ਖ਼ਬਰਾਂ |

ਤਾਜ਼ਾ |

ਛੱਤੀਸਗੜ੍ਹ 'ਚ ਬੇਕਾਬੂ ਟਰੱਕ ਨੇ ਪਿਕਅੱਪ ਨੂੰ ਮਾਰੀ ਟੱਕਰ, 11 ਦੀ ਮੌਤ

By : GAGANDEEP

Published : Feb 24, 2023, 8:36 am IST
Updated : Feb 24, 2023, 9:21 am IST
SHARE ARTICLE
photo
photo

15 ਜ਼ਖਮੀਆਂ 'ਚੋਂ 3 ਦੀ ਹਾਲਤ ਗੰਭੀਰ

 

ਰਾਏਪੁਰ: ਛੱਤੀਸਗੜ੍ਹ ਦੇ ਬਲੋਦਾਬਾਜ਼ਾਰ-ਭਾਟਾਪਾੜਾ ਰੋਡ 'ਤੇ ਵੀਰਵਾਰ ਦੇਰ ਰਾਤ ਇਕ ਟਰੱਕ ਅਤੇ ਪਿਕਅੱਪ ਵਿਚਾਲੇ ਹੋਈ ਟੱਕਰ 'ਚ 11 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 15 ਲੋਕ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਸਾਰੇ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ ਅਤੇ ਪਰਿਵਾਰਕ ਕੰਮ ਲਈ ਖਿਲੋਰਾ ਤੋਂ ਅਰਜੁਨੀ ਪਿੰਡ ਆਏ ਸਨ। ਮਰਨ ਵਾਲਿਆਂ ਵਿੱਚ ਚਾਰ ਬੱਚੇ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ:  'ਕਰਨੈਲ ਸਿੰਘ ਪੰਜੋਲੀ ਨੂੰ ਪਾਰਟੀ ਵਿਚੋ ਕੱਢਕੇ ਬਾਦਲ ਦਲੀਆ ਨੇ ਖੁਦ ਹੀ ਆਪਣੇ ਦਾਗੀ ਇਖਲਾਕ ਨੂੰ ਪ੍ਰਗਟ ਕਰ ਦਿੱਤਾ'

ਪ੍ਰਾਪਤ ਜਾਣਕਾਰੀ ਅਨੁਸਾਰ ਬਲੋਦਾਬਾਜ਼ਾਰ ਦੇ ਖਿਲੋਰਾ ਤੋਂ ਸਾਹੂ ਪਰਿਵਾਰ ਦੇ ਮੈਂਬਰ ਪਿਕਅੱਪ ਵਿੱਚ ਅਰਜੁਨੀ ਗਏ ਸਨ। ਉਹ ਦੇਰ ਰਾਤ ਵਾਪਸ ਪਰਤ ਰਹੇ ਸਨ। ਫਿਰ ਖਮਾਰੀਆ ਦੇ ਡੀਪੀਡਬਲਯੂਐਸ ਸਕੂਲ ਨੇੜੇ ਉਹਨਾਂ ਦੀ ਪਿਕਅੱਪ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਪਿੱਕਅੱਪ ਦੇ ਪਰਖੱਚੇ ਉੱਡ ਗਏ।

ਇਹ ਵੀ ਪੜ੍ਹੋ: ਬ੍ਰਾਜੀਲ 'ਚ ਪੂਲ ਗੇਮ ਹਾਰਨ ਵਾਲੇ ਦੋ ਵਿਅਕਤੀਆਂ ਨੇ ਚਲਾਈਆਂ ਗੋਲੀਆਂ, 12 ਸਾਲਾ ਬੱਚੀ ਸਮੇਤ 7 ਦੀ ਮੌਤ 

ਇਸ ਹਾਦਸੇ 'ਚ 4 ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ 15 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਤੋਂ ਇਲਾਵਾ ਨੇੜਲੇ ਹੋਰ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਤਿੰਨਾਂ ਗੰਭੀਰ ਜ਼ਖਮੀਆਂ ਨੂੰ ਰਾਏਪੁਰ ਰੈਫਰ ਕਰ ਦਿੱਤਾ ਗਿਆ ਹੈ।

Location: India, Chhatisgarh, Raipur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement