45 ਘੰਟੇ ਕਿਸਾਨ ਯੂਨੀਅਨਾਂ ਦਾ ਮੁੱਖ ਆਗੂਆਂ ਨਾਲ ਗੱਲਬਾਤ ਕੀਤੀ । ਅੱਗੇ ਵੀ ਗੱਲਬਾਤ ਕਰਨ ਲਈ ਤਿਆਰ ਹੈ ।
Farmers Protestਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਲਗਾਤਾਰ ਕਿਸਾਨੀ ਅੰਦੋਲਨ ਨੂੰ ਤਿੱਖਾ ਅਤੇ ਵਿਸ਼ਾਲ ਕਰਨ ਦੇ ਲਈ ਆਪਣੇ ਯਤਨ ਕਰ ਰਹੀਆਂ ਹਨ ਕਿਸਾਨ ਜਥੇਬੰਦੀਆਂ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ‘ਤੇ ਅੜੀਆਂ ਹੋਈਆਂ ਹਨ ਅਤੇ ਸਰਕਾਰ ਕਾਨੂੰਨਾਂ ਵਿੱਚ ਸੋਧਾਂ ਕਰਨ ਤੋ ਅੜੀ ਹੋਈ ਹੈ । ਜਿਸ ਦਾ ਕੋਈ ਹੱਲ ਨਹੀਂ ਨਿਕਲਦਾ ਦਿਸ ਨਹੀਂ ਰਿਹਾ ।